ਸੈਕਟਰੀ ਗੁਰਦਿਆਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਰਪੰਚ ਬਿੱਲਾ ਸ਼ੇਰੋਂ
- ਰਾਜਨੀਤੀ
- 24 Jun, 2026 02:53 PM (Asia/Kolkata)
ਗੁਰਦਿਆਲ ਸਿੰਘ ਦੇ ਦੇਹਾਂਤ ਨਾਲ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ- ਬਿੱਲਾ ਸ਼ੇਰੋਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,24 ਜੂਨ
ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਪੰਚਾਇਤ ਸੈਕਟਰੀ ਗੁਰਦਿਆਲ ਸਿੰਘ, ਜੋ ਪਿਛਲੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਅਚਾਨਕ ਅਕਾਲ ਚਲਾਣਾ ਕਰ ਗਏ ਸਨ,ਦੇ ਸਪੁੱਤਰ ਰਾਜਨ ਸਿੰਘ ਅਤੇ ਪਰਿਵਾਰਕ ਮੈਂਬਰਾਂ ਨਾਲ ਅੱਜ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸੀਨੀਅਰ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਉਨ੍ਹਾਂ ਦੇ ਗ੍ਰਹਿ ਚੋਹਲਾ ਸਾਹਿਬ ਵਿਖੇ ਪਹੁੰਚ ਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸੈਕਟਰੀ ਗੁਰਦਿਆਲ ਸਿੰਘ ਬਹੁਤ ਹੀ ਮਿਲਣਸਾਰ,ਨੇਕ ਅਤੇ ਸ਼ਾਂਤ ਸੁਭਾਅ ਦੇ ਮਾਲਕ ਸਨ।ਉਹ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਤਨਦੇਹੀ ਨਾਲ ਕੰਮ ਕਰਦੇ ਰਹੇ।
ਉਨ੍ਹਾਂ ਕਿਹਾ ਕਿ ਸੈਕਟਰੀ ਗੁਰਦਿਆਲ ਸਿੰਘ ਦੇ ਇਸ ਸੰਸਾਰ ਤੋਂ ਵਿਛੋੜਾ ਕਰ ਜਾਣ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ,ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੇ ਇੱਕ ਮਿਹਨਤੀ ਅਤੇ ਸਮਰਪਿਤ ਆਗੂ ਨੂੰ ਗੁਆ ਦਿੱਤਾ ਹੈ,ਜਿਸ ਦੀ ਘਾਟ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ।
ਸਰਪੰਚ ਬਿੱਲਾ ਸ਼ੇਰੋਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਪ੍ਰਦਾਨ ਕਰੇ।ਇਸ ਮੌਕੇ ਜਥੇ.ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ,ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ,ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀਸੀ ਵਿੰਗ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ,ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਗੁਰਲਾਭ ਸਿੰਘ ਸਰਪੰਚ ਸ਼ਹਾਪੁਰ,ਦਇਆ ਸਿੰਘ ਚੋਹਲਾ ਖੁਰਦ,ਮਨਜੀਤ ਸਿੰਘ ਪੱੱਖੋਪੁਰ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ,ਨਿਰਵੈਲ ਸਿੰਘ ਨੈਲਾ,ਗੁਰਮੇਲ ਸਿੰਘ ਫੌਜੀ,ਮੁਹੱਬਤਪਾਲ ਸਿੰਘ,ਅਕਾਸ਼ ਸਿੰਘ ਚੋਹਲਾ ਤੇ ਗੁਰ ਘੜਕਾ ਸਮੇਤ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਵਲੋਂ ਵੀ ਸੈਕਟਰੀ ਗੁਰਦਿਆਲ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Leave a Reply