ਬੀਬਾ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਗੁਰਦੁਆਰਾ ਬਾਬੇ ਸ਼ਹੀਦਾਂ ਚੋਹਲਾ ਸਾਹਿਬ ਹੋਏ ਨਤਮਸਤਕ

ਬੀਬਾ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਗੁਰਦੁਆਰਾ ਬਾਬੇ ਸ਼ਹੀਦਾਂ ਚੋਹਲਾ ਸਾਹਿਬ ਹੋਏ ਨਤਮਸਤਕ

ਮੌਜੂਦਾ ਮੁਖੀ ਬਾਬਾ ਜਗਤਾਰ ਸਿੰਘ ਸ਼ਹੀਦਾਂ ਵਾਲਿਆਂ ਤੋਂ ਲਿਆ ਆਸ਼ੀਰਵਾਦ 

ਕਿਹਾ; ਹਲਕੇ ਦੇ ਲੋਕਾਂ ਦੀ ਵਧ ਚੜ੍ਹ ਕਰਨਗੇ ਸੇਵਾ 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,29 ਮਈ 

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਬਾਬੇ ਸ਼ਹੀਦਾਂ ਚੋਹਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਬੇਨਤੀ ਕੀਤੀ ਗਈ।ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀ ਚੜ੍ਹਦੀਕਲਾ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਵੀ ਅਰਦਾਸ ਕੀਤੀ।

ਇਸ ਦੌਰਾਨ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਗੁਰਦੁਆਰਾ ਸਾਹਿਬ ਦੇ ਮੌਜੂਦਾ ਮੁਖੀ ਬਾਬਾ ਜਗਤਾਰ ਸਿੰਘ ਜੀ ਸ਼ਹੀਦਾਂ ਵਾਲਿਆਂ ਪਾਸੋਂ ਅਸ਼ੀਰਵਾਦ ਵੀ ਲਿਆ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਨੇ ਕਿਹਾ ਕਿ ਇਸ ਪਵਿੱਤਰ ਧਾਰਮਿਕ ਅਸਥਾਨ ਦੇ ਦਰਸ਼ਨ ਕਰਨ ਨਾਲ ਉਨ੍ਹਾਂ ਦੇ ਮਨ ਨੂੰ ਆਤਮਿਕ ਸ਼ਾਂਤੀ ਅਤੇ ਨਵੀਂ ਊਰਜਾ ਪ੍ਰਾਪਤ ਹੋਈ ਹੈ।ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਲੋਕਾਂ ਦੀ ਸੇਵਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।ਇਸ ਮੌਕੇ ਉਨ੍ਹਾਂ ਨਾਲ ਜਥੇ.ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ,ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਰਾਜਾ ਸਰਪੰਚ ਭੈਲ,ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ,ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ,ਅਕਾਲੀ ਆਗੂ ਦਇਆ ਸਿੰਘ ਚੋਹਲਾ ਖੁਰਦ,ਸੋਨੂੰ ਸਰਪੰਚ ਕਿਰਤੋਵਾਲ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀਸੀ ਵਿੰਗ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ ,ਗੁਰਵੇਲ ਸਿੰਘ ਫੌਜੀ,ਮੁਹੱਬਤ ਪਾਲ ਸਿੰਘ,ਸੁਨੀਲ ਕੁਮਾਰ ਸ਼ੀਲੂ,ਰਾਹੁਲ ਧੀਰ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.