ਵਿਸ਼ਵ ਵਾਤਾਵਰਣ ਦਿਵਸ 2026 ਮੌਕੇ ਰੁੱਖ ਲਗਾਉਣ ਦਾ ਸੰਦੇਸ਼

ਵਿਸ਼ਵ ਵਾਤਾਵਰਣ ਦਿਵਸ 2026 ਮੌਕੇ ਰੁੱਖ ਲਗਾਉਣ ਦਾ ਸੰਦੇਸ਼

ਕਪੂਰਥਲਾ 8 ਜੂਨ ਗੌਰਵ ਮੜੀਆ 
ਵਣ ਵਿਭਾਗ ਕਪੂਰਥਲਾ ਵੱਲੋਂ ਮਿਤੀ 05/06/2026 ਵਿਸ਼ਵ ਵਾਤਾਵਰਣ ਦਿਵਸ 2026 ਦੇ ਮੌਕੇ 'ਤੇ ਗੁਰੂ ਨਾਨਕ ਦੇਵ ਜੀ ਬਾਇਓਡਾਇਵਰਸਿਟੀ ਪਾਰਕ, ਕਪੂਰਥਲਾ ਵਿਖੇ ਮਨਾਇਆ ਗਿਆ। ਇਸ ਮੌਕੇ ਵਣ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਕੁਦਰਤ ਪ੍ਰੇਮੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਸਮਾਗਮ ਦੌਰਾਨ ਰੇਂਜ ਅਫ਼ਸਰ ਕਪੂਰਥਲਾ ਸ਼੍ਰੀ ਸੁਨੀਲ ਕੁਮਾਰ ਨੇ ਹਾਜ਼ਰ ਲੋਕਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ ਅਤੇ ਸਾਫ਼-ਸੁਥਰੇ ਤੇ ਹਰਿਆਲੇ ਵਾਤਾਵਰਣ ਲਈ ਹਰ ਨਾਗਰਿਕ ਨੂੰ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਰੱਖਿਆ ਲਈ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਉਨ੍ਹਾਂ ਦੀ ਨਿਯਮਿਤ ਦੇਖਭਾਲ ਯਕੀਨੀ ਬਣਾਈ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਅਤੇ ਸੁੰਦਰ ਵਾਤਾਵਰਣ ਮਿਲ ਸਕੇ।
ਇਸ ਮੌਕੇ ਹਾਜ਼ਰ ਅਧਿਕਾਰੀਆਂ, ਕਰਮਚਾਰੀਆਂ ਅਤੇ ਕੁਦਰਤ ਪ੍ਰੇਮੀਆਂ ਵੱਲੋਂ ਪਾਰਕ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ ਅਤੇ ਵਾਤਾਵਰਣ ਸੰਰੱਖਣ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.