ਏਐਸ ਆਈ ਨਰਿੰਦਰ ਪਾਲ ਸਿੰਘ ਨੇ ਪੁਲਿਸ ਚੌਂਕੀ ਟਾਂਗਰਾ ਦਾ ਚਾਰਜ ਸੰਭਾਲਿਆ
- ਰਾਸ਼ਟਰੀ
- (Asia/Kolkata)
ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਅਤੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ - ਏਐਸਆਈ ਨਰਿੰਦਰ ਪਾਲ ਸਿੰਘ
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਿਆਂ ਤੇ ਕਾਰੋਬਾਰ ਕਰਨ ਵਾਲਿਆਂ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਅਤੇ ਅਪਰਾਧਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ| ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਏਐਸਆਈ ਨਰਿੰਦਰ ਪਾਲ ਸਿੰਘ ਨੇ ਪੁਲਿਸ ਚੌਂਕੀ ਟਾਂਗਰਾ ਦਾ ਚਾਰਜ ਸੰਭਾਲਣ ਮੌਕੇ ਕਿਹਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਦਿਆਂ ਕਿਹਾ ਕਿ ਪੁਲਿਸ ਨੂੰ ਹਰ ਸਮੇਂ ਮੌਕੇ ਤੇ ਸੱਚੀ ਇਤਲਾਹ ਦਿੱਤੀ ਜਾਵੇ ਹਰ ਇੱਕ ਨੂੰ ਇਨਸਾਫ ਮਿਲੇਗਾ ਕਿਸੇ ਨੂੰ ਵੀ ਕੋਈ ਮੁਸ਼ਕਿਲ ਹੋਵੇ ਤਾਂ ਉਹ ਮੇਰੇ ਫੋਨ ਤੇ ਸੰਪਰਕ ਕਰ ਸਕਦਾ ਹੈ ਜਾਂ ਬਿਨਾਂ ਕਿਸੇ ਝਿਜਕ ਤੇ ਚੌਂਕੀ ਦੇ ਦਫਤਰ ਵਿੱਚ ਆ ਕੇ ਮਿਲ ਸਕਦਾ ਹੈ ਪੁਲਿਸ ਨੂੰ ਹਮੇਸ਼ਾ ਲੋਕਾਂ ਦੇ ਸਹਿਯੋਗ ਦੀ ਬਹੁਤ ਜਿਆਦਾ ਜਰੂਰਤ ਹੈ|
Leave a Reply