ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਰੱਗ ਇੰਸਪੈਕਟਰ ਬਲਲੀਨ ਕੌਰ ਗ੍ਰਿਫਤਾਰ
- ਅਪਰਾਧ
- 20 Jan, 2025 12:00 AM (Asia/Kolkata)
ਅੰਮ੍ਰਿਤਸਰ , 30 ਜੂਨ 2022 – ( ਕਰਨ ਕੌਸ਼ਲ ) ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਲਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਛਾਪਾ ਮਾਰਨ ਲਈ ਨਿਊ ਅੰਮ੍ਰਿਤਸਰ ਇਲਾਕੇ ਦੀ ਰਹਿਣ ਵਾਲੀ ਬਲਬੀਨ ਕੌਰ ਦੇ ਘਰ ਪਹੁੰਚੀ ਸੀ। ਇਸ ਦੌਰਾਨ ਪੁਲੀਸ ਨੇ ਉਸ ਦੀ ਘਰ ਵਿੱਚ ਭਾਲ ਕੀਤੀ, ਪਰ ਉਹ ਨਹੀਂ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਡਰੱਗ ਇੰਸਪੈਕਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਲੁਕੀ ਹੋਈ ਸੀ। ਸੂਚਨਾ ਮਿਲਣ ’ਤੇ ਪੁਲੀਸ ਯੂਨੀਵਰਸਿਟੀ ਪੁੱਜੀ ਅਤੇ ਬਲਲੀਨ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ।ਦੱਸ ਦਈਏ ਕਿ ਬਲਲੀਨ ਕੌਰ ‘ਤੇ ਉਸ ਦੇ ਅਧੀਨ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਸ ਨੇ ਦਰਜਾ ਚਾਰ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਬਬਲੀਨ ਦਾ ਨਾਂ ਲਿਆ।