ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਣਨ ਦਿੱਲੀ ਪੁੱਜੇ ਜਥੇਦਾਰ ਕਰਮੂੰਵਾਲਾ ਤੇ ਗੁਰਿੰਦਰ ਸਿੰਘ ਟੋਨੀ

ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਣਨ ਦਿੱਲੀ ਪੁੱਜੇ ਜਥੇਦਾਰ ਕਰਮੂੰਵਾਲਾ ਤੇ ਗੁਰਿੰਦਰ ਸਿੰਘ ਟੋਨੀ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,24 ਅਗਸਤ

ਨੰਦੇੜ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਣਨ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਐੱਸਜੀਪੀਸੀ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਤੇ ਉੱਘੇ ਸਨਅਤਕਾਰ ਗੁਰਿੰਦਰ ਸਿੰਘ ਟੋਨੀ ਦਿੱਲੀ ਵਿਖੇ ਪਹੁੰਚੇ।
ਇਸ ਮੌਕੇ ਦੋਵਾਂ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਸ.ਬਾਦਲ ਦੀ ਜਲਦ ਪੂਰੀ ਸਿਹਤਯਾਬੀ, ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਸ. ਸੁਖਬੀਰ ਸਿੰਘ ਬਾਦਲ ਨੂੰ ਤੰਦਰੁਸਤੀ ਬਖ਼ਸ਼ਣ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਤਾਂ ਜੋ ਉਹ ਪੰਜਾਬ ਦੇ ਲੋਕਾਂ ਦੀ ਵਧ ਚੜ੍ਹ ਕੇ ਸੇਵਾ ਕਰ ਸਕਣ।
ਇਸ ਮੌਕੇ ਬਾਬਾ ਪਿਆਰਾ ਸਿੰਘ ਜੀ ਲੋਹਾਰ, ਮਨਜੀਤ ਸਿੰਘ ਨੌਰੰਗਾਬਾਦ, ਦਿਲਬਾਗ ਸਿੰਘ ਸੁਲਤਾਨਪੁਰ ਲੋਧੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.