ਆਮ ਆਦਮੀ ਪਾਰਟੀ ਸੱਤਾ ਲਈ ਨਹੀਂ,ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦੀ ਹੈ-ਇੰਡੀਅਨ
- ਰਾਜਨੀਤੀ
- 16 Jul, 2026 02:14 PM (Asia/Kolkata)
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ-ਆਪ
ਕਪੂਰਥਲਾ 16 ਜੁਲਾਈ ਗੌਰਵ ਮੜੀਆ
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਆਮ ਆਦਮੀ ਪਾਰਟੀ ਮੇਨ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ,ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਹੈਲਥ ਕਾਰਡ ਜਾਰੀ ਕੀਤੇ ਜਾ ਰਹੇ ਹਨ।ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦਾ ਹੱਕਦਾਰ ਹੈ।30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਹੈਲਥ ਕਾਰਡ ਮਿਲ ਚੁੱਕੇ ਹਨ ਅਤੇ ਲੋਕਾਂ ਨੇ ਇਸ ਸਕੀਮ ਤਹਿਤ ਲਗਪਗ 650 ਕਰੋੜ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ ਹੈ।ਮੈ ਹਰ ਯੋਗ ਪਰਿਵਾਰ ਨੂੰ ਇਨ੍ਹਾਂ ਹੈਲਥ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ।ਇੰਡੀਅਨ ਨੇ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸਫ਼ਰ ਇੱਥੋਂ ਦੇ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਨਿਰੰਤਰ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ)ਦੀ ਸਰਕਾਰ ਨੇ ਸਿੱਖਿਆ,ਸਿਹਤ, ਬਿਜਲੀ ਅਤੇ ਸਮਾਜ ਭਲਾਈ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਰਾਹੀਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ।ਉਨ੍ਹਾਂਨੇ ਕਿਹਾ ਕਿ ਸਾਡੀ ਸਿਆਸਤ ਸੱਤਾ ਦਾ ਸੁੱਖ ਭੋਗਣ ਲਈ ਨਹੀਂ,ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਹੈ।ਇੰਡੀਅਨ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਵੱਧ ਅਖ਼ਤਿਆਰ ਦੇ ਕੇ ਆਪਣੇ ਵਾਅਦੇ ਪੂਰਾ ਕਰਨ ਤੇ ਧਿਆਨ ਕੇਂਦਰਿਤ ਕਰ ਰਹੀ ਹੈ,ਉੱਥੇ ਕਾਂਗਰਸ ਸੱਤਾ ਦੀ ਲੜਾਈ ਵਿੱਚ ਰੁੱਝੀ ਹੋਈ ਹੈ ਅਤੇ ਉਸ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ ਕਿ ਜੇ ਉਹ ਸੱਤਾ ਵਿੱਚ ਆਈ ਤਾਂ ਭਲਾਈ ਸਕੀਮਾਂ ਬੰਦ ਕਰੇਗੀ।ਇੰਡੀਅਨ ਨੇ ਕਿਹਾ ਕਾਂਗਰਸ ਵਿੱਚ ਕੋਈ ਵੀ ਆਗੂ ਦੂਜੇ ਨਾਲ ਖੜ੍ਹਨ ਨੂੰ ਤਿਆਰ ਨਹੀਂ ਹੈ ਕਿਉਂਕਿ ਹਰ ਕੋਈ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ।ਕਾਂਗਰਸ ਲੀਡਰਸ਼ਿਪ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਸਾਰੇ ਆਗੂ ਬੱਸ ਯਾਤਰਾ ਤੇ ਜਾਣਗੇ,ਜਿਸ ਨੂੰ ਰਾਹੁਲ ਗਾਂਧੀ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।ਉਹ ਇਕੱਠੇ ਜਾ ਤਾਂ ਸਕਦੇ ਹਨ,ਪਰ ਉਹ ਯਕੀਨੀ ਤੌਰ ਤੇ ਇਕੱਠੇ ਵਾਪਸ ਨਹੀਂ ਆਉਣਗੇ ਕਿਉਂਕਿ ਆਪਣੀ ਭਿਆਨਕ ਅੰਦਰੂਨੀ ਲੜਾਈ ਕਾਰਨ ਹਰੇਕ ਆਗੂ ਜ਼ਖ਼ਮੀ ਹੋ ਜਾਵੇਗਾ।ਇੰਡੀਅਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪ ਦੇ ਲੋਕ-ਪੱਖੀ ਕੰਮਾਂ ਦੇ ਆਧਾਰ ਤੇ ਪਾਰਟੀ ਨੂੰ ਇੰਨਾ ਵੱਡਾ ਫਤਵਾ ਦੇਣ ਕਿ ਇਨ੍ਹਾਂ ਮੌਕਾਪ੍ਰਸਤ ਆਗੂਆਂ ਨੂੰ ਸਰਕਾਰ ਬਣਾਉਣ ਅਤੇ ਮੁੱਖ ਮੰਤਰੀ ਦੀ ਕੁਰਸੀ ਲਈ ਲੜਨ ਦਾ ਮੌਕਾ ਹੀ ਨਾ ਮਿਲੇ। ਉਨ੍ਹਾਂ ਕਿਹਾ ਇਨ੍ਹਾਂ ਲਾਲਚੀ ਆਗੂਆਂ ਦੇ ਹੱਥਾਂ ਵਿੱਚ ਸੱਤਾ ਨਾ ਸੌਂਪੋ ਕਿਉਂਕਿ ਇਹ ਆਪ ਸਰਕਾਰ ਵੱਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਨੂੰ ਬੰਦ ਕਰ ਦੇਣਗੇ।ਕਾਂਗਰਸੀ ਆਗੂਆਂ ਨੇ ਵਾਰ-ਵਾਰ ਦਾਅਵਾ ਕੀਤਾ ਹੈ ਕਿ ਜੇ ਉਹ ਸੱਤਾ ਵਿੱਚ ਆਏ ਤਾਂ ਇਨ੍ਹਾਂ ਸਕੀਮਾਂ ਨੂੰ ਬੰਦ ਕਰ ਦੇਣਗੇ।ਇੰਡੀਅਨ ਨੇ ਦੱਸਿਆ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਹੈ। ਪਹਿਲੀ ਵਾਰ ਕਿਸਾਨਾਂ ਨੂੰ ਸਿੰਜਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ,ਜਿਸ ਨੇ ਉਨ੍ਹਾਂ ਦੀ ਜ਼ਿੰਦਗੀ ਬਦਲ ਦਿੱਤੀ ਹੈ।ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂਨੇ ਕਿਹਾ, ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਅਹਿਮ ਸਕੀਮ ਸ਼ੁਰੂ ਕੀਤੀ ਹੈ,ਜਿਸ ਤਹਿਤ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ,ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ।ਯੋਗ ਲਾਭਪਾਤਰੀਆਂ ਨੂੰ 1 ਜੁਲਾਈ ਤੋਂ ਇਸ ਦਾ ਲਾਭ ਮਿਲ ਰਿਹਾ ਹੈ।32 ਲੱਖ ਤੋਂ ਵੱਧ ਮਾਵਾਂ ਇਸ ਸਹੂਲਤ ਦਾ ਲਾਭ ਉਠਾ ਰਹੀਆਂ ਹਨ ਅਤੇ 1 ਅਗਸਤ ਨੂੰ ਉਨ੍ਹਾਂ ਦੇ ਫੋਨਾਂ ਤੇ ਇਕ ਵਾਰ ਫਿਰ ਅਦਾਇਗੀ ਦੇ ਮੈਸੇਜ ਦੀ ਘੰਟੀ ਵੱਜੇਗੀ।ਇੰਡੀਅਨ ਨੇ ਕਿਹਾ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਵਾਲੀਆਂ ਇਨ੍ਹਾਂ ਮਹੱਤਵਪੂਰਨ ਸਕੀਮਾਂ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂਨੇ ਕਿਹਾ ਜਿਹੜੀਆਂ ਔਰਤਾਂ ਜੁਲਾਈ ਵਿੱਚ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੀਆਂ, ਉਨ੍ਹਾਂ ਨੂੰ ਅਗਸਤ ਵਿੱਚ ਤਿੰਨ ਮਹੀਨਿਆਂ ਦੀ ਅਦਾਇਗੀ ਇਕੱਠੀ ਮਿਲੇਗੀ।ਇਹ ਸਕੀਮ ਕਦੇ ਬੰਦ ਨਹੀਂ ਹੋਵੇਗੀ।ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਆਪ ਸਰਕਾਰ ਸੱਤਾ ਵਿੱਚ ਹੈ।ਉਨ੍ਹਾਂਨੇ ਕਿਹਾ ਆਮ ਆਦਮੀ ਪਾਰਟੀ ਆਪਣੇ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ।ਮੁਫ਼ਤ ਬਿਜਲੀ, ਬਿਹਤਰ ਸਰਕਾਰੀ ਸਕੂਲ,ਔਰਤਾਂ ਲਈ ਵਿੱਤੀ ਸਹਾਇਤਾ,ਵਿਸਤ੍ਰਿਤ ਸਿਹਤ ਸੇਵਾਵਾਂ,ਕਿਸਾਨਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਯਤਨ ਹੁਣ ਹਕੀਕਤ ਬਣ ਰਹੇ ਹਨ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਸੱਤਾ ਹਥਿਆਉਣ ਲਈ ਨਹੀਂ ਹੈ।ਇਹ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਹੈ।ਲੋਕਾਂ ਦਾ ਭਰੋਸਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।ਇਕੱਠੇ ਮਿਲ ਕੇ ਅਸੀਂ ਪੰਜਾਬ ਨੂੰ ਹਰ ਖੇਤਰ ਵਿੱਚ ਇਕ ਵਾਰ ਫਿਰ ਨੰਬਰ ਇਕ ਬਣਾਉਣ ਲਈ ਇਸ ਸਫ਼ਰ ਨੂੰ ਜਾਰੀ ਰੱਖਾਂਗੇ।
Leave a Reply