ਸਾਈਂ ਮਲਾਇਮ ਸ਼ਾਹ ਦੀ ਯਾਦ ’ਚ ਸਲਾਨਾ ਜੋੜ ਮੇਲਾ ਮਨਾਇਆ

ਸਾਈਂ ਮਲਾਇਮ ਸ਼ਾਹ ਦੀ ਯਾਦ ’ਚ ਸਲਾਨਾ ਜੋੜ ਮੇਲਾ ਮਨਾਇਆ

ਸੱਭਿਆਚਾਰਕ ਪ੍ਰੋਗਰਾਮ ’ਚ ਗਾਇਕਾਂ ਨੇ ਬੰਨਿਆਂ ਰੰਗ 

ਸਰਪੰਚ ਹਰਜੀਤ ਸਿੰਘ ਸ਼ੇਰੋਂ ਵਲੋਂ ਪ੍ਰਬੰਧਕ ਕਮੇਟੀ ਨੂੰ ਆਰਥਿਕ ਸਹਾਇਤਾ ਭੇਂਟ 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,25 ਜੂਨ 

ਸਾਈਂ ਮਲਾਇਮ ਸ਼ਾਹ ਜੀ ਦੀ ਯਾਦ ਵਿੱਚ ਚੋਹਲਾ ਸਾਹਿਬ ਵਿਖੇ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਅਤੇ ਵਿਸ਼ਾਲ ਸੱਭਿਆਚਾਰਕ ਪ੍ਰੋਗਰਾਮ ਸ਼ਰਧਾ,ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ।ਮੇਲੇ ਦੌਰਾਨ ਸੰਗਤਾਂ ਦੀ ਭਾਰੀ ਹਾਜ਼ਰੀ ਰਹੀ ਅਤੇ ਦਰਗਾਹ ’ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸੀਨੀਅਰ ਯੂਥ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਪਿਤਾ ਸਰਪੰਚ ਹਰਜੀਤ ਸਿੰਘ ਸ਼ੇਰੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਸਵੇਰ ਤੋਂ ਸ਼ੁਰੂ ਹੋਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਪ੍ਰਸਿੱਧ ਗਾਇਕ ਨਿਸ਼ਾਨ ਲਾਡਲਾ ਐਂਡ ਪਾਰਟੀ, ਹਰਪ੍ਰੀਤ ਹਰਫ਼ ਅਤੇ ਜੱਗੀ ਚੋਹਲਾ ਨੇ ਆਪਣੇ ਲੋਕ ਗੀਤਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦੇਰ ਸ਼ਾਮ ਤੱਕ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਹਰਜੀਤ ਸਿੰਘ ਸ਼ੇਰੋਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਮੇਲੇ ਸਾਡੀ ਸਾਂਝੀ ਵਿਰਾਸਤ ਦਾ ਅਹਿਮ ਹਿੱਸਾ ਹਨ।ਇਨ੍ਹਾਂ ਸਮਾਗਮਾਂ ਰਾਹੀਂ ਆਪਸੀ ਭਾਈਚਾਰਾ,ਪਿਆਰ ਅਤੇ ਏਕਤਾ ਨੂੰ ਹੋਰ ਮਜ਼ਬੂਤੀ ਮਿਲਦੀ ਹੈ।ਉਨ੍ਹਾਂ ਨੇ ਮੇਲਾ ਪ੍ਰਬੰਧਕ ਕਮੇਟੀ ਨੂੰ ਆਪਣੇ ਵੱਲੋਂ ਆਰਥਿਕ ਸਹਾਇਤਾ ਭੇਂਟ ਕਰਦਿਆਂ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸਰਪੰਚ ਹਰਜੀਤ ਸਿੰਘ ਸ਼ੇਰੋਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਅਕਾਲੀ ਆਗੂ ਨਿਰਵੈਲ ਸਿੰਘ ਨੈਲਾ ਚੋਹਲਾ ਸਾਹਿਬ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ ਚੋਹਲਾ ਸਾਹਿਬ,ਸੁਨੀਲ ਕੁਮਾਰ ਸ਼ੀਲੂ,ਮੁਹੱਬਤਪਾਲ ਸਿੰਘ, ਗੁਰਮੇਲ ਸਿੰਘ ਫੌਜੀ,ਹੁਸਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

ਮੇਲੇ ਦੀ ਸਫਲਤਾ ਲਈ ਮੁੱਖ ਸੇਵਾਦਾਰ ਰਜਿੰਦਰ ਸਿੰਘ,ਜਗਰੂਪ ਸਿੰਘ,ਸੰਦੀਪ ਸਿੰਘ,ਨਿਸ਼ਾਨ ਸਿੰਘ,ਗੁਰਸੇਵਕ ਸਿੰਘ, ਢੱਲੋਂ ਸਾਈਂ,ਨਿਰਮਲ ਸਿੰਘ ਨਿੰਮਾ,ਪ੍ਰੀਤ ਚੋਹਲਾ,ਅਮਰੀਕ ਸਿੰਘ,ਗੋਗਾ ਅਤੇ ਜਗਜੀਤ ਸਿੰਘ ਆਦਿ ਨੇ ਵਿਸ਼ੇਸ਼ ਯੋਗਦਾਨ ਪਾਇਆ।ਜੋੜ ਮੇਲੇ ਦੌਰਾਨ ਸਾਰਾ ਦਿਨ ਠੰਡੇ-ਮਿੱਠੇ ਜਲ ਦੀ ਛਬੀਲ ਅਤੇ ਅਤੁੱਟ ਲੰਗਰ ਵਰਤਾਇਆ ਗਿਆ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.