ਹਲਕਾ ਮੋਹਾਲੀ 'ਚ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ 'ਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਹੋਇਆ ਹੋਰ ਤੇਜ਼ : ਸਟੇਟ ਅਵਾਰਡੀ ਫੂਲਰਾਜ ਸਿੰਘ

ਹਲਕਾ ਮੋਹਾਲੀ 'ਚ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ 'ਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਹੋਇਆ ਹੋਰ ਤੇਜ਼ : ਸਟੇਟ ਅਵਾਰਡੀ ਫੂਲਰਾਜ ਸਿੰਘ

ਲੋਕ ਮਿਲਣੀ ਪ੍ਰੋਗਰਾਮ- ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵਾਰਡ ਨੰਬਰ -43 (ਆਂਸਲ) ਲੋਕਾਂ ਨਾਲ ਹੋਏ ਰੂਬਰੂ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ- "ਲੋਕ ਮਿਲਣੀ ਪ੍ਰੋਗਰਾਮਾਂ" ਦਾ ਦੌਰ ਲਗਾਤਾਰ ਤੇਜ਼ੀ ਨਾਲ ਜਾਰੀ ਹੈ। ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਲਗਾਤਾਰ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਜਾ ਰਹੀਆਂ ਹਨ ਅਤੇ ਮੌਕੇ 'ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਹੱਲ ਲਈ ਨਿਰਦੇਸ਼ ਦਿੱਤੇ ਜਾ ਰਹੇ ਹਨ। ਵਾਰਡ -43, ਸੈਕਟਰ- 116 (ਆਂਸਲ) ਵਿਖੇ 'ਲੋਕ ਮਿਲਣੀ ਪ੍ਰੋਗਰਾਮ' ਦੇ ਵਿੱਚ ਵਿਧਾਇਕ ਕੁਲਵੰਤ ਸਿੰਘ ਹੋਰਾਂ ਸ਼ਮੂਲੀਅਤ ਕਰਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ। ਹਰ ਘਰ ਤੱਕ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਾਂ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾ ਰਹੇ ਹਾਂ। ਮੋਹਾਲੀ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਹੀ ਸਾਡੀ ਪਹਿਲ ਹੈ। ਉਹਨਾਂ ਕਿਹਾ ਕਿ ਸਾਢੇ ਚਾਰ ਸਾਲ ਪਹਿਲਾਂ ਸਰਕਾਰ ਬਣਦੇ ਸਾਰ ਹੀ ਪੰਜਾਬ ਦੇ ਵਿੱਚ 600 ਯੂਨਿਟ ਪ੍ਰਤੀ ਬਿੱਲ ਮਾਫ ਕਰਨ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਸਾਰੀਆਂ ਗਰੰਟੀਆਂ ਅਤੇ ਵਾਅਦਿਆਂ ਨੂੰ ਪੂਰਾ ਕਰ ਲਿਆ ਗਿਆ ਹੈ।

 ਪੰਜਾਬ ਦੇ 70 ਹਜਰ ਤੇ ਕਰੀਬ ਬੇਰੁਜ਼ਗਾਰਾਂ ਨੂੰ ਪੱਕੀਆਂ ਸਰਕਾਰੀ ਨੌਕਰੀਆਂ ਮੁਹਈਆ ਕਰਵਾ ਦਿੱਤੀਆਂ ਗਈਆਂ ਹਨ। ਇਹ ਸਭ ਨੌਕਰੀਆਂ ਬਿਨਾਂ ਕਿਸੇ ਭੇਦ-ਭਾਵ, ਬਿਨਾਂ ਕਿਸੇ ਸਿਫਾਰਿਸ਼ ਦੇ ਦਿੱਤੀਆਂ ਗਈਆਂ। ਮੈਰਿਟ ਵਿੱਚ ਆਉਣ ਵਾਲੇ ਬੱਚਿਆਂ ਨੂੰ ਉਹਨਾਂ ਨੂੰ ਘਰ ਬੈਠੇ-ਬਿਠਾਇਆ ਨੂੰ ਸਰਕਾਰੀ ਨਿਯੁਕਤੀ-ਪੱਤਰ ਪਹੁੰਚ ਗਏ। ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲੁੜੀਂਦਾ ਸਮਾਨ ਪੂਰਾ ਕਰ ਲਿਆ ਗਿਆ ਹੈ ਅਤੇ ਜਿੰਨੇ ਵੀ ਸਟਾਫ ਦੀ ਲੋੜ ਸੀ ਉਹ ਵੀ ਭਰਤੀ ਕਰਕੇ ਸਰਕਾਰੀ ਸਕੂਲਾਂ ਦੇ ਵਿੱਚ ਵੀ ਪ੍ਰਾਈਵੇਟ ਸਕੂਲਾਂ ਤੋਂ ਵੀ ਵਧੀਆ ਵਿਦਿਅਕ ਮਾਹੌਲ ਬਣਾ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਦੇ ਤਹਿਤ ਹੀ ਪੰਜਾਬ ਪ੍ਰਦੇਸ਼ ਸਿੱਖਿਆ ਦੇ ਖੇਤਰ ਵਿੱਚ ਭਾਰਤ ਦਾ ਨੰਬਰ ਇੱਕ ਸੂਬਾ ਬਣ ਚੁੱਕਾ ਹੈ। ਸਿਹਤ ਕ੍ਰਾਂਤੀ ਦੇ ਤਹਿਤ ਪੰਜਾਬ ਭਰ ਵਿੱਚ 1000 ਤੋਂ ਵੀ ਵੱਧ ਖੋਲੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਮਰੀਜ਼ ਆਪਣੀ ਸਿਹਤ ਜਾਂਚ ਕਰਵਾਉਂਦੇ ਹਨ। ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਉਹਨਾਂ ਨੂੰ ਮੁਫਤ ਦਵਾਈਆਂ ਅਤੇ ਲੋੜੀਦੇ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਮੁਫਤ ਇਲਾਜ ਕਰਵਾਉਣ ਲਈ ਸਿਹਤ ਬੀਮਾ ਉਪਲਬਧ ਕਰਵਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਅਤੇ ਅਨੁਸੂਚਿਤ ਮਹਿਲਾਵਾਂ ਨੂੰ 1500 ਦੇਣ ਦਾ ਕੀਤਾ ਗਿਆ ਵਾਅਦਾ ਵੀ ਪੂਰਾ ਕਰ ਲਿਆ ਗਿਆ ਹੈ। ਹੁਣ ਉਹਨਾਂ ਦੇ ਬੈਂਕ ਖਾਤਿਆਂ ਦੇ ਵਿੱਚ ਪੈਸੇ ਆਉਣੇ ਸ਼ੁਰੂ ਹੋ ਚੁੱਕੇ ਹਨ। ਵੱਡੇ ਪੱਧਰ 'ਤੇ ਰਜਿਸਟਰੇਸ਼ਨ ਚੱਲ ਰਹੀ ਹੈ। ਜਦੋਂ ਰਜਿਸਟਰੇਸ਼ਨ ਮੁਕੰਮਲ ਹੋ ਗਈ ਤਾਂ ਬਾਕੀ ਸਭਨਾਂ ਦੇ ਪੈਸੇ ਵੀ ਮਹਿਲਾਵਾਂ ਦੇ ਖਾਤੇ ਵਿੱਚ ਪਹੁੰਚ ਜਾਣਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ, ਜਿਸ ਨੇ ਆਪਣੇ ਚੋਣ ਮੈਨੀਫੈਸਟੋ ਦੇ ਵਿੱਚ ਕੀਤੇ ਗਏ ਆਪਣੇ ਸਾਰੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪੰਜਾਬ ਭਰ ਵਿੱਚ ਸੀਨੀਅਰ ਸਿਟੀਜਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਜਾਇਆ ਜਾ ਰਿਹਾ ਹੈ। ਜਿੱਥੇ ਕਿ ਸ਼ਰਧਾਲੂ ਸੰਗਤ ਦੇ ਰੂਪ ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਗੁਰੂ ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਕਰਕੇ ਆਉਂਦੇ ਹਨ। ਸੀਨੀਅਰ ਸਿਟੀਜਨ ਨੂੰ ਏਅਰ ਕੰਡੀਸ਼ਨ ਬੱਸਾਂ ਦੇ ਵਿੱਚ ਲੈ ਕੇ ਜਾਣਾ ਅਤੇ ਵਾਪਸ ਲੈ ਕੇ ਆਉਣ ਤੋਂ ਇਲਾਵਾ ਵਧੀਆ ਹੋਟਲਾਂ ਦੇ ਵਿੱਚ ਠਹਿਰਾਇਆ ਜਾਂਦਾ ਹੈ। ਸੀਨੀਅਰ ਸਿਟੀਜਨ ਨੂੰ ਡਾਕਟਰ ਅਤੇ ਗਾਈਡ ਵੀ ਮੁਹਈਆ ਕਰਵਾਇਆ ਜਾਂਦਾ ਹੈ। ਗਾਈਡ ਵੱਲੋਂ ਸੀਨੀਅਰ ਸਿਟੀਜਨ ਨੂੰ ਜਿਸ-ਜਿਸ ਜਗ੍ਹਾ 'ਤੇ ਉਹ ਜਾਂਦੇ ਹਨ, ਉਹਨਾਂ ਦੀ ਇਤਿਹਾਸਿਕ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਂਦੀ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਖੇਡ ਸਟੇਡੀਅਮ ਦੀ ਉਸਾਰੀ ਹੋ ਰਹੀ ਹੈ ਅਤੇ ਕਈ ਸਟੇਡੀਅਮ ਤਿਆਰ ਕਰਕੇ ਖਿਡਾਰੀਆਂ ਅਤੇ ਖੇਡ ਜਗਤ ਨਾਲ ਜੁੜੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਵਿੱਚ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਲੋਕਾਂ ਵੱਲੋਂ ਵੀ ਸਰਕਾਰ ਦੀਆਂ ਨੀਤੀਆਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ, ਵਲੰਟੀਅਰ, ਸਮਾਜ ਸੇਵੀ ਅਤੇ ਇਲਾਕਾ ਨਿਵਾਸੀ ਹਾਜ਼ਰ ਰਹੇ। ਲੋਕਾਂ ਨੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਸਿੱਧੇ ਸੰਵਾਦ ਦੀ ਸ਼ਲਾਘਾ ਕਰਦਿਆਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਹ ਲੋਕ-ਸੰਪਰਕ ਮੁਹਿੰਮ ਹੋਰ ਮਜ਼ਬੂਤ ਹੋਵੇਗੀ।
ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਸੀਨੀਅਰ ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ , ਸਟੇਟ ਅਵਾਰਡੀ ਫੂਲਰਾਜ ਸਿੰਘ, ਤਰਲੋਚਨ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਬੜਾ, ਦਰਸ਼ਨ ਸਿੰਘ ਮਟੌਰ, ਅਮਰਜੀਤ ਸਿੰਘ ਜਸਪਾਲ ਸਿੰਘ ਮਟੌਰ, ਮਨਪ੍ਰੀਤ ਸਿੰਘ ਨੰਬਰਦਾਰ, ਨਵਦੀਪ ਕੌਰ ਟੀ.ਡੀ.ਆਈ., ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ, ਨਿਰਮਲਜੀਤ ਸਿੰਘ, ਕੌਂਸਲਰ ਰਮਨਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਸਾਬਕਾ ਸਰਪੰਚ, ਮਨਜੀਤ ਕੌਰ ਸਾਬਕਾ ਸਰਪੰਚ ਚੱਪੜਝਿੜੀ ਖੁਰਦ ਜਸਪ੍ਰੀਤ ਸਿੰਘ ਸਾਬਕਾ ਸਰਪੰਚ ਚੱਪੜਝਿੜੀ ਕਲਾਂ, ਗੁਰਪ੍ਰੀਤ ਸਿੰਘ ਬਰਿਆਲੀ ਆਦਿ ਸ਼ਾਮਲ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.