ਸਰਪੰਚ ਬਿੱਲਾ ਸ਼ੇਰੋਂ ਦੀ ਅਗਵਾਈ ਵਿੱਚ ਪਿੰਡ ਭੂਰੇ ਦੇ ਕਈ ਨੌਜਵਾਨ ਸ੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਸਰਪੰਚ ਬਿੱਲਾ ਸ਼ੇਰੋਂ ਦੀ ਅਗਵਾਈ ਵਿੱਚ ਪਿੰਡ ਭੂਰੇ ਦੇ ਕਈ ਨੌਜਵਾਨ ਸ੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਰਾਕੇਸ਼ ਨਈਅਰ
ਚੋਹਲਾ ਸਾਹਿਬ /ਖਡੂਰ ਸਾਹਿਬ,5 ਜੁਲਾਈ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੂਰੇ ਤੋਂ ਨਿਰਵੈਲ ਸਿੰਘ ਦੀ ਪ੍ਰੇਰਣਾ ਸਦਕਾ ਉਹਨਾਂ ਦੀ ਸਮੁੱਚੀ ਟੀਮ ਨੇ ਅੱਜ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਦੇ ਪਤੀ ਅਤੇ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਬਿੱਲਾ ਸ਼ੇਰੋਂ ਨੇ ਸਮੂਹ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਪੰਥਕ ਅਤੇ ਲੋਕ-ਹਿਤੈਸ਼ੀ ਪਾਰਟੀ ਹੈ,ਜਿਸ ਨੇ ਹਮੇਸ਼ਾਂ ਪੰਜਾਬ,ਪੰਜਾਬੀਅਤ ਅਤੇ ਪੰਥ ਦੀ ਸੇਵਾ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਹਮੇਸ਼ਾਂ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ ਅਤੇ ਅੱਗੇ ਵੀ ਹਰ ਸਾਥੀ ਨੂੰ ਪੂਰਾ ਸਤਿਕਾਰ ਅਤੇ ਜ਼ਿੰਮੇਵਾਰੀ ਮਿਲੇਗੀ।
ਇਸ ਦੌਰਾਨ ਨਵੇਂ ਸ਼ਾਮਿਲ ਹੋਏ ਸਮੂਹ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ 'ਤੇ ਭਰੋਸਾ ਪ੍ਰਗਟਾਉਂਦਿਆਂ ਹਰ ਪੱਖੋਂ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਅਤੇ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਵਿੱਚ ਪਿੰਡ ਭੂਰੇ ਤੋਂ ਸ਼ਮੂਲੀਅਤ ਕਰਨ ਵਾਲ਼ੇ ਕੁਲਵੰਤ ਸਿੰਘ,ਸਰਵਨ ਸਿੰਘ,ਗੁਰਜੀਤ ਸਿੰਘ,ਹਰਪਾਲ ਸਿੰਘ, ਅਕਾਸ਼ਦੀਪ ਸਿੰਘ,ਸਾਹਿਬਪ੍ਰੀਤ ਸਿੰਘ,ਹਰਸਿਮਰਨਜੀਤ ਸਿੰਘ ਅਤੇ ਅਬੀਜੀਤ ਸਿੰਘ ਨੇ ਇਸ ਸ਼ਮੂਲੀਅਤ ਤੇ ਖ਼ੁਸ਼ੀ ਜ਼ਾਹਿਰ ਕੀਤੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.