ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਆਈਸੀਟੀ ਲੈਬ ਅਤੇ ਸਮਾਰਟ ਕਲਾਸ ਰੂਮ ਦਾ ਉਦਘਾਟਨ
- ਸਿੱਖਿਆ/ਵਿਗਿਆਨ
- (Asia/Kolkata)
ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿੱਦਿਅਕ ਸੰਸਥਾਵਾਂ ਵਿੱਚ ਹੋਰ ਵਧੇਰੇ ਮੌਕੇ ਪ੍ਰਦਾਨ ਕੀਤੇ ਜਾਣਗੇ-ਸੁਖਮਿੰਦਰ ਸਿੰਘ ਸਕੱਤਰ ਵਿੱਦਿਆ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,30 ਅਪ੍ਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ,ਚੋਹਲਾ ਸਾਹਿਬ ਵਿਖ਼ੇ ਵਿਦਿਆਰਥੀਆਂ ਦੀ ਸਹੂਲਤ ਲਈ ਤਿਆਰ ਕੀਤੇ ਗਏ ਸਮਾਰਟ ਕਲਾਸ ਰੂਮ ਅਤੇ ਆਈ.ਸੀ.ਟੀ. ਲੈਬ ਦਾ ਉਦਘਾਟਨ ਕਰਕੇ ਲੈਬਜ ਨੂੰ ਵਿਦਿਆਰਥੀਆਂ ਦੀ ਵਰਤੋਂ ਲਈ ਸਪੁਰਦ ਕੀਤਾ ਗਿਆ।ਉਦਘਾਟਨ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ.ਸੁਖਮਿੰਦਰ ਸਿੰਘ ਸਕੱਤਰ/ਡਾਇਰੈਕਟਰ ਵਿੱਦਿਆ ਉਚੇਚੇ ਤੌਰ 'ਤੇ ਪਹੁੰਚੇ।ਕਾਲਜ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਨੇ ਪੌਦੇ ਦੇ ਕੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ।ਉਦਘਾਟਨੀ ਸਮਾਰੋਹ ਮੌਕੇ ਕਾਲਜ ਵਿਦਿਆਰਥੀਆਂ ਨੇ ਮੂਲ਼ ਮੰਤਰ ਦਾ ਪਾਠ ਉਪਰੰਤ ਅਰਦਾਸ ਕੀਤੀ।ਮੈਂਬਰ ਸਾਹਿਬ ਅਤੇ ਸਕੱਤਰ ਸਾਹਿਬ ਵੱਲੋਂ ਸਾਂਝੇ ਤੌਰ ਤੇ ਆਈ.ਸੀ.ਟੀ. ਲੈਬ ਅਤੇ ਸਮਾਰਟ ਕਲਾਸ ਰੂਮ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ।ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਆਪਣੇ ਸੰਬੋਧਨ ਦੌਰਾਨ ਮਾਣਯੋਗ ਸਕੱਤਰ ਸਾਹਿਬ ਨੂੰ ਪੇਂਡੂ ਖੇਤਰ ਦੇ ਇਸ ਕਾਲਜ ਦੇ ਵਿਦਿਆਰਥੀਆਂ ਨੂੰ ਅਜਿਹੀ ਖਾਸ ਸਹੂਲਤਾਂ ਜੋ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਬਹੁਤ ਉਪਯੋਗੀ ਹਨ,ਹੋਰ ਵਧੇਰੇ ਦੇ ਕੇ ਕਾਲਜ ਦੇ ਵਿਕਾਸ ਵਿੱਚ ਵਧੇਰੇ ਯੋਗਦਾਨ ਪਾਉਣ ਲਈ ਕਿਹਾ ਗਿਆ।
ਇਸ ਮੌਕੇ ਬੋਲਦਿਆਂ ਇੰਜੀ.ਸੁਖਮਿੰਦਰ ਸਿੰਘ ਨੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਵੱਲੋਂ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਬਣਾਈਆਂ ਨੀਤੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਾੳਣ ਲਈ ਅਰਨ-ਬਾਈ-ਲਰਨ ਪਾਲਿਸੀ,ਸਾਂਝੇ ਪਲੇਸਮੈਂਟ ਸੈੱਲ ਦੀ ਸਥਾਪਨਾ ਅਤੇ ਨਿਸ਼ਚੇ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਜਿਸ ਵਿੱਚ ਸਿੱਖ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਤਿਆਰੀ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ,ਸਥਾਪਿਤ ਕੀਤੀਆਂ ਗਈਆਂ ਹਨ।ਉਨ੍ਹਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਦਿਅਕ ਸੰਸਥਾਵਾਂ ਵਿੱਚ ਹੋਰ ਵਧੇਰੇ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।ਕਾਲਜ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਨੇ ਮਾਣਯੋਗ ਮੈਂਬਰ ਸਹਿਬ ਅਤੇ ਸਕੱਤਰ ਵਿੱਦਿਆ ਦਾ ਕਾਲਜ ਪਹੁੰਚਣ 'ਤੇ ਵਿਸ਼ੇਸ਼ ਧੰਨਵਾਦ ਕੀਤਾ।ਇਸ ਸਮਾਰੋਹ ਵਿਚ ਡਾ.ਗੁਰਜੀਤ ਸਿੰਘ ਪ੍ਰਿੰਸੀਪਲ ਬਾਬਾ ਅਜੈ ਸਿੰਘ ਖਾਲਸਾ ਕਾਲਜ, ਗੁਰਦਾਸ ਨੰਗਲ ਉਚੇਚੇ ਤੌਰ 'ਤੇ ਪਹੁੰਚੇ।ਇਸ ਮੌਕੇ ਕਾਲਜ ਦਾ ਸਮੁੱਚਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ।
Leave a Reply