ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਟੈਚੂ ਦੀ ਬੇਅਦਬੀ ਬਰਦਾਸ਼ਤ ਨਹੀਂ: ਜਸਵਿੰਦਰ ਸਿੰਘ ਕਾਲਾ,ਮਨਜੀਤ ਸਿੰਘ ਖਾਲਸਾ

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਟੈਚੂ ਦੀ ਬੇਅਦਬੀ ਬਰਦਾਸ਼ਤ ਨਹੀਂ: ਜਸਵਿੰਦਰ ਸਿੰਘ ਕਾਲਾ,ਮਨਜੀਤ ਸਿੰਘ ਖਾਲਸਾ

ਲੁਧਿਆਣਾ ਵਿਖੇ ਵਾਪਰੀ ਘਟਨਾ ਦੀ ਸਖ਼ਤ ਨਿੰਦਾ, ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ

ਅੱਪਰਾ, 10 ਸਤੰਬਰ (ਤੀਰਥ ਸਿੰਘ ਮੈਂਗੜ੍ਹਾ)

ਸ਼੍ਰੋਮਣੀ ਅਕਾਲੀ ਦਲ ਹਲਕਾ ਫਿਲੌਰ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਜਸਵਿੰਦਰ ਕੁਮਾਰ ਕਾਲਾ ਅਤੇ ਮਨਜੀਤ ਸਿੰਘ ਖਾਲਸਾ ਨੇ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਟੈਚੂ ਦੀ ਕਿਸੇ ਸ਼ਰਾਰਤੀ ਅਨਸਰ ਵਲੋਂ ਅਪਮਾਨ ਕਰਨ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।
ਸਾਂਝੇ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਕਰੋੜਾਂ ਲੋਕਾਂ ਲਈ ਸਨਮਾਨ ਅਤੇ ਪ੍ਰੇਰਣਾ ਦਾ ਪ੍ਰਤੀਕ ਹਨ। ਉਨ੍ਹਾਂ ਦੇ ਸਟੈਚੂ ਨਾਲ ਅਜਿਹੀ ਘਟਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣ ਫਿਰਕੂ ਤਾਕਤਾਂ ਨੂੰ ਆਪਣੇ ਮਨਸੂਬੇ ਚ ਕਾਮਯਾਬ ਨਾ ਹੋਣ ਦਿੱਤਾ ਜਾਵੇ |

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.