ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤੀਆਂ ਗਈਆਂ 3 ਬੱਸਾਂ ਰਵਾਨਾ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤੀਆਂ ਗਈਆਂ 3 ਬੱਸਾਂ ਰਵਾਨਾ...

ਤੀਰਥ ਯਾਤਰਾ ਆਪਸੀ ਭਾਈਚਾਰਾ, ਸੁਖਦ ਅਤੇ ਬੇਹਤਰੀਨ ਯਾਦਗਾਰੀ ਅਨੁਭਵ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 3 ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਮੋਹਾਲੀ ਦੇ ਫੇਜ-7, ਫੇਜ਼-9 ਅਤੇ ਪਿੰਡ ਕੰਬਾਲਾ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਨਾਲ ਭਰੀਆ ਇਹ ਬੱਸਾਂ ਵਿੱਚ ਮੌਜੂਦ ਸ਼ਰਧਾਲੂਆਂ ਦੇ ਚਿਹਰੇ 'ਤੇ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਇਸੇ ਲੋਕ-ਹਿਤੈਸ਼ੀ ਸੋਚ ਦਾ ਹਿੱਸਾ ਹੈ, ਜਿਸ ਰਾਹੀਂ ਸੂਬੇ ਭਰ ਦੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਕਿ ਕਈ ਕਾਰਨਾਂ ਕਰਕੇ ਲੋਕ ਆਪਣੀ ਇੱਛਾ ਦੇ ਬਾਵਜੂਦ ਧਾਰਮਿਕ ਸਥਾਨਾਂ ਦੀ ਯਾਤਰਾ ਸੰਗਤ ਦੇ ਰੂਪ ਵਿੱਚ ਨਹੀਂ ਕਰ ਪਾਉਂਦੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਹ ਯੋਜਨਾ ਅਜਿਹੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾਂਦੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ, ਰੁਜ਼ਗਾਰ, ਬਿਜਲੀ, ਆਵਾਜਾਈ ਅਤੇ ਹੋਰ ਖੇਤਰਾਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੋਕਾਂ ਨੂੰ ਸਹੂਲਤ ਦੇਣ ਦਾ ਇਹ ਉਪਰਾਲਾ ਸਰਕਾਰ ਦੀ ਲੋਕਾਂ ਨਾਲ ਸਿੱਧੀ ਸਾਂਝ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਆਮ ਨਾਗਰਿਕ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਮਨਪਸੰਦ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕਣ। ਰਵਾਨਾ ਕੀਤੀਆਂ ਗਈਆਂ 3 ਬੱਸਾਂ ਵਿੱਚ ਸਵਾਰ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਮੇਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹੋਰ ਲੋਕ-ਭਲਾਈ ਯੋਜਨਾਵਾਂ ਨੂੰ ਵੀ ਲਗਾਤਾਰ ਲਾਗੂ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਯਾਤਰਾ ਦੌਰਾਨ ਆਪਸੀ ਭਾਈਚਾਰਾ, ਸਦਭਾਵਨਾ ਅਤੇ ਅਨੁਸ਼ਾਸਨ ਬਣਾਈ ਰੱਖਣ ਅਤੇ ਸੁਖਦ ਯਾਤਰਾ ਦਾ ਆਨੰਦ ਮਾਣਨ। ਫੂਲਰਾਜ ਸਿੰਘ, ਸੀਨੀਅਰ 'ਆਪ' ਆਗੂ ਕੁਲਦੀਪ ਸਿੰਘ ਸਮਾਣਾ, ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਚੇਅਰਮੈਨ ਅਕਵਿੰਦਰ ਸਿੰਘ ਗੁਸਲ ਵਾਈਸ ਚੇਅਰਮੈਨ ਜ਼ਿਲ੍ਹਾ ਟਰੇਡ ਵਿੰਗ ਤਰਲੋਚਨ ਸਿੰਘ ਮਟੌਰ, ਹਰਵਿੰਦਰ ਕੌਰ ਪਤਨੀ ਮਨਮੋਹਨ ਸਿੰਘ ਲੰਗ ਐਮਸੀ, ਵਿਕਰਮ ਸਿੰਘ ਸੰਧੂ, ਬਲਜਿੰਦਰ ਸਿੰਘ ਕੰਬਾਲਾ, ਅਵਤਾਰ ਸਿੰਘ ਮੌਲੀ ਬੈਦਵਾਣ, ਗੁਰਮੁਖ ਸਿੰਘ ਸਰਪੰਚ ਕੰਬਾਲਾ, ਰਮਨਪ੍ਰੀਤ ਕੌਰ ਪਤਨੀ ਹਰਮੇਸ਼ ਸਿੰਘ, ,ਦਰਸ਼ਨ ਸਿੰਘ ਮਟੋਰ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਮਟੋਰ, ਪ੍ਰਬਜੀਤ ਸਿੰਘ ਬੋਪਾਰਾਏ ਵੀ ਹਾਜ਼ਰ ਸਨ,

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.