ਸ਼੍ਰੋਮਣੀ ਕਮੇਟੀ ਵੱਲੋਂ ਮਾਊਂਟ ਆਬੂ (ਰਾਜਿਸਥਾਨ) ਵਿਖੇ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸ਼੍ਰੋਮਣੀ ਕਮੇਟੀ ਵੱਲੋਂ ਮਾਊਂਟ ਆਬੂ (ਰਾਜਿਸਥਾਨ) ਵਿਖੇ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 10 ਜੂਨ- ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ  - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਗੁਜਰਾਤ ਤੇ ਰਾਜਿਸਥਾਨ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਿਸਥਾਨ) ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਮੀਤ ਸਕੱਤਰ ਸ. ਸੁਖਬੀਰ ਸਿੰਘ ਨੇ ਸਮਾਗਮਾਂ ਵਿਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ, ਉਥੇ ਗੁਜਰਾਤ ਦੇ ਅਹਿਮਦਾਬਾਦ, ਬੜੋਦਾ, ਗਾਂਧੀ ਧਾਮ, ਰਾਜਕੋਟ ਅਤੇ ਰਾਜਿਸਥਾਨ ਦੇ ਪਾਲੀ, ਫਾਲਨਾ, ਜੋਧਪੁਰ, ਉਦੈਪੁਰ ਅਤੇ ਪੰਜਾਬ ਦੇ ਵੱਖ-ਵੱਖ ਸਥਾਨਾਂ ਤੋਂ ਵੀ ਸੰਗਤਾਂ ਨੇ ਭਰਵੀਂ ਹਾਜਰੀ ਭਰੀ। ਸਥਾਨਕ ਸੰਗਤਾਂ ਵੱਲੋਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਲਾਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸਿੱਖ ਮਿਸ਼ਨ ਦੇ ਪ੍ਰਚਾਰਕ ਭਾਈ ਕੁਲਦੀਪ ਸਿੰਘ ਨੇ ਕਥਾ-ਵਿਚਾਰਾਂ ਕੀਤੀਆਂ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਭਾਈ ਮਨਵਿੰਦਰ ਸਿੰਘ ਸੁਨਾਮ ਦੇ ਜਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ।


ਸਮਾਗਮ ਦੌਰਾਨ ਸੰਬੋਧਨ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਸੰਗਤ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਅੰਦਰ ਸਿੱਖ ਮਿਸ਼ਨਾਂ ਰਾਹੀਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰਮਤਿ ਕੈਂਪਾਂ ਰਾਹੀਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਮਿਸ਼ਨ ਗੁਜਰਾਤ ਤੇ ਰਾਜਿਸਥਾਨ ਵੱਲੋਂ ਵੀ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਲਈ ਲਗਾਤਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ ਵਿਖੇ ਸਾਲਾਨਾ ਗੁਰਮਤਿ ਸਮਾਗਮ ਸਮੇਂ ਵੱਖ-ਵੱਖ ਸ਼ਹਿਰਾਂ ਤੋਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਸੰਗਤਾਂ ਨੂੰ ਅਮ੍ਰਿਤਧਾਰੀ ਹੋਣ ਅਤੇ ਆਪਣੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਵੀ ਪ੍ਰੇਰਿਆ।


ਸਮਾਗਮ ਦੌਰਾਨ ਗੁਰਦੁਆਰਾ ਗੁਰੂ ਨਾਨਕ ਦਰਸ਼ਨ ਤੇ ਫਾਊਂਡਰ ਤੇ ਕਮੇਟੀ ਮੈਂਬਰ ਸ. ਨੱਥਾ ਸਿੰਘ, ਮਿਸ਼ਨ ਦੇ ਇੰਚਾਰਜ ਸ. ਪਰਮਜੀਤ ਸਿੰਘ, ਪ੍ਰਚਾਰਕ ਸਰਦਾਰ ਲਖਬੀਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਬਲਜਿੰਦਰ ਸਿੰਘ, ਸ. ਗੁਰਸੇਵਕ ਸਿੰਘ, ਸ. ਗੁਰਪ੍ਰੀਤ ਸਿੰਘ ਸਰਹਾਲੀ, ਸ. ਮਹਿੰਦਰ ਸਿੰਘ ਗਾਂਧੀਧਾਮ, ਸ. ਸੌਦਾਗਰ ਸਿੰਘ ਪ੍ਰਧਾਨ ਗੁਰਦੁਆਰਾ ਲਖਪਤ ਸਾਹਿਬ, ਬੀਬੀ ਕੁਲਦੀਪ ਕੌਰ, ਭਾਈ ਸਾਹਿਬ ਸਿੰਘ ਬਰੋਦਾ, ਸ. ਸੁਖਦੇਵ ਸਿੰਘ ਅਹਿਮਦਾਬਾਦ, ਸ. ਗੁਰਦੀਪ ਸਿੰਘ ਬਰੋਦਾ, ਸ. ਸੁਰਜੀਤ ਸਿੰਘ ਅਹਿਮਦਾਬਾਦ, ਸ. ਅਮਨਦੀਪ ਸਿੰਘ, ਬਾਪੂ ਮੋਹਣ ਸਿੰਘ ਅਤੇ ਸ. ਨਿਰਮਲ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਪ੍ਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.