ਗੁਰਪਾਲ ਇੰਡੀਅਨ ਬਣੇ ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ
- ਰਾਜਨੀਤੀ
- 23 Aug, 2026 12:52 PM (Asia/Kolkata)
ਕਿਸਾਨਾਂ,ਆੜ੍ਹਤੀਆਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ-ਇੰਡੀਅਨ
ਆਮ ਪਰਿਵਾਰ ਦਾ ਮਿਹਨਤੀ ਨੌਜਵਾਨ ਬਣਿਆ ਮਾਰਕੀਟ ਕਮੇਟੀ ਦਾ ਚੇਅਰਮੈਨ
ਕਪੂਰਥਲਾ 22 ਅਗਸਤ ਗੌਰਵ ਮੜੀਆ
ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਨਾਲ ਸਬੰਧਤ ਮਿਹਨਤੀ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਦੀ ਲੜੀ ਤਹਿਤ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਗਬ ਇੰਡੀਅਨ ਨੂੰ ਮਾਰਕਿਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਤੇ ਆਪ ਆਗੂਆਂ ਨੇ ਕਿਹਾ ਕਿ ਅੱਜ ਬਹੁਤ ਖੁਸ਼ੀ ਦਾ ਦਿਨ ਹੈ ਕਿ ਇੱਕ ਆਮ ਪਰਿਵਾਰ ਵਿੱਚੋਂ ਨਿਕਲੇ ਮਿਹਨਤੀ ਨੌਜਵਾਨ ਗੁਰਪਾਲ ਇੰਡੀਅਨ ਨੂੰ ਮਾਰਕਿਟ ਕਮੇਟੀ ਕਪੂਰਥਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਆਪ ਆਗੂਆਂ ਨੇ ਗੁਰਪਾਲ ਇੰਡੀਅਨ ਉਨ੍ਹਾਂ ਦੇ ਪਰਿਵਾਰ ਅਤੇ ਸਮੂਹ ਸ਼ੁਭਚਿੰਤਕਾਂ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ,ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਤੇ ਗੁਰਪਾਲ ਇੰਡੀਅਨ ਨੇ ਆਪਣੀ ਇਸ ਨਿਯੁਕਤੀ ਤੇ ਹਾਈਕਮਾਂਡ,ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਭਵੰਤ ਸਿੰਘ ਮਾਨ,ਸੂਬਾ ਪ੍ਰਭਾਰੀ ਮੁਨੀਸ਼ ਸਿਸੋਦੀਆ,ਸੂਬਾ ਪ੍ਰਧਾਨ ਅਮਨ ਅਰੋੜਾ,ਦੋਆਬਾ ਇੰਚਾਰਜ ਸੰਦੀਪ ਸੈਣੀ,ਜਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਅਤੇ ਪਾਰਟੀ ਹਾਈ ਕਮਾਂਡ ਦਾ ਮੈਨੂੰ ਹਲਕੇ ਵਿੱਚ ਦੁਬਾਰਾ ਚੇਅਰਮੈਨ ਨਿਯੁਕਤ ਤੇ ਧੰਨਵਾਦ ਕੀਤਾ।ਇੰਡੀਅਨ ਨੇ ਕਿਹਾ ਕਿ ਪਾਰਟੀ ਅਤੇ ਸਰਕਾਰ ਦੀ ਟੀਮ ਪੂਰੀ ਤਰ੍ਹਾਂ ਇੱਕਜੁੱਟ ਹੋ ਕੇ ਇਲਾਕੇ ਦੇ ਵਿਕਾਸ ਲਈ ਕੰਮ ਕਰੇਗੀ।ਕਿਸਾਨਾਂ,ਆੜ੍ਹਤੀਆਂ ਅਤੇ ਆਮ ਲੋਕਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਇੰਡੀਅਨ ਨੇ ਕਿਹਾ ਕਿ ਉਹ ਸਮਾਜ ਦੇ ਆਮ ਲੋਕਾਂ ਨਾਲ ਜੁੜੇ ਹੋਏ ਹਨ ਤੇ ਉਹ ਹਮੇਸ਼ਾ ਹੀ ਲੋੜਵੰਦ ਲੋਕਾਂ ਦੀ ਮਦਦ ਲਈ ਪਹਿਲਾ ਨਾਲੋ ਵੀ ਜ਼ਿਆਦਾ ਤੱਤਪਰ ਹੋ ਕੇ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੇ ਕੰਮ ਨੂੰ ਹਾਈ ਕਮਾਂਡ ਦੀਆਂ ਹਦਾਇਤਾਂ ਅਨੁਸਾਰ ਪਾਰਦਰਸ਼ਿਤਾ ਵਿਚ ਲਿਆਂਦਾ ਜਾਵੇਗਾ ਅਤੇ ਹਮੇਸ਼ਾ ਹੀ ਸਹੀ ਨੂੰ ਸਹੀ ਅਤੇ ਗਲਤ ਨੂੰ ਗਲਤ ਕਰਾਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਸੇਵਾਵਾ ਨੂੰ ਉਹ ਖਿੜੇ ਮੱਥੇ ਪ੍ਰਵਾਨ ਕਰਦੇ ਹੋਏ ਹੋਰ ਵੀ ਜ਼ਿਆਦਾ ਕੜੀ ਮਿਹਨਤ ਨਾਲ ਆਪਣੀਆ ਸੇਵਾਵਾ ਨਿਭਾਉਣਗੇ।ਇੰਡੀਅਨ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਨਿਭਾਉਣਗੇ ਤੇ ਪਾਰਟੀ ਦੀਆ ਨੀਤੀਆ ਨੂੰ ਘਰ-ਘਰ ਪਹੁੰਚਾਉਣਗੇ। ਉਨ੍ਹਾਂਨੇ ਕਿਹਾ ਕਿ ਉਹ ਕਿਸਾਨਾਂ ਭਰਾਵਾਂ, ਆੜਤੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ ਤੇ ਮੰਡੀਆਂ ਦੀ ਡਿਵੈਲਪਮੈਂਟ ਵਾਸਤੇ ਯੋਗ ਉਪਰਾਲਾ ਕਰਦੇ ਰਹਿਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਸਰਕਾਰ ਰੰਗਲਾ ਪੰਜਾਬ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ,ਜਿਸ ਤਹਿਤ ਆਮ ਘਰਾਂ ਦੇ ਧੀਆਂ-ਪੁੱਤਾਂ ਅਤੇ ਜ਼ਮੀਨੀ ਪੱਧਰ ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਵੱਡੇ ਅਹੁਦਿਆਂ ਨਾਲ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ।ਇੱਥੇ ਇਹ ਵੀ ਦੱਸਣ ਯੋਗ ਹੈ ਕਿ ਗੁਰਪਾਲ ਸਿੰਘ ਇੰਡੀਅਨ ਇਸ ਤੋਂ ਪਹਿਲਾ ਵੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਤੇ ਸੂਬਾ ਇਕਾਈ ਵਿੱਚ ਕਈ ਮਹੱਤਵਪੂਰਨ ਅਹੁਦਿਆਂ ਤੇ ਕੰਮ ਕਰਦੇ ਹੋਏ ਪਾਰਟੀ ਹਾਈਕਮਾਂਡ ਤੇ ਕਪੂਰਥਲਾ ਦੇ ਲੋਕਾਂ ਵਿੱਚ ਆਪਣੀ ਇਮਾਨਦਾਰ, ਬੇਦਾਗ ਤੇ ਮਿਲਣਸਾਰ ਛਵੀ ਲਈ ਲੋਕਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ।
Leave a Reply