ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਮੁੜ ਵਿਕਾਸ ਦਾ ਨਵਾਂ ਯੁੱਗ ਸ਼ੁਰੂ ਹੋਵੇਗਾ- ਸਰਪੰਚ ਬਿੱਲਾ,ਸ਼ੇਰਦਿਲ ਸਰਹਾਲੀ
- ਰਾਜਨੀਤੀ
- (Asia/Kolkata)
ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਕਰਾਂਗੇ ਜਿੱਤ ਹਾਸਲ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,7 ਮਈ
ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬਾ ਰਮਨਦੀਪ ਕੌਰ ਸ਼ੇਰੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਤੋਂ ਬਾਅਦ ਅਕਾਲੀ ਵਰਕਰਾਂ ਵਿੱਚ ਜੋਸ਼ ਭਰ ਗਿਆ ਹੈ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦੇ ਹੋਏ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਅੰਗਰੇਜ ਸਿੰਘ ਸ਼ੇਰਗਿੱਲ ਸਰਹਾਲੀ ਵੀ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਦਾ ਹਰ ਪੱਖ ਤੋਂ ਵਿਕਾਸ ਹੋਇਆ ਹੈ।ਪੰਜਾਬ ਨੂੰ ਪਾਵਰ ਸਰਪਲਸ ਬਣਾਇਆ,4-ਲੇਨ ਸੜਕਾਂ,ਥਰਮਲ ਪਲਾਂਟ,ਏਅਰਪੋਰਟ ਬਣਾਉਣ ਤੋਂ ਇਲਾਵਾ ਪੰਜਾਬ ਦੀ ਜਨਤਾ ਨੂੰ ਹਰ ਸੁਖ-ਸਹੂਲਤ ਨਾਲ ਨਿਵਾਜਿਆ।ਜਦਕਿ ਇਸ ਦੇ ਉਲਟ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਦੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦਾ ਸਿਰਫ ਚੁਟਕਲਿਆਂ ਨਾਲ ਹੀ ਮਨਪ੍ਰਚਾਵਾ ਕੀਤਾ ਹੈ।ਪੰਜਾਬ ਦੇ ਕਿਸੇ ਵੀ ਪਿੰਡ ਵਿੱਚ ਵਿਕਾਸ ਦਾ ਕੋਈ ਵੀ ਕੰਮ ਨਜ਼ਰ ਨਹੀਂ ਆ ਰਿਹਾ।'ਆਪ' ਸਰਕਾਰ ਤੋਂ ਪੰਜਾਬ ਦਾ ਹਰ ਮੁਲਾਜ਼ਮ,ਵਪਾਰੀ, ਕਿਸਾਨਾਂ ਸਮੇਤ ਹਰ ਵਰਗ ਦੁੱਖੀ ਨਜ਼ਰ ਆ ਰਿਹਾ ਹੈ।ਕਰਜ਼ੇ ਦੇ ਵੱਡੇ ਬੋਝ ਹੇਠ ਦਬੀ 'ਆਪ' ਸਰਕਾਰ ਮੁਲਾਜ਼ਮਾਂ ਨੂੰ ਤਨਖਾਹਾਂ ਵੀ ਸਮੇਂ ਸਿਰ ਨਹੀਂ ਦੇ ਰਹੀ। ਬੁਢਾਪਾ,ਵਿਧਵਾ ਪੈਨਸ਼ਨਾਂ ਲੈਣ ਲਈ ਵੀ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਪੰਜਾਬ ਨੂੰ ਬਚਾਉਣ ਲਈ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਤੋਂ ਸੱਤਾ 'ਚ ਲਿਆਉਣਗੇ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਵੀ ਵੱਡੀ ਲੀਡ ਨਾਲ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਮੁੜ ਵਿਕਾਸ ਦਾ ਨਵਾਂ ਯੁੱਗ ਸ਼ੁਰੂ ਹੋਵੇਗਾ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ,ਠੇਕੇਦਾਰ ਹੀਰਾ ਭੁੱਲਰ ਹਰੀਕੇ,ਗੁਰਵੇਲ ਸਿੰਘ ਫੌਜੀ ਚੋਹਲਾ ਸਾਹਿਬ ਆਦਿ ਹਾਜ਼ਰ ਸਨ।
Leave a Reply