ਚਾਰ ਦਿਸੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ ਵਿਖੇ ਕਰਨਗੇ ਲੋਕ ਮਿਲਣੀ-ਦਲਜੀਤ ਰਾਜੂ

ਚਾਰ ਦਿਸੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ ਵਿਖੇ ਕਰਨਗੇ ਲੋਕ ਮਿਲਣੀ-ਦਲਜੀਤ ਰਾਜੂ

ਮੁੱਖ ਮੰਤਰੀ ਮਾਨ ਚਾਰ ਦਿਸੰਬਰ ਨੂੰ ਪੁਰਾਣੀ ਕਚਹਿਰੀ ਚੋਂਕ ਵਿਖੇ ਕਰਨਗੇ ਲੋਕ ਮਿਲਣੀ,ਹਲਕੇ ਦੇ ਲੋਕਾਂ ਨਾਲ ਸਾਂਝੇ ਕਰਨਗੇ ਵਿਚਾਰ

ਕਪੂਰਥਲਾ 28 ਨਵੰਬਰ ਗੌਰਵ ਮੜੀਆ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਗਾਤਾਰ ਕੀਤੇ ਜਾ ਰਹੇ ਲੋਕ ਮਿਲਣੀ ਦੇ ਪ੍ਰੋਗਰਾਮ ਸਿਆਸੀ ਧੁਨੰਤਰਾਂ ਦੇ ਪਿੰਡਾਂ ਚ ਕਰਨ ਦੀ ਵਿਉਂਤ ਬਣਾਉਣ ਲੱਗੇ ਹਨ।ਜਿਉਂ-ਜਿਉਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਘਟ ਰਿਹਾ ਹੈ,ਉਸੇ ਤਰ੍ਹਾਂ ਸੂਬੇ ਦਾ ਸਿਆਸੀ ਪਾਰਾ ਵੀ ਸਿਖ਼ਰ ਛੂਹਣ ਲੱਗਿਆ ਹੈ।ਆਮ ਆਦਮੀ ਪਾਰਟੀ ਹੁਣ ਵਿਰੋਧੀ ਧਿਰਾਂ ਪ੍ਰਤੀ ਹੋਰ ਹਮਲਾਵਰ ਰੁਖ਼ ਅਖ਼ਤਿਆਰ ਕਰਨ ਦੀ ਰਣਨੀਤੀ ਉਲੀਕ ਰਹੀ ਹੈ।ਇਸੇ ਕੜੀ ਵਜੋਂ ਸੂਬੇ ਦੇ ਵੱਡੇ ਸਿਆਸੀ ਨੇਤਾਵਾਂ ਦੇ ਐਨ ਘਰ ਚ ਜਾ ਕੇ ਲੋਕ ਮਿਲਣੀ ਕਰਨ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ।ਇਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਦਸੰਬਰ ਨੂੰ ਦੁਪਹਿਰ 2 ਵਜੇ ਕਪੂਰਥਲਾ ਵਿਖੇ ਲੋਕ ਮਿਲਣੀ ਕਰਨ ਪਹੁੰਚਣਗੇ।ਇਸ ਸੰਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ,ਆਪ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ,ਅੱਜ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ,ਐੱਸਐੱਸਪੀ ਗੌਰਵ ਪੂਰਾ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੁਰਾਣੀ ਕਚਹਿਰੀ ਚੋਂਕ ਵਿਖੇ ਪਹੁੰਚ ਕੇ ਸਮਾਗਮ ਵਾਲੀ ਥਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।ਦਲਜੀਤ ਰਾਜੂ ਨੇ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਪਹਿਰ ਕਰੀਬ 2 ਵਜੇ ਕਪੂਰਥਲਾ ਪਹੁੰਚ ਕੇ ਇਲਾਕਾ ਵਾਸੀਆਂ ਨਾਲ ਰੂਬਰੂ ਹੋਣਗੇ।ਇਸ ਦੌਰਾਨ ਉਹ ਲੋਕਾਂ ਦੀਆਂ ਸਮੱਸਿਆਵਾਂ,ਸੁਝਾਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕਰਨਗੇ।ਉਨ੍ਹਾਂਨੇ ਦੱਸਿਆ ਕਿਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ,ਵਿਕਾਸ ਕਾਰਜਾਂ ਅਤੇ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਜਾਣਗੇ।ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਜਾਣਨ ਦੇ ਉਦੇਸ਼ ਨਾਲ ਇਹ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.