ਰੈੱਡ ਕਰਾਸ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸਨਮਾਨਿਤ

ਰੈੱਡ ਕਰਾਸ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸਨਮਾਨਿਤ

ਰਾਕੇਸ਼ ਨਈਅਰ ਚੋਹਲਾ 
ਅੰਮ੍ਰਿਤਸਰ,9 ਮਈ
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈੱਡ ਕਰਾਸ ਸੁਸਾਇਟੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਅਤੇ ਕਾਰਜਕਾਰੀ ਸੈਕਟਰੀ ਰੈੱਡ ਕਰਾਸ ਸੈਮਸਨ ਮਸੀਹ ਦੀ ਦੇਖ-ਰੇਖ ਹੇਠ ਰੈੱਡ ਕਰਾਸ ਭਵਨ ਅੰਮ੍ਰਿਤਸਰ ਵਿਖੇ ਮਨਾਏ ਗਏ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਡਾ.ਐਸ.ਪੀ.ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਟਰੱਸਟ ਵੱਲੋਂ ਇਹ ਸਨਮਾਨ ਟਰੱਸਟ ਦੇ ਅਹੁਦੇਦਾਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕੀਤਾ ਗਿਆ।ਇਸ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਪਹੁੰਚੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀ ਦੇ ਆਨਰੇਰੀ ਸਕੱਤਰ ਪ੍ਰਗਤੀ ਸੇਠੀ (ਪੀ.ਸੀ.ਐੱਸ.),ਕਾਰਜਕਾਰੀ ਸੈਕਟਰੀ ਸੈਮਸਨ ਮਸੀਹ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਵੱਲੋਂ ਬਿਨ੍ਹਾਂ ਕਿਸੇ ਭੇਦ ਭਾਵ ਤੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਨਿਭਾਏ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਟਰੱਸਟ ਵੱਲੋਂ ਹੜ੍ਹਾਂ ਦੌਰਾਨ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਡਾ ਸਹਿਯੋਗ ਦਿੰਦਿਆਂ ਜਿੱਥੇ ਸ਼ੁਰੂਆਤੀ ਦਿਨਾਂ 'ਚ ਵੱਡੇ ਪੱਧਰ ਤੇ ਰਾਸ਼ਨ ਦੀਆਂ ਕਿੱਟਾਂ,ਪਸ਼ੂਆਂ ਲਈ ਮੱਕੀ ਦਾ ਆਚਾਰ, ਕੰਬਲ, ਫੌਗ ਮਸ਼ੀਨਾਂ,ਮੱਛਰਦਾਨੀਆਂ ਅਤੇ ਤਰਪਾਲਾਂ ਆਦਿ ਸਮਾਨ ਵੰਡਿਆ ਗਿਆ ਸੀ ਉੱਥੇ ਹੀ ਹੜ੍ਹਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਲਈ ਪ੍ਰਤੀ ਪਰਿਵਾਰ 1 ਲੱਖ ਰੁਪਏ ਦੀ ਵੱਡੀ ਆਰਥਿਕ ਮਦਦ ਕਰ ਕੇ ਇੱਕ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ।ਇਸ ਮੌਕੇ ਉਪਰੋਕਤ ਤੋਂ ਇਲਾਵਾ ਪਿੰਗਲਵਾੜਾ ਸੁਸਾਇਟੀ ਤੋਂ ਮਾਸਟਰ ਰਾਜਬੀਰ ਸਿੰਘ,ਆਸ਼ੂ ਵਿਸ਼ਾਲ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.