ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਖ ਵਿਰਸੇ ਨਾਲ ਜੋੜਨ ਲਈ ਸ੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ –ਪ੍ਰਚਾਰਕ ਫਰਿਆਦ ਸਿੰਘ ਜਬੋਵਾਲ।
- ਧਾਰਮਿਕ
- (Asia/Kolkata)
ਸਟੈਡਰਡ ਪਬਲਿਕ ਹਾਈ ਸਕੂਲ ਧੂਲਕਾ ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ਹੋਈ।
ਟਾਂਗਰਾ – ਸੁਰਜੀਤ ਸਿੰਘ ਖਾਲਸਾ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲਾਂ ਵਿਚ ਪ੍ਰਚਾਰਕਾਂ ਦੀਆਂ ਡਿਊਟੀਆਂ ਲਗਾ ਕੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਖ ਧਰਮ ਦੇ ਇਤਿਹਾਸ ਅਤੇ ਗੁਰਬਾਣੀ ਰਹਿਤ ਮਰਿਯਾਦਾ ਦੀ ਜਾਣਕਾਰੀ ਦੇ ਪ੍ਰੀਖਿਆ ਲਈ ਜਾਂਦੀ ਚੰਗੀਆਂ ਪੁਜੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਂਦਾ ਹੈ।ਇਸੇ ਲੜੀ ਤਹਿਤ ਸਟੈਂਡਰਡ ਪਬਲਿਕ ਹਾਈ ਸਕੂਲ ਦੇ ਮੈਨੇਜਰ ਚਰਨਜੀਤ ਸਿੰਘ ਹੁੰਦਲ ਅਤੇ ਅਧਿਆਪਕ ਰਣਧੀਰ ਸਿੰਘ ਕਾਲੇਕੇ ਦੇ ਵਿਸ਼ੇਸ਼ ਯਤਨਾਂ ਸਦਕਾ ਵਿਦਿਆਰਥੀਆਂ ਦੀ ਸਾਲਾਨਾ ਧਾਰਮਿਕ ਪ੍ਰੀਖਿਆ ਲਈ ਗਈ ਵਿਦਿਆਰਥੀ ਨੇ ਬੜੇ ਉਤਸ਼ਾਹ ਨਾਲ ਪ੍ਰੀਖਿਆ ਵਿਚ ਭਾਗ ਲਿਆ।ਇਸ ਸਕੂਲ ਵੱਲੋਂ ਹਰ ਸਾਲ ਸਾਰੀਆਂ ਸਿਖ ਸੰਸਥਾਵਾਂ ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਵਿਚ ਭਾਗ ਲਿਆ ਜਾਂਦਾ ਹੈ।ਵਿਦਿਆਰਥੀ ਸਕੂਲੀ ਵਿਦਿਆ ਵਿਚ ਵੀ ਹਰ ਸਾਲ ਪੰਜਾਬ ਪਧਰ ਤੇ ਚੰਗੀਆਂ ਪੁਜੀਸ਼ਨਾਂ ਹਾਸਲ ਕਰਦੇ ਹਨ ਅਤੇ ਧਾਰਮਿਕ ਪ੍ਰੀਖਿਆ ਵਿਚ ਵੀ ਵੱਡੀ ਪੱਧਰ ਤੇ ਚੰਗੀਆਂ ਪੁਜੀਸ਼ਨਾਂ ਹਾਸਲ ਕਰਕੇ ਇਨਾਮ ਪ੍ਰਾਪਤ ਕਰਦੇ ਹਨ ਸਕੂਲ ਦਾ ਸਾਰਾ ਸਟਾਫ ਬਹੁਤ ਮਿਹਨਤੀ ਅਤੇ ਵਿਦਿਆਰਥੀਆਂ ਨੂੰ ਉਚ ਵਿਦਿਆ ਅਤੇ ਸਿਖ ਧਰਮ ਨਾਲ ਜੋੜਨ ਲਈ ਅਹਿਮ ਯੋਗਦਾਨ ਪਾਉਂਦੇ ਹਨ।
Leave a Reply