ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਈ ਪ੍ਰਮੁੱਖ ਪਰਿਵਾਰਾਂ ਨੇ ਕੀਤੀ ਭਾਜਪਾ ਵਿੱਚ ਸ਼ਮੂਲੀਅਤ

ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਈ ਪ੍ਰਮੁੱਖ ਪਰਿਵਾਰਾਂ ਨੇ ਕੀਤੀ ਭਾਜਪਾ ਵਿੱਚ ਸ਼ਮੂਲੀਅਤ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨ ਤਾਰਨ
ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਵਿਖੇ ਪਾਰਟੀ ਆਗੂ ਮੁਖਤਿਆਰ ਸਿੰਘ ਦੇ ਗ੍ਰਹਿ ਵਿਖੇ ਬੂਥ ਸੰਗਠਨਾਤਮਕ ਬੈਠਕ ਦਾ ਆਯੋਜਨ ਕੀਤਾ ਗਿਆ।ਇਸ ਬੈਠਕ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਵਿਸੇਸ਼ ਤੌਰ ਤੇ ਜਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਜਿਲਾ ਸਕੱਤਰ ਹਰਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਬੈਠਕ ਦੌਰਾਨ ਬੂਥ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਨਵੇਂ ਵਰਕਰਾਂ ਨੂੰ ਜੋੜਨ, ਹਰ ਘਰ ਤੱਕ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਪਹੁੰਚਾਉਣ ਅਤੇ ਆਉਣ ਵਾਲੇ ਸਮੇਂ ਲਈ ਸੰਗਠਨਾਤਮਕ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਉਸ ਦਾ ਸਮਰਪਿਤ ਬੂਥ ਸੰਗਠਨ ਹੈ ਅਤੇ ਮਜ਼ਬੂਤ ਬੂਥ ਹੀ ਪਾਰਟੀ ਦੀ ਸਫ਼ਲਤਾ ਦਾ ਅਧਾਰ ਹੁੰਦਾ ਹੈ।
ਇਸ ਮੌਕੇ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ,ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਸੁਖਚੈਨ ਸਿੰਘ,ਪ੍ਰੇਮ ਸਿੰਘ, ਹੀਰਾ ਸਿੰਘ, ਹਰਮਨਦੀਪ ਸਿੰਘ, ਤਰਸੇਮ ਸਿੰਘ, ਰਾਜਵਿੰਦਰ ਕੌਰ, ਕੁਲਜੀਤ ਕੌਰ, ਬਾਬਾ ਯੋਧਾ ਸਿੰਘ, ਕੋਮਲਪ੍ਰੀਤ ਕੌਰ, ਮਨਜੀਤ ਕੌਰ, ਜੋਤੀ, ਕਰਮਜੀਤ ਸਿੰਘ, ਬਗੀਚਾ ਸਿੰਘ ਸਮੇਤ ਕਈ ਸਾਥੀਆਂ ਨੇ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਰੇ ਨਵੇਂ ਸਾਥੀਆਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਅਤੇ ਸਵਾਗਤ ਕਰਦੇ ਹੋਏ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਿੰਡ ਅਤੇ ਇਲਾਕੇ ਵਿੱਚ ਭਾਜਪਾ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਵਿੱਚ ਹੋਰ ਗਤੀ ਆਵੇਗੀ।
ਬੈਠਕ ਦੇ ਅੰਤ ਵਿੱਚ ਸਮੂਹ ਵਰਕਰਾਂ ਨੇ ਇੱਕਜੁੱਟ ਹੋ ਕੇ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ, ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਦਾ ਸੰਕਲਪ ਲਿਆ। ਜ਼ਿਲ੍ਹਾ ਪ੍ਰਧਾਨ ਨੇ ਸਾਰੇ ਹਾਜ਼ਰ ਆਗੂਆਂ ਅਤੇ ਨਵੇਂ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ ਅਤੇ ਇਹ ਲੋਕਾਂ ਦੇ ਭਰੋਸੇ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ।
ਇਸ ਮੌਕੇ ਪਾਰਟੀ ਆਗੂ ਹਰਪਾਲ ਸਿੰਘ, ਲਖਵਿੰਦਰ ਸਿੰਘ, ਕਸ਼ਮੀਰੀ ਲਾਲ, ਗੁਰਸੇਵਕ ਸਿੰਘ, ਸੋਨਾ ਸਿੰਘ ਆਦਿ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.