ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੇਖ-ਰੇਖ ਹੇਠ ਮੋਹਾਲੀ ਤੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ 3 ਬੱਸਾਂ ਰਵਾਨਾ...
- ਰਾਜਨੀਤੀ
- (Asia/Kolkata)
ਲੋਕ ਪੱਖੀ ਸਕੀਮਾਂ ਨੂੰ ਲੈ ਕੇ ਕੋਈ ਵਰਗੀਕਰਨ ਨਹੀਂ ਸਾਰੀਆਂ ਸਕੀਮਾਂ ਸਭ ਵਰਗਾਂ ਲਈ ਬਰਾਬਰ ਲਾਗੂ : ਵਿਧਾਇਕ ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ 3 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਪਿੰਡ ਮਾਣਕਮਾਜਰਾ ਤੋ ਇੱਕ ਜਦਕਿ ਪਿੰਡ ਮੋਟੇ ਮਾਜਰਾ ਤੋਂ 2 ਬੱਸਾਂ ਮਿਲਾ ਕੇ ਕੁੱਲ 160 ਬੱਸਾਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ, ਜਲਿਆਂਵਾਲਾ ਬਾਗ ਅਤੇ ਸ਼੍ਰੀ ਖਾਟੂ ਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਜਾ ਚੁੱਕੀਆਂ ਹਨ ਅਤੇ ਸ਼ਰਧਾਲੂਆਂ ਵਿੱਚ ਪਾਇਆ ਜਾ ਰਿਹਾ ਉਤਸਾਹ ਅਤੇ ਤਸੱਲੀ ਸਾਡੇ ਲਈ ਬੇਹਦ ਸਕੂਨ ਭਰੀ ਖਬਰ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਅਸੀਂ ਤਹਿ-ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਨੇ ਪੰਜਾਬ ਦੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ। ਪੰਜਾਬ ਸਰਕਾਰ ਵੱਲੋਂ ਇਸ ਯਾਤਰਾ ਨੂੰ ਲੈ ਕੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਖਾਣ-ਪੀਣ, ਰਹਿਣ-ਸਹਿਣ ਅਤੇ ਆਉਣ-ਜਾਣ ਦਾ ਸਮੁੱਚਾ ਪ੍ਰਬੰਧ ਤਸੱਲੀਬਖਸ਼ ਢੰਗ ਨਾਲ ਕੀਤਾ ਹੋਇਆ ਹੈ। ਇਸ ਯਾਤਰਾ 'ਤੇ ਆਉਣ-ਜਾਣ ਵਾਲੇ ਲਗਭਗ ਹਰ ਸ਼ਰਧਾਲੂ ਵੱਲੋਂ ਫੋਨ ਦੇ ਜਰੀਏ ਆਪਣੀ ਖੁਸ਼ੀ ਸਾਡੇ ਨਾਲ ਸਾਂਝੀ ਜਰੂਰ ਕੀਤੀ ਜਾਂਦੀ ਹੈ। ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਭਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈਆਂ ਲੋਕ ਸਕੀਮਾਂ ਦੇ ਲਈ ਸਰਕਾਰ ਵੱਲੋਂ ਕੋਈ ਵਰਗੀਕਰਨ ਨਹੀਂ ਕੀਤਾ ਗਿਆ, ਸਗੋਂ ਲੋਕ-ਪੱਖੀ ਸਕੀਮਾਂ ਸਭ ਵਰਗਾਂ ਲਈ ਬਰਾਬਰ ਲਾਗੂ ਕੀਤੀਆਂ ਗਈਆਂ ਹਨ। ਫਿਰ ਭਾਵੇਂ ਉਹ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਹੋਵੇ, 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਆਫ ਦੀ ਗੱਲ ਹੋਵੇ ਜਾਂ ਫਿਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਜਾਂ ਫਿਰ ਕੋਈ ਹੋਰ ਯੋਜਨਾ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਸੂਬੇ ਦੇ ਆਮ ਲੋਕਾਂ ਤੱਕ ਪਹੁੰਚ ਕੀਤੀ ਜਾਵੇ ਅਤੇ ਉਹਨਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਸਮਾਂ ਰਹਿੰਦਿਆਂ ਹਲ ਪੂਰਾ ਕੀਤਾ ਜਾਵੇ। ਜਿਸ ਵਿੱਚ ਅਸੀਂ ਕਾਫੀ ਹੱਦ ਤੱਕ ਕਾਮਯਾਬ ਹੋਏ ਹਾਂ। ਉਹਨਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਅਤੇ 1500 ਮਹੀਨਾ ਪਹਿਲਾਂ ਕਿਸਤ ਆ ਚੁੱਕੀ ਹੈ ਅਤੇ ਹੁਣ ਇੱਕ ਅਕਤੂਬਰ ਨੂੰ ਦੂਸਰੀ ਇੱਕ ਹੋਰ ਕਿਸ਼ਤ ਆ ਰਹੀ ਹੈ ਅਤੇ ਇਹ ਸਿਲਸਿਲਾ ਅਗਾਂਹ ਵੀ ਜਾਰੀ ਰਹੇਗਾ। ਇਸ ਮੌਕੇ ਤੇ ਮੁੱਖ ਮੰਤਰੀ ਤੀਰਥ ਯਾਤਰਾ ਦੇ ਹਲਕਾ ਕੁਆਰਡੀਨੇਟਰ- ਫੂਲਰਾਜ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ, ਅਮਰਜੀਤ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸਰਪੰਚ ਮਾਣਕ ਮਾਜਰਾ, ਦਲਵੀਰ ਸਿੰਘ, ਅਮਨਦੀਪ ਸਿੰਘ, ਰਾਜਿੰਦਰ ਸਿੰਘ ਕਾਲਾ ਮੋਟੇ ਮਾਜਰਾ, ਸਵਰਨਜੀਤ ਕੌਰ ਮੈਂਬਰ ਪੰਚਾਇਤ, ਗੁਰਨਾਮ ਸਿੰਘ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ ਵੀ ਹਾਜ਼ਰ ਸਨ।
Leave a Reply