ਭਾਈ ਦਵਿੰਦਰ ਸਿੰਘ ਖਾਲਸਾ ਹੇਰਾਂ ਵਾਲਿਆਂ ਨੇ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸ. ਸਰਬਜੀਤ ਸਿੰਘ ਸਮਾਣਾ ਦਾ ਕੀਤਾ ਸਨਮਾਨ
- ਧਾਰਮਿਕ/ਰਾਜਨੀਤੀ
- 11 Jun, 2026 02:59 PM (Asia/Kolkata)
ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਜੂਨ (ਮੰਗਤ ਸਿੰਘ ਸੈਦਪੁਰ) : ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖਾਲਸਾ ਜੀ ਅਤੇ ਜੱਥੇ ਨੂੰ ਤਿੰਨ ਮਹੀਨੇ ਦੇ ਕਨੇਡਾ, ਇੰਗਲੈਂਡ ਅਤੇ ਯੂਰਪੀ ਦੇਸ਼ਾਂ ਦੇ ਗੁਰਮਤਿ ਪ੍ਰਚਾਰ ਦੌਰੇ ਲਈ ਪ੍ਰੇਮ ਸਹਿਤ ਵਿਦਾਇਗੀ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੇ ਐਮਐਲਏ ਕੁਲਵੰਤ ਸਿੰਘ ਅਤੇ ਮੇਅਰ ਸ. ਸਰਬਜੀਤ ਸਿੰਘ ਸਮਾਣਾ ਉਚੇਚੇ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਰਮਾਤਮਾ ਦਾ ਉਹ ਸ਼ੁਕਰਾਨਾ ਕਰਦੇ ਹਨ। ਜਿਨ੍ਹਾਂ ਦੀ ਬਖਸ਼ਿਸ਼ ਅਤੇ ਓਟ ਆਸਰੇ ਨਾਲ ਸ. ਸਰਬਜੀਤ ਸਿੰਘ ਸਮਾਣਾ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਬਤੌਰ ਮੇਹਰ ਵਜੋਂ ਜਿੰਮੇਵਾਰੀ ਮਿਲੀ ਹੈ। ਇਹ ਸਭ ਸੰਗਤਾਂ ਵੱਲੋਂ ਕੀਤੀ ਗਈ ਸਮੂਹਿਕ ਅਰਦਾਸ ਨਾਲ ਹੀ ਸੰਭਵ ਹੋ ਸਕਿਆ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਉਹ ਮੋਹਾਲੀ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਇਸ ਮੌਕੇ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖਾਲਸਾ ਹੋਰਾਂ ਨੇ ਮੋਹਾਲੀ ਕਾਰਪੋਰੇਸ਼ਨ ਦੇ ਨਵੇਂ ਚੁਣੇ ਗਏ ਮੇਅਰ ਸਰਬਜੀਤ ਸਿੰਘ ਸਮਾਣਾ ਗੁਰੂ ਦੀ ਬਖਸ਼ਿਸ਼ ਸਿਰਪਾਓ ਭੇਟ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ ਵਿਧਾਇਕ ਕੁਲਵੰਤ ਸਿੰਘ, ਮੇਅਰ ਸਰਬਜੀਤ ਸਿੰਘ ਸਮਾਣਾ, ਸਟੇਟ ਅਵਾਰਡੀ ਫੂਲਰਾਜ ਸਿੰਘ ਸਿੰਘ ਵੀ ਸੰਗਤਾਂ ਸਮੇਤ ਹਾਜ਼ਰ ਸਨ।
Leave a Reply