ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ.ਅਤੇ ਆਈ.ਐੱਫ.ਐੱਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ.ਅਤੇ ਆਈ.ਐੱਫ.ਐੱਸ. ਅਧਿਕਾਰੀਆਂ ਦੇ ਤਬਾਦਲੇ

ਬਿੰਦਰ ਸਿੰਘ ਖੁੱਡੀ ਕਲਾਂ 

ਚੰਡੀਗੜ੍ਹ, 31 ਅਕਤੂਬਰ 

​ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਤਿੰਨ ਆਈਏਐੱਸ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। 
​ ਜਾਰੀ ਕੀਤੀ ਗਈ ਸੂਚੀ ਅਨੁਸਾਰ ਸ਼੍ਰੀਮਤੀ ਰਾਜੀ ਪ੍ਰਮੋਦ ਸ਼੍ਰੀਵਾਸਤਵਾ, ਆਈ.ਈ.ਐੱਸ, ਵਿਸ਼ੇਸ਼ ਮੁੱਖ ਸਕੱਤਰ, ਸੁਤੰਤਰਤਾ ਸੰਗਰਾਮੀ ਵਿਭਾਗ ਨੂੰ ਹੁਣ ਵਿਸ਼ੇਸ਼ ਮੁੱਖ ਸਕੱਤਰ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਨਾਲ-ਨਾਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।ਇਸ ਦੇ ਨਾਲ ਹੀ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਆਈ.ਏ.ਐੱਸ. ਸਕੱਤਰ, ਨਿਆਂ ਵਿਭਾਗ ਨੂੰ ਹੁਣ ਸਕੱਤਰ, ਨਿਆਂ ਵਿਭਾਗ ਦੇ ਨਾਲ-ਨਾਲ ਸਕੱਤਰ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ।ਇਸ ਦੇ ਨਾਲ ਹੀ ਸ਼੍ਰੀਮਤੀ ਕਲਪਨਾ ਕੇ.ਆਈ.ਐੱਫ .ਐੱਸ.ਨੂੰ ਵਧੀਕ ਸਕੱਤਰ, ਸਕੂਲ ਸਿੱਖਿਆ ਵਿਭਾਗ ਅਤੇ ਪ੍ਰੋਜੈਕਟ ਡਾਇਰੈਕਟਰ, ਵਿਸ਼ਵ ਬੈਂਕ ਪ੍ਰੋਜੈਕਟ, ਸਕੂਲ ਸਿੱਖਿਆ ਵਿਭਾਗ ਦੇ ਨਾਲ-ਨਾਲ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ ਵਜੋਂ ਤਾਇਨਾਤ ਕੀਤਾ ਗਿਆ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.