ਖੇਡਾਂ ਵਤਨ ਪੰਜਾਬ ਦੀਆਂ ਵਿੱਚ ਬਲਵਿੰਦਰ ਸਿੰਘ ਨੇ 94 ਕਿਲੋ ਭਾਰ ਵਰਗ ਵਿੱਚ ਜਿੱਤਿਆ ਗੋਲਡ ਮੈਡਲ

ਖੇਡਾਂ ਵਤਨ ਪੰਜਾਬ ਦੀਆਂ ਵਿੱਚ ਬਲਵਿੰਦਰ ਸਿੰਘ ਨੇ 94 ਕਿਲੋ ਭਾਰ ਵਰਗ ਵਿੱਚ ਜਿੱਤਿਆ ਗੋਲਡ ਮੈਡਲ

ਕਪੂਰਥਲਾ 1 ਅਕਤੂਬਰ ਗੌਰਵ ਮੜੀਆ

ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਕਰਵਾਏ ਗਏ ਮੁਕਾਬਲਿਆਂ ਵਿੱਚ ਕਪੂਰਥਲਾ ਦੇ ਹੋਣਹਾਰ ਖਿਡਾਰੀ ਬਲਵਿੰਦਰ ਸਿੰਘ ਨੇ 94 ਕਿਲੋ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕੀਤਾ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਕਪੂਰਥਲਾ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਰੌਸ਼ਨ ਹੋਇਆ ਹੈ।
ਗੋਲਡ ਮੈਡਲ ਜਿੱਤਣ ਉਪਰੰਤ ਬਲਵਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਜ਼ਰੂਰੀ ਹਨ, ਸਗੋਂ ਇਹ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਊਰਜਾ ਖੇਡਾਂ ਦੇ ਖੇਤਰ ਵਿੱਚ ਲਗਾਉਣ ਦੀ ਅਪੀਲ ਕੀਤੀ।

ਇਸ ਮੌਕੇ ਇੰਟਰਨੈਸ਼ਨਲ ਪਾਵਰਲਿਫ਼ਟਰ ਜਸਵਿੰਦਰ ਸਿੰਘ, ਇੰਟਰਨੈਸ਼ਨਲ ਪਾਵਰਲਿਫ਼ਟਰ ਸਰਬਜੀਤ ਸਿੰਘ, ਬਲਵਿੰਦਰ ਸਿੰਘ ਬੱਲੀ (ਪੰਨੂ) RCF, RCF ਦੇ ਹੈੱਡ ਕੋਚ ਰਣਬੀਰ ਸਿੰਘ ਔਲਖ, ਇੰਟਰਨੈਸ਼ਨਲ ਪਲੇਅਰ ਮਨਦੀਪ ਸਿੰਘ, ਕੋਚ ਵਰੁਣ, ਬਿਕਰਮਜੀਤ ਸਿੰਘ ਸੇਖੋਂ ਅਤੇ ਇੰਟਰਨੈਸ਼ਨਲ ਕਬੱਡੀ ਪਲੇਅਰ ਦੇਵ ਖੇੜਾ ਸਮੇਤ ਹੋਰ ਖੇਡ ਪ੍ਰੇਮੀ ਹਾਜ਼ਰ ਸਨ। ਹਾਜ਼ਰ ਸ਼ਖ਼ਸੀਅਤਾਂ ਨੇ ਬਲਵਿੰਦਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.