ਚੱਲਦੇ ਮਸੀਹੀ ਸਤਿਸੰਗ 'ਤੇ ਹਮਲਾ ਅੱਤ ਨਿੰਦਣਯੋਗ-ਅਟਵਾਲ ਘੱਟ ਗਿਣਤੀਆਂ ਤੇ ਹਮਲੇ ਹਰਗਿਜ਼ ਬਰਦਾਸ਼ਤ ਨਹੀਂ-ਮੋਰਚਾ
- ਅਪਰਾਧ
- 02 Jun, 2026 04:25 PM (Asia/Kolkata)
ਕਪੂਰਥਲਾ 02 ਜੂਨ ਗੌਰਵ ਮੜੀਆ
ਚਰਚ ਬਚਾਓ ਮੋਰਚਾ ਕਪੂਰਥਲਾ ਪੰਜਾਬ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਨੇ ਮਿੱਠੂ ਬਸਤੀ ਉਹ ਵਿਖੇ ਚੱਲ ਰਹੇ ਮਸੀਹੀ ਸਮਾਗਮ ਦੌਰਾਨ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਭਾਰਤ ਦੇ ਸੰਵਿਧਾਨ ਵੱਲੋਂ ਦਿੱਤਾ ਗਿਆ ਬੁਨਿਆਦੀ ਅਧਿਕਾਰ ਹੈ ਅਤੇ ਕਿਸੇ ਵੀ ਭਾਈਚਾਰੇ ਨੂੰ ਆਪਣੇ ਧਾਰਮਿਕ ਸਮਾਗਮ ਸ਼ਾਂਤੀਪੂਰਵਕ ਕਰਨ ਤੋਂ ਰੋਕਣਾ ਲੋਕਤੰਤਰਕ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ।
ਜੋਗਾ ਸਿੰਘ ਅਟਵਾਲ ਨੇ ਕਿਹਾ ਕਿ ਸਮਾਗਮ ਵਿੱਚ ਸ਼ਾਮਲ ਇਸਾਈ ਭੈਣਾਂ ਨੂੰ ਪੁਲਿਸ ਵੱਲੋਂ ਗੱਡੀ ਵਿੱਚ ਬਿਠਾ ਕੇ ਥਾਣੇ ਲੈ ਜਾਣਾ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਭੈਣਾਂ ਨਾਲ ਇਸ ਤਰ੍ਹਾਂ ਦਾ ਵਰਤਾਅ ਨਾ ਸਿਰਫ਼ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ, ਸਗੋਂ ਇਹ ਧਾਰਮਿਕ ਘੱਟਗਿਣਤੀਆਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਵੀ ਪੈਦਾ ਕਰਦਾ ਹੈ।
ਉਨ੍ਹਾਂ ਪੰਜਾਬ ਸਰਕਾਰ ਅਤੇ ਉੱਚ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਅਤੇ ਧਾਰਮਿਕ ਸਮਾਗਮ ਆਯੋਜਿਤ ਕਰਨ ਦਾ ਪੂਰਾ ਅਧਿਕਾਰ ਹੈ, ਜਿਸ ਦੀ ਰੱਖਿਆ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।
Leave a Reply