ਜਲੰਧਰ ਵਿਖੇ ਖ਼ਾਲਸਾ ਮਾਰਚ 'ਚ ਪੁੱਜਣ ਸੰਗਤਾਂ : ਫੈਡਰੇਸ਼ਨ ਭਿੰਡਰਾਂਵਾਲਾ

ਜਲੰਧਰ ਵਿਖੇ  ਖ਼ਾਲਸਾ ਮਾਰਚ 'ਚ ਪੁੱਜਣ ਸੰਗਤਾਂ : ਫੈਡਰੇਸ਼ਨ ਭਿੰਡਰਾਂਵਾਲਾ

ਅੰਮ੍ਰਿਤਸਰ, 12 ਅਪ੍ਰੈਲ , ਨਜ਼ਰਾਨਾ ਟਾਈਮਜ - ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਕਿਹਾ ਕਿ ਖਾਲਸੇ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ 13 ਅਪ੍ਰੈਲ ਨੂੰ ਸਿੱਖ ਤਾਲਮੇਲ ਕਮੇਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਲੇਮਪੁਰ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਵਿੱਚ ਖਾਲਸਾ ਮਾਰਚ ਕੀਤਾ ਜਾਏਗਾ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਇਸ ਖਾਲਸਾ ਮਾਰਚ ਵਿੱਚ ਵੱਧ ਤੋਂ ਵੱਧ ਸੰਗਤਾਂ ਹਿੱਸਾ ਲੈਣ। ਇਹ ਮਾਰਚ ਦੁਪਹਿਰ 2 ਵਜੇ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਤੋਂ ਅਰੰਭ ਹੋ ਕੇ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਰਾਤ 8 ਵਜੇ ਸਮਾਪਤ ਹੋਵੇਗਾ। ਫੈਡਰੇਸ਼ਨ ਆਗੂਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਮਾਰਚ ਵਿੱਚ ਖਾਲਸਾਈ ਰੰਗ ਦੀਆਂ ਦਸਤਾਰਾਂ-ਦੁਪੱਟੇ ਸਜਾ ਕੇ ਪੂਰੇ ਜਾਹੋ ਜਲਾਲ ਨਾਲ ਗੱਡੀਆਂ, ਕਾਰਾਂ, ਮੋਟਰਸਾਈਕਲਾਂ ਉਤੇ ਪਹੁੰਚਿਆ ਜਾਵੇ ਅਤੇ ਸੰਗਤਾਂ ਅੰਮ੍ਰਿਤਧਾਰੀ, ਕੇਸਾਧਾਰੀ ਤੇ ਸ਼ਸਤਰਧਾਰੀ ਹੋਣ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.