ਬਾਬਾ ਸੈਣ ਭਗਤ ਸੋਹਲ ਵਿਖੇ ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ
- ਰਾਜਨੀਤੀ
- (Asia/Kolkata)
ਕੇਂਦਰ ਦੀ ਹਰ ਇੱਕ ਸਹੂਲਤ ਲਾਭਪਾਤਰੀ ਦੇ ਘਰ ਪਹੁੰਚਾਉਣ ਦੀ ਭਾਜਪਾ ਹੈ ਪਾਬੰਦ– ਹਰਜੀਤ ਸੰਧੂ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,29 ਜੂਨ
ਭਾਰਤ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ।ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਬਾਬਾ ਸੈਣ ਭਗਤ ਸੋਹਲ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਨੰਬਰਦਾਰ ਕੁਲਵੰਤ ਸਿੰਘ ਅਤੇ ਹਰਜੀਤ ਸਿੰਘ ਕਾਲਾ ਸੋਹਲ ਦੇ ਉੱਦਮਾਂ ਸਦਕਾ ਸਾਬਕਾ ਸਰਪੰਚ ਜੋਗਿੰਦਰ ਸਿੰਘ ਦੇ ਗ੍ਰਹਿ ਵਿਖੇ ਡਿਜੀਟਲ ਆਨ ਲਾਈਨ ਕੈਂਪ ਲਗਾ ਕੇ ਮੌਕੇ 'ਤੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਕੀਮਾਂ ਦਾ ਲਾਭ ਲੈਣ ਆਏ ਲੋਕਾਂ ਨੂੰ ਵਿਸਥਾਰ ਨਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਤਰੀ ਪਾਰਟੀਆਂ ਨੇ ਗੁੰਮਰਾਹ ਕੀਤਾ ਹੈ ਅਤੇ ਵੱਖ-ਵੱਖ ਸਮੇਂ ਤਹਿਤ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦਬਾਈ ਰੱਖਿਆ ਹੈ ਪਰ ਹੁਣ ਲੋਕਾਂ ਦੇ ਘਰਾਂ ਤੱਕ ਭਾਜਪਾ ਆਪਣੀਆਂ ਨੀਤੀਆਂ ਪਹੁੰਚਾਉਣ ਵਿੱਚ ਕਾਮਯਾਬ ਹੋ ਰਹੀ ਹੈ ਅਤੇ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਜਿੰਨੀਆਂ ਵੀ ਸਹੂਲਤਾਂ ਸਰਕਾਰੀ ਤੌਰ 'ਤੇ ਲੋਕਾਂ ਨੂੰ ਮਿਲਦੀਆਂ ਹਨ,ਉਹ ਸਾਰੀਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿੱਚ ਬਰਾਬਰ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਹਾਕਮਾਂ ਦੇ ਮਾੜੀ ਨੀਤੀ ਕਰਕੇ ਸਾਡੇ ਤੱਕ ਪਹੁੰਚਣ ਵਿੱਚ ਜੋ ਮੁਸ਼ਕਿਲ ਆ ਰਹੀ ਸੀ ਉਹ ਹੁਣ ਜਲਦੀ ਦੂਰ ਹੋ ਜਾਵੇਗੀ,ਕਿਉਂਕਿ ਭਾਜਪਾ ਦੇ ਆਗੂ ਆਪ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।ਇਸੇ ਤਹਿਤ ਹੀ ਪਿੰਡਾਂ ਵਿੱਚ ਡਿਜੀਟਲ ਕੈਂਪ ਲਗਾ ਕੇ ਪੰਜ ਲੱਖ ਰੁਪਏ ਤੱਕ ਦਾ ਮੁਫਤ ਇਲਾਜ ਲਈ ਮੈਡੀਕਲ ਕਾਰਡ,ਕਿਸਾਨ ਸਨਮਾਨ ਨਿਧੀ,ਅਵਾਸ ਯੋਜਨਾ ਤਹਿਤ ਗਰੀਬਾਂ ਦੇ ਕੱਚੇ ਮਕਾਨ ਪੱਕੇ ਕਰਨ ਦੀ ਸਹੂਲਤ,ਈ-ਸ਼੍ਰਮ ਕਾਰਡ,ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ,ਐਨਐਸਪੀ ਤਹਿਤ ਪੈਨਸ਼ਨ,ਪ੍ਰਧਾਨ ਮੰਤਰੀ ਸੂਰਯਾ ਘਰ ਮੁਫਤ ਬਿਜਲੀ ਯੋਜਨਾ,ਟੂਰ ਕਿੱਟ ਵੰਡ ਪ੍ਰੋਗਰਾਮ ਆਦਿ ਸਕੀਮਾਂ ਮੌਕੇ 'ਤੇ ਹੀ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਨਿਸ਼ਾਨ ਸਿੰਘ ਗਿਆਨ ਢਾਬੇ ਵਾਲੇ,ਜਸਵਿੰਦਰ ਸਿੰਘ,ਬਲਵਿੰਦਰ ਸਿੰਘ,ਸਰਵਨ ਸਿੰਘ,ਗੁਰਪ੍ਰੀਤ ਸਿੰਘ,ਮਨਪ੍ਰੀਤ ਸਿੰਘ,ਗੁਰਲਾਲ ਸਿੰਘ,ਕਰਮ ਸਿੰਘ,ਲੱਖਾ ਸਿੰਘ,ਪ੍ਰੇਮ ਸਿੰਘ,ਲਵਪ੍ਰੀਤ ਸਿੰਘ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।
Leave a Reply