ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਵਲੋਂ ਪਿੰਡਾਂ ਵਿੱਚ ਸਰਗਰਮੀਆਂ ਤੇਜ਼
- ਰਾਜਨੀਤੀ
- 24 May, 2026 04:08 PM (Asia/Kolkata)
ਪਿੰਡ ਚੰਬਾ ਕਲਾਂ,ਧੁੰਨ ਤੇ ਕੰਬੋਅ ਵਾਲਾ ਦੇ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ
ਹਲਕਾ ਖਡੂਰ ਸਾਹਿਬ ਤੋਂ ਜਿੱਤ ਨੂੰ ਯਕੀਨੀ ਬਣਾਉਣ ਦਾ ਦਿੱਤਾ ਗਿਆ ਭਰੋਸਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,24 ਮਈ
ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਜਾ ਰਿਹਾ ਹੈ।ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਸਿੱਧਾ ਸੰਪਰਕ ਬਣਾਉਣ ਦੇ ਮਕਸਦ ਨਾਲ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਜਿੰਨਾ ਵਿੱਚ ਚੰਬਾ ਕਲਾਂ ਵਿਖੇ ਜਗਜੀਤ ਸਿੰਘ ਸੱਗੂ ਦੇ ਗ੍ਰਹਿ ਵਿਖੇ,ਪਿੰਡ ਧੁੰਨ ਢਾਏ ਵਾਲਾ ਵਿਖੇ ਸੀਨੀਅਰ ਆਗੂ ਸਾਰਜ ਸਿੰਘ ਦੇ ਗ੍ਰਹਿ ਅਤੇ ਕੰਬੋਅ ਢਾਏ ਵਾਲਾ ਸਾਬਕਾ ਬਲਾਕ ਸੰਮਤੀ ਦੇ ਚੇਅਰਮੈਨ ਸਵ.ਸਾਧੂ ਸਿੰਘ ਉੱਪਲ ਦੇ ਗ੍ਰਹਿ ਵਿਖੇ ਪੁੱਜੇ,ਜਿੱਥੇ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਮੀਟਿੰਗਾਂ ਦੌਰਾਨ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੇ ਹੱਕਾਂ ਲਈ ਡੱਟ ਕੇ ਸੰਘਰਸ਼ ਕਰਦਾ ਰਹੇਗਾ।ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਵਿੱਚ ਪਾਰਟੀ ਪ੍ਰਤੀ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵਰਕਰ ਪੂਰੀ ਤਨਦੇਹੀ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੈਦਾਨ ਵਿੱਚ ਡਟੇ ਹੋਏ ਹਨ।

ਉਨ੍ਹਾਂ ਕਿਹਾ ਕਿ ਪਿੰਡ ਪੱਧਰ ‘ਤੇ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਧਿਆਨ ਨਾਲ ਸੁਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਮੌਜੂਦਾ ਹਾਲਾਤਾਂ ਤੋਂ ਚਿੰਤਿਤ ਹੈ ਅਤੇ ਲੋਕ ਇੱਕ ਮਜ਼ਬੂਤ ਅਤੇ ਇਮਾਨਦਾਰ ਬਦਲ ਦੀ ਉਡੀਕ ਕਰ ਰਹੇ ਹਨ।ਉਨ੍ਹਾਂ ਵਿਸ਼ਵਾਸ ਜਤਾਉਂਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਵੱਡੀ ਅਤੇ ਸ਼ਾਨਦਾਰ ਜਿੱਤ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਪਿਆਰ ਸਦਕਾ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਹਰ ਟਕਸਾਲੀ ਆਗੂ ਤੇ ਵਰਕਰਾਂ ਨੂੰ ਨਾਲ ਲੈਕੇ ਚੱਲਣਗੇ ਅਤੇ ਉਨ੍ਹਾਂ ਦਾ ਡਟ ਕੇ ਸਾਥ ਦਿੱਤਾ ਜਾਵੇਗਾ।ਇਸ ਮੌਕੇ ਵੱਖ ਵੱਖ ਪਿੰਡਾਂ ਦੇ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਬੀਬਾ ਰਮਨਦੀਪ ਕੌਰ ਸ਼ੇਰੋਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਗਿਆ।ਇਹਨਾ ਮੀਟਿੰਗਾਂ ਵਿੱਚ ਮਹਿਲਾਵਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦੀ ਭਾਰੀ ਹਾਜ਼ਰੀ ਦੇਖਣ ਨੂੰ ਮਿਲੀ,ਜਿਸ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ।ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇ.ਸਿਕੰਦਰ ਸਿੰਘ ਵਰਾਣਾ,ਜਥੇ.ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ, ਮਲਕੀਤ ਸਿੰਘ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ,ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ, ਮਨਜਿੰਦਰ ਸਿੰਘ ਲਾਟੀ,ਮਨਜੀਤ ਸਿੰਘ ਪੱਖੋਪੁਰ ਤੋਂ ਇਲਾਵਾ ਦਲਜੀਤ ਸਿੰਘ ਫੌਜੀ,ਕੈਪਟਨ ਅਮਰ ਸਿੰਘ, ਰਮਨਜੀਤ ਸਿੰਘ ਸਾਬਕਾ ਮੈਂਬਰ ਪੰਚਾਇਤ, ਅਜੀਤਪਾਲ ਸਿੰਘ ਬਿੱਟੂ,ਪਰਮਜੀਤ ਸਿੰਘ ਮੈਂਬਰ, ਬਲਵਿੰਦਰ ਸਿੰਘ, ਨਿਸ਼ਾਨ ਸਿੰਘ ਗਿਆਨ ਸਿੰਘ ਫੌਜੀ, ਹਰਦੇਵ ਸਿੰਘ (ਸਾਰੇ ਚੰਬਾ ਕਲਾਂ), ਸੁਖਦੇਵ ਸਿੰਘ ਫੌਜੀ,ਚਰਨਜੀਤ ਸਿੰਘ, ਬਲਰਾਜ ਸਿੰਘ, ਅੰਮ੍ਰਿਤ ਸਿੰਘ,ਪਰਮਜੀਤ ਸਿੰਘ ਆੜ੍ਹਤੀ, ਜੁਗਰਾਜ ਸਿੰਘ ਜੋਤਾਂ, ਪੰਜਾਬ ਸਿੰਘ,ਮਨਜਿੰਦਰ ਸਿੰਘ, ਗਰੇਵਾਲ ਸਿੰਘ,ਦਰਸ਼ਨ ਸਿੰਘ ਮਿਸਤਰੀ, ਸੁਰਜੀਤ ਸਿੰਘ ਮੀਤਾ,ਜਸਵੰਤ ਸਿੰਘ (ਸਾਰੇ ਧੁੰਨ ਢਾਏ ਵਾਲਾ), ਅਵਤਾਰ ਸਿੰਘ ਉੱਪਲ,ਕਸ਼ਮੀਰ ਸਿੰਘ ਨੰਬਰਦਾਰ, ਗੁਰਲਾਲ ਸਿੰਘ, ਪ੍ਰਗਟ ਸਿੰਘ,ਰਣਧੀਰ ਸਿੰਘ, ਪ੍ਰਭਦਿਆਲ ਸਿੰਘ,ਸਤਪਾਲ ਸਿੰਘ ਸੈਕਟਰੀ (ਸਾਰੇ ਕੰਬੋਅ ਢਾਏ ਵਾਲਾ)ਆਦਿ ਹਾਜ਼ਰ ਸਨ।
Leave a Reply