ਭਾਜਪਾ ਦੇ ਸੀਨੀਅਰ ਆਗੂਆਂ ਰਣਜੀਤ ਸਿੰਘ ਖੋਜੇਵਾਲ ਜਿਲਾ ਅੰਮ੍ਰਿਤਸਰ ਦਿਹਾਤੀ ॥ ਦੇ ਬਣੇ ਭਾਜਪਾ ਜ਼ਿਲ੍ਹਾ ਇੰਚਾਰਜ
- ਰਾਜਨੀਤੀ
- 16 Aug, 2026 11:10 AM (Asia/Kolkata)
ਕਪੂਰਥਲਾ 16 ਅਗਸਤ ਗੌਰਵ ਮੜੀਆ
ਭਾਜਪਾ ਦੇ ਸੀਨੀਅਰ ਆਗੂ ਤੇ ਸਾਢੇ ਤਿੰਨ ਸਾਲ ਤੱਕ ਲਗਾਤਾਰ ਜ਼ਿਲ੍ਹਾ ਪ੍ਰਧਾਨ ਵਜੋਂ ਪੂਰੀ ਨਿਸ਼ਠਾ,ਸਮਰਪਣ ਲਗਨ ਤੇ ਇਮਾਨਦਾਰੀ ਨਾਲ ਪਾਰਟੀ ਨੂੰ ਬੁਲੰਦੀਆਂ ਤੇ ਪਹੁੰਚਣ ਵਾਲੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੂੰ ਭਾਜਪਾ ਹਾਈਕਮਾਂਡ ਦੇ ਵਲੋਂ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਉਹ ਪਹਿਲਾਂ ਵੀ ਪਾਰਟੀ ਵਿੱਚ ਕਪੂਰਥਲਾ ਜ਼ਿਲ੍ਹੇ ਦੇ ਪ੍ਰਧਾਨ ਅਤੇ ਵੱਖ-ਵੱਖ ਅਹੁਦਿਆਂ ਉੱਤੇ ਸੇਵਾ ਨਿਭਾ ਚੁੱਕੇ ਹਨ।ਇਸ ਮੌਕੇ ਤੇ ਆਪਣੀ ਨਿਯੁਕਤੀ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ,ਕੌਮੀ ਜਨਰਲ ਸਕੱਤਰ ਤੇ ਸੰਸਦ ਮੈਂਬਰ ਰਾਜ ਸਭਾ ਤਰੁਣ ਚੁੱਘ,ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਸੰਗਠਨ ਮੰਤਰੀ ਮੰਥਰੀ ਸ਼੍ਰੀਨਿਵਾਸਲੁ, ਰਾਸ਼ਟਰੀ ਸਕੱਤਰ ਅਤੇ ਪੰਜਾਬ ਸਹਿ- ਇੰਚਾਰਜ ਨਰਿੰਦਰ ਸਿੰਘ ਰੈਨਾ, ਸੂਬਾ ਜਨਰਲ ਸਕੱਤਰ ਅਨਿਲ ਸਰੀਨ,ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ,ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ,ਸੂਬਾ ਜਨਰਲ ਸਕੱਤਰ ਜੀਵਨ ਗਰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਭਾਜਪਾ ਲੀਡਰਸ਼ਿਪ ਅਤੇ ਆਪਣੇ ਸਾਰੇ ਸਾਥੀ ਵਰਕਰਾਂ ਦਾ ਉਨ੍ਹਾਂ ਦੇ ਨਿਰੰਤਰ ਸਮਰਥਨ ਅਤੇ ਪਿਆਰ ਲਈ ਦਿਲੋਂ ਧੰਨਵਾਦ ਕਰਦਾ ਹਾਂ।ਉਨ੍ਹਾਂਨੇ ਵਿਸ਼ਵਾਸ਼ ਦਿਵਾਇਆ ਕਿ ਮੈਂ ਇਸ ਜ਼ਿੰਮੇਵਾਰੀ ਨੂੰ ਪਹਿਲਾ ਦੀ ਤਰਾਂ ਨਿਭਾਉਂਦੇ ਹੋਏ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਅਤੇ ਅੰਮ੍ਰਿਤਸਰ ਦਿਹਾਤੀ ਦੇ ਲੋਕਾਂ ਦੀ ਸੇਵਾ ਕਰਨ ਲਈ ਸਮਰਪਣ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਕੰਮ ਕਰਾਂਗਾ।ਖੋਜੇਵਾਲ ਨੇ ਕਿਹਾ ਕਿ ਜਲਦੀ ਹੀ ਅੰਮ੍ਰਿਤਸਰ ਦਿਹਾਤੀ ਵਿੱਚ ਮੀਟਿੰਗ ਕਰਕੇ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਨਿੱਜੀ ਤੌਰ ਤੇ ਪਹੁੰਚ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ।ਖੋਜੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਬਿਹਤਰ ਅਤੇ ਲੋਕ-ਪੱਖੀ ਵਿਕਲਪ ਵਜੋਂ ਭਾਜਪਾ ਵੱਲ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਲੋਕ ਹੁਣ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਦਾ ਤਜਰਬਾ ਕਰ ਚੁੱਕੇ ਹਨ ਅਤੇ ਉਹ ਖੁਦ ਫੈਸਲਾ ਕਰ ਸਕਦੇ ਹਨ ਕਿ ਕਿਹੜੀ ਪਾਰਟੀ ਪੰਜਾਬ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ।ਉਨ੍ਹਾਂ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਬਦਲਾਖੋਰੀ ਦੀ ਸਿਆਸਤ ਕਰਦੀ ਹੈ,ਉੱਥੇ ਹੀ ਉਹ ਰੋਜ਼ਗਾਰ ਪੈਦਾ ਕਰਨ ਅਤੇ ਨਸ਼ਿਆਂ ਤੇ ਕਾਬੂ ਪਾਉਣ ਵਿੱਚ ਵੀ ਨਾਕਾਮ ਰਹੀ ਹੈ।ਉਨ੍ਹਾਂਨੇ ਕਿਹਾ ਕਿ ਆਪ ਸਰਕਾਰ ਹਰ ਮੋਰਚੇ ਤੇ ਨਾਕਾਮ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਗੈਂਗਸਟਰਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਗੈਂਗਸਟਰਾਂ ਨੂੰ ਫਿਰੌਤੀ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਜਿਹੜਾ ਕੋਈ ਹੁਕਮ ਨਹੀਂ ਮੰਨਦਾ,ਉਸਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਜਾਂਦਾ ਹੈ।ਉਨ੍ਹਾਂ ਨੇ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਹੋਰ ਮਜ਼ਬੂਤ ਹੋ ਕੇ ਉਭਰੇਗੀ,ਕਿਉਂਕਿ ਸਭ ਦਾ ਇੱਕੋ ਹੀ ਮਕਸਦ ਪੰਜਾਬ ਵਿੱਚ ਡਬਲ ਇੰਜਣ ਵਾਲੀ ਭਾਜਪਾ ਦੀ ਸਰਕਾਰ ਬਣਾਉਣਾ ਹੈ।
Leave a Reply