ਵਾਲਮੀਕਿ ਜੰਜ ਘਰ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਵਾਲਮੀਕਿ ਜੰਜ ਘਰ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਸਮੂਹ ਮੁਹੱਲਾ ਨਿਵਾਸੀਆਂ ਅਤੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਵੱਲੋਂ ਜੰਜ ਘਰ ਦੇ ਸੁਧਾਰ ਲਈ ਪ੍ਰਸ਼ਾਸਨ ਨੂੰ ਅਪੀਲ

ਨਸ਼ੇੜੀਆਂ ਅਤੇ ਮਤੋਂ ਜੰਜ ਘਰ ਨੂੰ ਮੁਕਤ ਕਰਵਾਉਣ ਲਈ ਮੁਹੱਲਾ ਨਿਵਾਸੀਆਂ ਨੇ ਚੁੱਕਿਆ ਕਦਮ

ਵਾਲਮੀਕਿ ਜੰਜ ਘਰ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ

ਕਪੂਰਥਲਾ 21 ਨਵੰਬਰ ਗੌਰਵ ਮੜੀਆ 

ਸਮੂਹ ਮੁਹੱਲਾ ਨਿਵਾਸੀਆਂ ਅਤੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਵੱਲੋਂ ਵਾਲਮੀਕਿ ਜੰਜ ਘਰ ਦੀ ਸਾਂਭ-ਸੰਭਾਲ ਅਤੇ ਇਸ ਦੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਨਗਰ ਨਿਗਮ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਕਪੂਰਥਲਾ ਵਿਖੇ ਸਥਿਤ ਵਾਲਮੀਕਿ ਜੰਜ ਘਰ ਪਿਛਲੇ ਕਾਫ਼ੀ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ। ਇਸ ਸਥਾਨ 'ਤੇ ਨਸ਼ੇੜੀਆਂ ਅਤੇ ਗ਼ੈਰ-ਸਮਾਜਿਕ ਅਨਸਰਾਂ ਦਾ ਆਉਣਾ-ਜਾਣਾ ਬਣਿਆ ਰਹਿੰਦਾ ਸੀ, ਜਿਸ ਕਾਰਨ ਮੁਹੱਲਾ ਨਿਵਾਸੀ ਇਸ ਦੀ ਵਰਤੋਂ ਕਰਨ ਤੋਂ ਵੀ ਕਤਰਾਉਂਦੇ ਸਨ।

ਮੁਹੱਲਾ ਨਿਵਾਸੀਆਂ ਅਤੇ ਸਭਾ ਦੇ ਮੈਂਬਰਾਂ ਵੱਲੋਂ ਇਕਜੁੱਟ ਹੋ ਕੇ ਇਸ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਗਏ ਅਤੇ ਸਾਂਝੇ ਸਹਿਯੋਗ ਨਾਲ ਜੰਜ ਘਰ ਨੂੰ ਨਸ਼ੇੜੀਆਂ ਅਤੇ ਗ਼ੈਰ-ਸਮਾਜਿਕ ਅਨਸਰਾਂ ਤੋਂ ਮੁਕਤ ਕਰਵਾਉਣ ਲਈ ਅਹਿਮ ਕਦਮ ਚੁੱਕੇ ਗਏ। ਇਸ ਦੇ ਨਾਲ ਹੀ ਜੰਜ ਘਰ ਦੀ ਸਾਫ਼-ਸਫ਼ਾਈ ਕਰਵਾਈ ਗਈ ਅਤੇ ਇਸ ਨੂੰ ਮੁੜ ਲੋਕਾਂ ਦੀ ਵਰਤੋਂ ਯੋਗ ਬਣਾਉਣ ਲਈ ਉਪਰਾਲੇ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਹੁਣ ਇਸ ਜੰਜ ਘਰ ਦੀ ਦੇਖਭਾਲ ਅਤੇ ਸਾਫ਼-ਸਫ਼ਾਈ ਦੀ ਜ਼ਿੰਮੇਵਾਰੀ ਸਮੂਹ ਮੁਹੱਲਾ ਨਿਵਾਸੀਆਂ ਵੱਲੋਂ ਆਪਸੀ ਸਹਿਯੋਗ ਨਾਲ ਨਿਭਾਈ ਜਾ ਰਹੀ ਹੈ। ਇਸ ਸਥਾਨ ਨੂੰ ਸੁਚੱਜੇ ਢੰਗ ਨਾਲ ਚਲਾਉਣ ਅਤੇ ਭਵਿੱਖ ਵਿੱਚ ਇਸ ਦੀ ਸਾਂਭ-ਸੰਭਾਲ ਲਈ ਪ੍ਰਸ਼ਾਸਨ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ।

ਇਸ ਮੌਕੇ ਨਗਰ ਨਿਗਮ ਕੌਂਸਲਰ ਕੋਮਲ ਸਹੋਤਾ, ਸਰਪ੍ਰਸਤ ਰਾਜੂ ਅਟਵਾਲ, ਸਰਪ੍ਰਸਤ ਗੋਪਾਲ ਥਾਪਰ,ਜਨਰਲ ਸਕੱਤਰ ਅਨਿਲ ਨਾਹਰ,, ਰਮਨ ਕਾਕਾ ਹਾਜਰ ਸਨ।ਅੰਤ ਵਿੱਚ ਸਮੂਹ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਾਲਮੀਕਿ ਜੰਜ ਘਰ ਦੀ ਬਿਹਤਰੀ, ਸਾਂਭ-ਸੰਭਾਲ ਅਤੇ ਲੋੜੀਂਦੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਤਾਂ ਜੋ ਇਹ ਸਥਾਨ ਮੁਹੱਲਾ ਨਿਵਾਸੀਆਂ ਲਈ ਲਾਹੇਵੰਦ ਸਾਬਤ ਹੋ ਸਕੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.