ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਪਤ ਦਾਨੀ ਸੱਜਣ ਨੇ ਭੇਂਟ ਕੀਤੀ 'ਮਾਰੂਤੀ ਈਕੋ' ਗੱਡੀ : ਬੁਲਾਰਾ ਕਮੇਟੀ
- ਧਾਰਮਿਕ
- 24 Jun, 2026 02:18 PM (Asia/Kolkata)
ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਜੂਨ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਜੀ ਦੇ ਲਈ ਗੁਪਤ ਦਾਨੀ ਸੱਜਣ ਵੱਲੋਂ ਟਾਪ ਮਾਡਲ 'ਮਾਰੂਤੀ ਈਕੋ' ਗੱਡੀ ਭੇਂਟ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਪਤ ਦਾਨੀ ਸਜਣ ਗੱਡੀ ਨਿਸ਼ਾਨ ਸਾਹਿਬ ਕੋਲ ਖੜੀ ਕਰਕੇ ਗੱਡੀ ਦੀ ਚਾਬੀ ਵਿੱਚ ਹੀ ਲੱਗਾ ਕੇ ਚੱਲਾ ਗਿਆ। ਪਹਿਰੇਦਾਰ ਵੱਲੋਂ ਪ੍ਰਬੰਧਕ ਕਮੇਟੀ ਨੂੰ ਜਾਣਕਾਰੀ ਦੇਣ ਤੇ ਪਤਾ ਲਗਾ ਕਿ ਗੱਡੀ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ 'ਤੇ ਹੈ। ਦਾਨੀ ਸੱਜਣ ਵਲੋਂ ਗੱਡੀ ਵਿੱਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਸੁੰਦਰ ਆਲੀਸ਼ਾਨ ਪਾਲਕੀ ਸਾਹਿਬ ਵੀ ਲਗਵਾ ਕੇ ਦਿੱਤੀ ਗਈ ਹੈ, ਇਸ ਤੋਂ ਇਲਾਵਾ ਗੱਡੀ ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ। ਕਾਗਜ਼ਾਂ ਦੇ ਮੁਤਾਬਕ ਗੱਡੀ ਦੀ ਕੀਮਤ 7 ਲੱਖ 34 ਹਜ਼ਾਰ ਰੁਪਏ ਹੈ। ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ । ਖਾਸ ਗੱਲ ਇਹ ਹੈ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ। ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਨਗਰ ਕੀਰਤਨ ਲਈ ਸੁੰਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜੋ, 3 ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 4 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, 1 ਜੋਨ ਡੀਅਰ ਟਰੈਕਟਰ, 3 ਸੋਨਾਲੀਕਾ ਟਰੈਕਟਰ, ਮਹਿੰਦਰਾ ਪਿੱਕ ਅੱਪ, ਮਹਿੰਦਰਾ ਯੂਟੀਲੀਟੀ, ਮਹਿੰਦਰਾ ਕੈਂਪਰ, ਮਹਿੰਦਰ ਮਿੰਨੀ ਟਰੱਕ 3200, ਮੈਕਸ ਪਿਕਅੱਪ, ਟਾਟਾ ਐੱਲ ਪੀ. ਟਰੱਕ, ਅਸ਼ੋਕਾ ਲੈ ਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ।
Leave a Reply