ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਛੇਵਾਂ ਅਲੌਕਿਕ ਕੀਰਤਨ ਸਮਾਗਮ 28 ਅਗਸਤ ਨੂੰ

ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਛੇਵਾਂ ਅਲੌਕਿਕ ਕੀਰਤਨ ਸਮਾਗਮ 28 ਅਗਸਤ ਨੂੰ

ਨਡਾਲਾ , ਜਸਵਿੰਦਰ ਸਿੰਘ ਖ਼ਾਲਸਾ 

ਬਾਬਾ ਮੱਖਣ ਸ਼ਾਹ ਲੁਬਾਣਾ ਵੈਲਫੇਅਰ ਸੇਵਾ ਸੁਸਾਇਟੀ ਨਡਾਲਾ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਛੇਵਾਂ ਅਲੌਕਿਕ ਕੀਰਤਨ ਸਮਾਗਮ 28 ਅਗਸਤ, ਦਿਨ ਸ਼ੁੱਕਰਵਾਰ ਸ਼ਾਮ 7:30 ਵਜੇ ਤੋਂ ਰਾਤ 10:30 ਵਜੇ ਤੱਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਪਲਵਿੰਦਰ ਸਿੰਘ ਘੋਤੜਾ, ਬਲਵਿੰਦਰ ਸਿੰਘ ਬਿੱਟੂ ਮੁਲਤਾਨੀ, ਕੁਲਵਿੰਦਰ ਸਿੰਘ ਕਾਨੂੰਗੋ ਅਤੇ ਹੋਰਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਭਾਈ ਜੋਬਨਪ੍ਰੀਤ ਸਿੰਘ ਕਥਾਵਾਚਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਗੁਰਬਾਣੀ ਕੀਰਤਨ ਸੇਵਾ ਟਰੱਸਟ ਨਡਾਲਾ ਦਾ ਕੀਰਤਨੀ ਜਥਾ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ ਪ੍ਰਸਿੱਧ ਕਥਾਵਾਚਕ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ।ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਮਾਜ ਸੇਵਾ ਦੇ ਖੇਤਰ ਵਿੱਚ ਯੋਗਦਾਨ ਪਾਉਂਦਿਆਂ ਮੁਫ਼ਤ ਦੰਦਾਂ ਦਾ ਜਾਂਚ ਕੈਂਪ, ਖੂਨਦਾਨ ਕੈਂਪ ਅਤੇ ਫਿਜ਼ੀਓਥੈਰੇਪੀ ਕੈਂਪ ਵੀ ਲਗਾਏ ਜਾਣਗੇ। ਇਸ ਤੋਂ ਇਲਾਵਾ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।ਸੁਸਾਇਟੀ ਦੇ ਅਹੁਦੇਦਾਰਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ 28 ਅਗਸਤ ਨੂੰ ਸਮਾਗਮ ਵਿੱਚ ਪਹੁੰਚ ਕੇ ਗੁਰਬਾਣੀ ਕੀਰਤਨ ਤੇ ਕਥਾ ਦਾ ਲਾਹਾ ਲੈਣ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਪ੍ਰਧਾਨ ਪਲਵਿੰਦਰ ਸਿੰਘ ਘੋਤੜਾ, ਬਲਵਿੰਦਰ ਸਿੰਘ ਮੁਲਤਾਨੀ, ਪਰਗਟ ਸਿੰਘ , ਅਵਤਾਰ ਸਿੰਘ ਮੁਲਤਾਨੀ, ਕੁਲਵਿੰਦਰ ਸਿੰਘ ਕਾਨੂੰਗੋ, ਸੁਰਿੰਦਰ ਸਿੰਘ ਛਿੰਦਾ, ਰਿਟਾ: ਡੀ.ਐਸ.ਪੀ ਸੁਰਿੰਦਰ ਸਿੰਘ, ਅਰਜਨ ਸਿੰਘ ਮੁਲਤਾਨੀ, ਬਲਵਿੰਦਰ ਸਿੰਘ ਸਰਗੋਧੀਆ, ਹਰਜਿੰਦਰ ਸਿੰਘ ਸਾਬੀ, ਗੁਰਦੇਵ ਸਿੰਘ ਮੁਲਤਾਨੀ ਅਤੇ ਹੋਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.