ਵਿਦਿਆਰਥੀ ਭਲਾਈ, ਰੁਜ਼ਗਾਰ ਸਿਰਜਣਾ, ਬੁਨਿਆਦੀ ਢਾਂਚੇ ਦੇ ਵਿਕਾਸ ਨਵਿਆਉਣ, ਯੋਗ ਊਰਜਾ ਪ੍ਰਸ਼ਾਸਨਿਕ ਸੁਧਾਰਨ ਅਤੇ ਉਦਯੋਗਿਕ ਤਰੱਕੀ ਪ੍ਰਤੀ ਕੈਬਨਟ ਮੀਟਿੰਗ ਵਿੱਚ ਲਏ ਫੈਸਲਿਆਂ ਨੇ ਦਰਸਾਇਆ 'ਆਪ' ਸਰਕਾਰ ਦੀ ਬਚਨਵੱਧਤਾ ਨੂੰ : ਮੁੱਖ ਮੰਤਰੀ ਭਗਵੰਤ ਮਾਨ...
- ਰਾਸ਼ਟਰੀ
- 10 Jun, 2026 05:17 PM (Asia/Kolkata)
ਚੰਡੀਗੜ੍ਹ 10 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਕੈਬਨਿਟ ਨੇ ਨੀਟ (ਯੂਜੀ) ਦੀ ਮੁੜ ਹੋਣ ਵਾਲੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਇੱਕ ਅਟੈਂਡੈਂਟ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਹੂਲਤ 20, 21 ਅਤੇ 22 ਜੂਨ 2026 ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ. ਦੀਆਂ ਬੱਸਾਂ ਵਿੱਚ ਉਪਲਬਧ ਹੋਵੇਗੀ।...ਮੁੱਖ ਮੰਤਰੀ ਦਫ਼ਤਰ ਅਨੁਸਾਰ ਕੈਬਨਿਟ ਮੀਟਿੰਗ ਵੱਲੋਂ ਲਏ ਗਏ ਫੈਸਲਿਆਂ ਵਿੱਚ ਵਿਦਿਆਰਥੀ ਭਲਾਈ, ਰੋਜ਼ਗਾਰ ਸਿਰਜਣਾ, ਬੁਨਿਆਦੀ ਢਾਂਚੇ ਦੇ ਵਿਕਾਸ, ਨਵਿਆਉਣਯੋਗ ਊਰਜਾ, ਪ੍ਰਸ਼ਾਸਨਿਕ ਸੁਧਾਰਾਂ ਅਤੇ ਉਦਯੋਗਿਕ ਤਰੱਕੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਕਦਮਾਂ ਨਾਲ ਸੂਬੇ ਦੀ ਆਰਥਿਕਤਾ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਪੰਜਾਬ ਦੇਸ਼ ਦੇ ਸਭ ਤੋਂ ਆਕਰਸ਼ਕ ਨਿਵੇਸ਼ ਕੇਂਦਰਾਂ ਵਿੱਚ ਸ਼ਾਮਲ ਹੋਵੇਗਾ।...ਵਿਦਿਆਰਥੀਆਂ ਨੂੰ ਸਿਰਫ਼ ਆਪਣਾ ਐਡਮਿਟ ਕਾਰਡ ਦਿਖਾਉਣਾ ਹੋਵੇਗਾ। ਯਾਦ ਰਹੇ ਕਿ 3 ਮਈ 2026 ਨੂੰ ਹੋਈ NEET ਪ੍ਰੀਖਿਆ ਰੱਦ ਹੋਣ ਤੋਂ ਬਾਅਦ ਹੁਣ ਇਹ ਪ੍ਰੀਖਿਆ 21 ਜੂਨ 2026 ਨੂੰ ਦੁਬਾਰਾ ਕਰਵਾਈ ਜਾ ਰਹੀ ਹੈ।..ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ ਲੈਕਚਰਾਰ ਕਾਡਰ (ਗਰੁੱਪ-ਬੀ) ਦੀਆਂ 1,013 ਖਾਲੀ ਅਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਉਮੀਦਵਾਰਾਂ ਲਈ ਉਪਰਲੀ ਉਮਰ ਹੱਦ ਵਿੱਚ ਪੰਜ ਸਾਲ ਦੀ ਇੱਕਮੁਸ਼ਤ ਛੋਟ ਵੀ ਦਿੱਤੀ ਗਈ ਹੈ। ਇਸ ਫੈਸਲੇ ਨਾਲ ਨਾ ਸਿਰਫ਼ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ, ਸਗੋਂ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਵੀ ਬਲ ਮਿਲੇਗਾ।ਕੈਬਨਿਟ ਨੇ ਲੋਕ ਨਿਰਮਾਣ ਵਿਭਾਗ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀਆਂ ਅਸਾਮੀਆਂ ਭਰਨ ਦੀ ਮਨਜ਼ੂਰੀ ਵੀ ਦਿੱਤੀ ਹੈ। ਇਨ੍ਹਾਂ ਵਿੱਚ 127 ਜੂਨੀਅਰ ਇੰਜੀਨੀਅਰ (ਸਿਵਲ) ਅਤੇ 29 ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ) ਦੀਆਂ ਅਸਾਮੀਆਂ ਸ਼ਾਮਲ ਹਨ।...