ਮਾਰਕੀਟ ਕਮੇਟੀ ਗਹਿਰੀ ਮੰਡੀ ਅਤੇ ਮਹਿਤਾ ਦੇ ਨਵ ਨਿਯੁਕਤ ਚੇਅਰਮੈਨਾਂ ਨੇ ਸੰਭਾਲੇ ਅਹੁਦੇ

ਮਾਰਕੀਟ ਕਮੇਟੀ ਗਹਿਰੀ ਮੰਡੀ ਅਤੇ ਮਹਿਤਾ ਦੇ ਨਵ ਨਿਯੁਕਤ ਚੇਅਰਮੈਨਾਂ ਨੇ ਸੰਭਾਲੇ ਅਹੁਦੇ

ਕਿਸਾਨਾਂ ਨੂੰ ਆਪਣੀ ਉਪਜ ਦੀ ਮੰਡੀਕਰਨ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ - ਲੋਕ ਨਿਰਮਾਣ ਮੰਤਰੀ

ਟਾਂਗਰਾ/ਜੰਡਿਅਾਲਾ ਗੁਰੂ - ਸੁਰਜੀਤ ਸਿੰਘ ਖਾਲਸਾ

ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਨਵ ਨਿਯੁਕਤ ਚੇਅਰਮੈਨ ਸ. ਹਰਪਾਲ ਸਿੰਘ ਚੌਹਾਨ ਅਤੇ ਮਾਰਕੀਟ ਕਮੇਟੀ ਮਹਿਤਾ ਦੇ ਚੇਅਰਮੈਨ ਸ. ਲਖਵਿੰਦਰ ਸਿੰਘ ਉਸਮਾਂ ਨੇ ਅੱਜ ਕਰਵਾਏ ਗਏ ਤਾਜਪੋਸ਼ੀ ਸਮਾਗਮ ਦੌਰਾਨ ਆਪਣੇ-ਆਪਣੇ ਅਹੁਦੇ ਸੰਭਾਲ ਲਏ।

ਇਸ ਮੌਕੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਨਵ ਨਿਯੁਕਤ ਚੇਅਰਮੈਨਾਂ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਆੜ੍ਹਤੀਏ, ਇਲਾਕੇ ਦੇ ਹੋਰ ਮੁਹਤਬਰ ਵਿਅਕਤੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੀ ਹਾਜ਼ਰ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਨਵ ਨਿਯੁਕਤ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਕਿਸਾਨਾਂ ਦੀ ਭਲਾਈ ਅਤੇ ਮਾਰਕੀਟ ਕਮੇਟੀਆਂ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਉਪਜ ਦੀ ਮੰਡੀਕਰਨ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਯੋਗ ਅਤੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ. ਹਰਪਾਲ ਸਿੰਘ ਚੌਹਾਨ ਅਤੇ ਸ. ਲਖਵਿੰਦਰ ਸਿੰਘ ਉਸਮਾਂ ਮਿਹਨਤੀ ਅਤੇ ਯੋਗ ਆਗੂ ਹਨ ਅਤੇ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਨਵ ਨਿਯੁਕਤ ਚੇਅਰਮੈਨ ਸ. ਹਰਪਾਲ ਸਿੰਘ ਚੌਹਾਨ ਅਤੇ ਸ. ਲਖਵਿੰਦਰ ਸਿੰਘ ਉਸਮਾਂ ਨੇ ਪੰਜਾਬ ਸਰਕਾਰ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰਦੇ ਰਹਿਣਗੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.