ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
- ਰਾਸ਼ਟਰੀ
- 19 May, 2026 01:19 PM (Asia/Kolkata)
ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਏ ਗਏ ਮੁਕਾਬਲੇ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,19 ਮਈ
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਏ ਗਏ ਵੱਖ-ਵੱਖ ਸਕੂਲਾਂ ਦੇ ਸਾਂਝੇ ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕਰਕੇ ਸਕੂਲ ਦੇ ਬੁਲੰਦੀਆਂ ਵੱਲ ਵੱਧਦੇ ਕਾਫਲੇ ਨੂੰ ਹੋਰ ਅਗਾਂਹ ਤੋਰਿਆ ਹੈ।ਮੁਕਾਬਲਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਡਾਕਟਰ ਪਰਮਿੰਦਰ ਕੌਰ ਖਹਿਰਾ ਨੇ ਦੱਸਿਆ ਕਿ ਸਾਡੇ ਸਕੂਲ ਦੇ 24 ਵਿਦਿਆਰਥੀਆਂ ਵਲੋਂ ਸੁੰਦਰ ਦਸਤਾਰ ਅਤੇ ਦੁਮਾਲਾ ਮੁਕਾਬਲਾ,ਸੁੰਦਰ ਲਿਖਾਈ,ਪੇਟਿੰਗ ਅਤੇ ਪ੍ਰਸ਼ਨ-ਉੱਤਰ ਮੁਕਾਬਲਿਆਂ ਵਿੱਚ ਭਾਗ ਲਿਆ।ਜਿਸ ਵਿੱਚ ਲਗਭਗ ਵੀਹ ਸਕੂਲਾਂ ਦੇ ਅਣਗਿਣਤ ਵਿਦਿਆਰਥੀ ਸ਼ਾਮਿਲ ਸਨ।ਜਿੰਨਾ ਵਿਚੋਂ ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੂੰ ਇਨਾਮ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਮੁਕਾਬਲਿਆਂ ਦੇ ਇੰਚਾਰਜ ਅਧਿਆਪਕ ਮੈਡਮ ਸਨਦੀਪ ਕੌਰ ਅਤੇ ਜ਼ਸ਼ਨਦੀਪ ਕੌਰ ਨੇ ਬਹੁਤ ਮਿਹਨਤ ਕਰਵਾਈ ਹੈ।ਇਸ ਸਮੇਂ ਸੰਸਥਾ ਦੇ ਪ੍ਰਧਾਨ ਰਵੀ ਇੰਦਰ ਸਿੰਘ ਗਿੱਲ ਸਭਰਾ,ਮੈਡਮ ਹਰਜੀਤ ਕੌਰ ਸੰਧੂ ਨੇ ਵੀ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ।ਵਿਦਿਆਰਥੀਆ ਦੀ ਹੌਸਲਾ ਅਫਜਾਈ ਮੌਕੇ ਸਾਰਾ ਸਟਾਫ ਹਾਜਰ ਸੀ।
Leave a Reply