ਇਸ ਭਰਤੀ ਨਾਲ ਸਰਕਾਰੀ ਵਿਕਾਸ ਕਾਰਜਾਂ ਦੀ ਯੋਜਨਾਬੰਦੀ, ਨਿਗਰਾਨੀ ਅਤੇ ਗੁਣਵੱਤਾ ਵਿੱਚ ਹੋਰ ਸੁਧਾਰ ਆਵੇਗਾ। ....ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸਜ਼ ਨਿਯਮਾਂ ਵਿੱਚ ਸੋਧ ਕਰਦੇ ਹੋਏ ਅਜਿਹੇ ਮਾਮਲਿਆਂ ਲਈ ਨਵਾਂ ਪ੍ਰਬੰਧ ਕੀਤਾ ਹੈ ਜਿੱਥੇ ਦੋ ਜਾਂ ਵੱਧ ਉਮੀਦਵਾਰਾਂ ਦੀ ਜਨਮ ਮਿਤੀ ਅਤੇ ਯੋਗਤਾ ਇੱਕੋ ਜਿਹੀ ਹੋਵੇ। ਹੁਣ ਅਜਿਹੇ ਮਾਮਲਿਆਂ ਵਿੱਚ ਸੀਨੀਆਰਤਾ ਦਾ ਫੈਸਲਾ ਮੈਰਿਟ ਅਤੇ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਕੀਤਾ ਜਾਵੇਗਾ।..ਮੁੱਖ ਮੰਤਰੀ ਦਫ਼ਤਰ ਅਨੁਸਾਰ ਕੈਬਨਿਟ ਵੱਲੋਂ ਲਏ ਗਏ ਇਹ ਫੈਸਲੇ ਵਿਦਿਆਰਥੀ ਭਲਾਈ, ਰੋਜ਼ਗਾਰ ਸਿਰਜਣਾ, ਬੁਨਿਆਦੀ ਢਾਂਚੇ ਦੇ ਵਿਕਾਸ, ਨਵਿਆਉਣਯੋਗ ਊਰਜਾ, ਪ੍ਰਸ਼ਾਸਨਿਕ ਸੁਧਾਰਾਂ ਅਤੇ ਉਦਯੋਗਿਕ ਤਰੱਕੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਕਦਮਾਂ ਨਾਲ ਸੂਬੇ ਦੀ ਆਰਥਿਕਤਾ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਪੰਜਾਬ ਦੇਸ਼ ਦੇ ਸਭ ਤੋਂ ਆਕਰਸ਼ਕ ਨਿਵੇਸ਼ ਕੇਂਦਰਾਂ ਵਿੱਚ ਸ਼ਾਮਲ ਹੋਵੇਗਾ।....ਕੂੜਾ ਪ੍ਰਬੰਧਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਕੈਬਨਿਟ ਨੇ ਪਟਿਆਲਾ ਅਤੇ ਜਲੰਧਰ ਵਿੱਚ 100 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਗਿੱਲੇ ਕੂੜੇ ਆਧਾਰਿਤ ਕੰਪ੍ਰੈਸਡ ਬਾਇਓਗੈਸ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ ਸ਼ਹਿਰੀ ਸਫ਼ਾਈ ਵਿੱਚ ਸੁਧਾਰ, ਮੀਥੇਨ ਗੈਸ ਦੇ ਨਿਕਾਸ ਵਿੱਚ ਕਮੀ, ਨਵਿਆਉਣਯੋਗ ਊਰਜਾ ਉਤਪਾਦਨ ਅਤੇ ਜੈਵਿਕ ਖਾਦ ਦੀ ਤਿਆਰੀ ਨੂੰ ਉਤਸ਼ਾਹ ਮਿਲੇਗਾ। ਪੰਜਾਬ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਲਈ ਮੰਤਰੀ ਮੰਡਲ ਨੇ ‘ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026’ ਵਿੱਚ ਕਈ ਮਹੱਤਵਪੂਰਨ ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ।ਨਵੀਆਂ ਸੋਧਾਂ ਅਧੀਨ ਉਦਯੋਗਿਕ ਇਕਾਈਆਂ ਨੂੰ ਵਿੱਤੀ ਰਿਆਇਤਾਂ, ਖੋਜ ਅਤੇ ਵਿਕਾਸ ਸਹੂਲਤਾਂ, ਉਦਯੋਗਿਕ ਕਲੱਸਟਰਾਂ ਅਤੇ ਵਾਤਾਵਰਣ-ਅਨੁਕੂਲ ਤਕਨਾਲੋਜੀਆਂ ਨੂੰ ਵਧੇਰੇ ਪ੍ਰੋਤਸਾਹਨ ਦਿੱਤਾ ਜਾਵੇਗਾ। ਇਸ ਨਾਲ ਪੰਜਾਬ ਵਿੱਚ ਨਿਵੇਸ਼ ਵਧਣ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ।
Leave a Reply