ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭ੍ਰਿਸ਼ਟਾਚਾਰ ਤਹਿਤ ਵੱਡੀ ਕਾਰਵਾਈ : ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੀਤਾ ਗ੍ਰਿਫਤਾਰ
- ਅੰਤਰਰਾਸ਼ਟਰੀ
- 20 Jan, 2025 12:00 AM (Asia/Kolkata)
ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ। ਮੰਤਰੀ ਦੇ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ।ਚੰਡੀਗੜ੍ਹ 24 ਮਈ ( ਨਜ਼ਰਾਨਾ ਨਿਊਜ਼ ਨੈੱਟਵਰਕ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਕੁਝ ਸਮਾਂ ਪਹਿਲਾਂ ਹੀ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ।