ਬੀਬੀ ਹਰਸ਼ਰਨ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ’ਚ 20 ਸਤੰਬਰ ਨੂੰ ਗੁਰਮਤਿ ਸਮਾਗਮ

ਬੀਬੀ ਹਰਸ਼ਰਨ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ’ਚ 20 ਸਤੰਬਰ ਨੂੰ ਗੁਰਮਤਿ ਸਮਾਗਮ

ਕਪੂਰਥਲਾ, 19 ਸਤੰਬਰ (ਗੌਰਵ ਮੜੀਆ) — ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਵੱਲੋਂ ਚਮਕੌਰ ਸਾਹਿਬ ਦੇ 40 ਸਿੰਘਾਂ ਦਾ ਸੰਸਕਾਰ ਕਰਨ ਵਾਲੀ ਮਹਾਨ ਸ਼ਹੀਦ ਬੀਬੀ ਹਰਸ਼ਰਨ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 20 ਸਤੰਬਰ 2026, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।

ਸਭਾ ਵੱਲੋਂ ਜਾਰੀ ਸੱਦੇ ਅਨੁਸਾਰ ਇਹ ਧਾਰਮਿਕ ਸਮਾਗਮ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਹੋਵੇਗਾ। ਇਸ ਦੌਰਾਨ ਨਿਸ਼ਕਾਮ ਕੀਰਤਨੀ ਜਥਾ ਭਾਈ ਵਰਿਆਮ ਸਿੰਘ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ ਜਾਵੇਗਾ।

ਸਮਾਗਮ ਦੌਰਾਨ ਬੀਬੀ ਹਰਸ਼ਰਨ ਕੌਰ ਜੀ ਦੀ ਮਹਾਨ ਸ਼ਹਾਦਤ ਅਤੇ ਚਮਕੌਰ ਸਾਹਿਬ ਦੇ ਸ਼ਹੀਦ ਸਿੰਘਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਪ੍ਰਬੰਧਕਾਂ ਵੱਲੋਂ ਸੰਗਤ ਨੂੰ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਗੁਰਬਾਣੀ ਦਾ ਲਾਹਾ ਲੈਣ ਦੀ ਅਪੀਲ ਕੀਤੀ ਗਈ ਹੈ।

ਸਮਾਗਮ ਸਬੰਧੀ ਵਧੇਰੇ ਜਾਣਕਾਰੀ ਲਈ ਸੰਪਰਕ ਨੰਬਰ 7795000013 ਅਤੇ 9914534766 ਜਾਰੀ ਕੀਤੇ ਗਏ ਹਨ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.