ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਸਤ ਦੇ ਪਹਿਲੇ ਹਫ਼ਤੇ ਮਾਨਸੂਨ ਹੋਇਆ ਸਰਗਰਮ...
- ਟੈਕਨੋਲੋਜੀ
- 01 Aug, 2026 04:19 PM (Asia/Kolkata)
ਚੰਡੀਗੜ੍ਹ 3.8, ਲੁਧਿਆਣਾ 8.1, ਪਟਿਆਲਾ 23.2 ਅਤੇ ਰੂਪਨਗਰ ਚ 26.9 ਮਿਲੀਮੀਟਰ ਮੀਂਹ ਕੀਤਾ ਗਿਆ ਦਰਜ : ਮੌਸਮ ਕੇਂਦਰ ਚੰਡੀਗੜ੍ਹ
ਚੰਡੀਗੜ੍ਹ 01 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਸਤ ਦੇ ਪਹਿਲੇ ਹਫ਼ਤੇ ਮਾਨਸੂਨ ਸਰਗਰਮ ਹੋ ਚੁੱਕਾ ਹੈ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਈ ਖੇਤਰਾਂ ਵਿੱਚ ਹਲਕੀ ਬਾਰਸ ਹੋਈ। ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਚੰਡੀਗੜ੍ਹ ਵਿੱਚ 3.8 ਮਿਲੀਮੀਟਰ, ਲੁਧਿਆਣਾ ਵਿੱਚ 8.1 ਮਿਲੀਮੀਟਰ, ਪਟਿਆਲਾ ਵਿੱਚ 23.2 ਮਿਲੀਮੀਟਰ, ਪਠਾਨਕੋਟ ਵਿੱਚ 32 ਮਿਲੀਮੀਟਰ, ਬਰਨਾਲਾ ਵਿੱਚ 16.5 ਮਿਲੀਮੀਟਰ, ਅੰਮ੍ਰਿਤਸਰ ਵਿੱਚ 3.5 ਮਿਲੀਮੀਟਰ, ਕਪੂਰਥਲਾ ਵਿੱਚ 4 ਮਿਲੀਮੀਟਰ ਅਤੇ ਰੂਪਨਗਰ ਵਿੱਚ 26.9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਅਤੇ ਜਲੰਧਰ ਵਿੱਚ ਵੀ ਹਲਕੀ ਬਾਰਿਸ਼ ਹੋਈ। ਪਠਾਨਕੋਟ ਵਿੱਚ ਲਗਾਤਾਰ ਮੀਂਹ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਬਹੁਤ ਘੱਟ ਫ਼ਰਕ ਦੇਖਣ ਨੂੰ ਮਿਲਿਆ। ਇੱਥੇ ਦਿਨ ਦਾ ਤਾਪਮਾਨ 27.9 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 27.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਤਾਪਮਾਨ 31 ਤੋਂ 33 ਡਿਗਰੀ ਗਿਆ। ਮੌਸਮ ਵਿਭਾਗ ਨੇ 5 ਅਗਸਤ ਤੱਕ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਸ਼ੁੱਕਰਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਦਰਮਿਆਨੇ ਪੱਧਰ ਤੱਕ ਮੀਂਹ ਦਰਜ ਕੀਤਾ ਗਿਆ ਅਤੇ ਮਾਨਸੂਨ ਸਰਗਰਮ ਰਹੇਗਾ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ 6 ਅਗਸਤ ਤੋਂ ਮਾਨਸੂਨ ਦੀ ਰਫ਼ਤਾਰ ਹੌਲੀ ਹੋ ਸਕਦੀ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਮਾਤਰਾ ਘੱਟ ਹੋਣ ਦੀ ਸੰਭਾਵਨਾ ਜਾਪਦੀ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਅਤੇ ਜਲੰਧਰ ਵਿੱਚ ਵੀ ਹਲਕੀ ਬਾਰਿਸ਼ ਹੋਈ। ਪਠਾਨਕੋਟ ਵਿੱਚ ਲਗਾਤਾਰ ਮੀਂਹ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਬਹੁਤ ਘੱਟ ਫ਼ਰਕ ਦੇਖਣ ਨੂੰ ਮਿਲਿਆ। ਇੱਥੇ ਦਿਨ ਦਾ ਤਾਪਮਾਨ 27.9 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 27.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ ਅੰਮ੍ਰਿਤਸਰ ਵਿੱਚ ਦਿਨ ਦਾ ਤਾਪਮਾਨ 30.6 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 27.8 ਡਿਗਰੀ ਸੈਲਸੀਅਸ ਰਿਹਾ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਤਾਪਮਾਨ 31 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਖਾਸ ਗੱਲ ਇਹ ਹੈ ਕਿ ਆਮ ਤੌਰ ਤੇ ਵੇਖਣ ਨੂੰ ਮਿਲਿਆ ਕਿ ਸਾਵਣ ਮਹੀਨੇ ਵਿੱਚ ਜਦੋਂ ਬਾਰਿਸ਼ ਹੁੰਦੀ ਹੈ ਤਾਂ ਕਈ ਵਾਰ ਇੱਕ ਬਟਨ ਨੂੰ ਛੱਡ ਕੇ ਦੂਜੇ ਖੇਤ ਵਿੱਚ ਮੀਹ ਪੈ ਰਿਹਾ ਹੁੰਦਾ ਹੈ। ਆਕਾਸ਼ ਵਿੱਚ ਨਿੱਕੀਆਂ-ਨਿੱਕੀਆਂ ਬੱਦਲੀਆਂ ਦਲੀਆਂ ਰਾਹੀਂ ਬਾਹਰ ਨੇੜਲੇ ਖੇਤਰ ਨੂੰ ਛੱਡ ਕੇ ਦੂਜੇ ਖੇਤਰ ਵਿੱਚ ਭਾਰੀ ਮੀਂਹ ਬਰਸਾਤ ਦਿੰਦੀਆਂ ਹਨ। ਕੁਦਰਤ ਦਾ ਇਹ ਨਜ਼ਾਰਾ ਵੀ ਬਹੁਤ ਹੈਰਾਨ ਕਰਨ ਵਾਲਾ ਹੁੰਦਾ ਹੈ।
Leave a Reply