ਲੋਕਾਂ ਨਾਲ ਦਿਲਾਂ ਦੀ ਸਾਂਝ ਪਾਵਾਂਗੇ-ਪੱਡਾ

ਲੋਕਾਂ ਨਾਲ ਦਿਲਾਂ ਦੀ ਸਾਂਝ ਪਾਵਾਂਗੇ-ਪੱਡਾ

ਕਪੂਰਥਲਾ 14 ਸਿਤੰਬਰ ਗੌਰਵ ਮੜੀਆ 

ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਵੱਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਵਿਚਾਰਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਹਨਾਂ ਨੂੰ ਪਾਰਟੀ ਦੇ ਕੰਮਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।ਇਸ ਦੇ ਤਹਿਤ ਐਤਵਾਰ ਨੂੰ ਪਿੰਡ ਖਾਨੋਵਾਲ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਤੇ ਪੱਡਾ ਨੇ 
ਕਿਹਾ ਕਿ ਪਿੰਡਾਂ ਦੇ ਲੋਕਾਂ ਦੇ ਵਿਚਾਰਾਂ ਤੋਂ ਪਤਾ ਲੱਗਦਾ ਹੈ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਬਹੁਤ ਖੁਸ਼ ਹਨ।ਲੋਕ ਆਮ ਆਦਮੀ ਪਾਰਟੀ ਦੀ ਦੁਬਾਰਾ ਫਿਰ ਸਰਕਾਰ ਬਣਾਉਣ ਲਈ ਤਿਆਰ ਬਰਤਿਆਰ ਹਨ।ਉਨ੍ਹਾਂਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ ਅਤੇ ਉਨ੍ਹਾਂ ਨੇ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਰੰਟੀਆਂ ਸਮੇਂ ਤੋਂ ਪਹਿਲਾਂ ਪੂਰੀਆਂ ਕਰ ਦਿੱਤੀਆਂ ਹਨ।ਸਿੱਖਿਆ ਦੇ ਖੇਤਰ ਵਿਚ ਪੰਜਾਬ ਪਹਿਲੇ ਨੰਬਰ ਤੇ ਚੱਲ ਰਿਹਾ ਹੈ ਅਤੇ ਸਿਹਤ ਸਹੂਲਤਾਂ ਹੋਣ ਜਾਂ ਬੀਬੀਆਂ ਦੀ ਸਨਮਾਨ ਰਾਸ਼ੀ ਦੀ ਗੱਲ ਹੋਵੇ ਸਭ ਗਰੰਟੀਆਂ ਤੋਂ ਲੋਕ ਬਹੁਤ ਖੁਸ਼ ਹਨ।ਗਰੰਟੀਆਂ ਤੋਂ ਇਲਾਵਾ ਵੀ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਅਤੇ ਬਿਜਲੀ ਦੀਆਂ ਤਾਰਾਂ ਨੂੰ ਜਮੀਨ ਹੇਠਾਂ ਕਰਨ ਦੀ ਜੋ ਪ੍ਰਕਿਿਰਆ ਸ਼ੁਰੂ ਕੀਤੀ ਗਈ ਹੈ ਪੂਰੇ ਪੰਜਾਬ ਦੇ ਲੋਕਾਂ ਨੇ ਸਲਾਹਿਆ ਹੈ।ਆਮ ਆਦਮੀ ਪਾਰਟੀ ਕੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਗੀ ਸੋਚ ਸਦਕਾ ਅੱਜ ਪੰਜਾਬ ਮੁੜ ਰੰਗਲਾ ਪੰਜਾਬ ਬਣ ਚੁੱਕਾ ਹੈ। ਪੰਜਾਂ ਦਰਿਆਵਾਂ ਦੀ ਧਰਤੀ ਪੰਜਾਬ ਵਿਚ ਪਾਣੀ ਦਾ ਪੱਧਰ ਮੁੜ ਉੱਪਰ ਉੱਠਿਆ ਹੈ ਅਤੇ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਕਦਮ ਸ਼ਲਾਘਾਯੋਗ ਹੈ,ਜਿਸ ਕਾਰਨ ਅਨੇਕਾਂ ਨੌਜਵਾਨਾਂ ਨੇ ਨਸ਼ਾ ਛੱਡਿਆ ਅਤੇ ਪੂਰੇ ਪੰਜਾਬ ਵਿਚ ਨਸ਼ਿਆਂ ਦੇ ਖਿਲਾਫ ਵੱਡੀ ਮੁਹਿੰਮ ਚੱਲਣ ਕਾਰਨ ਪੰਜਾਬ ਵਿਚ ਲੋਕ ਨਸ਼ਿਆਂ ਦਾ ਕਾਰੋਬਾਰ ਕਰਨ ਤੋਂ ਬਚ ਰਹੇ ਹਨ।ਇਸ ਮੌਕੇ ਤੇ ਬੋਲਦੇ ਹੋਏ ਕੰਬੋਜ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਅਤੇ ਹਲਕਾ ਚੇਅਰਮੈਨ ਮਲਕੀਤ ਸਿੰਘ ਕਾਂਜਲੀ ਨੇ ਪਾਰਟੀ ਦੇ ਕੰਮਾਂ ਤੋਂ ਜਾਣੂ ਕਰਵਾਇਆ।ਇਸ ਮੌਕੇ ਤੇ ਕਿਸਾਨ ਵਿੰਗ ਦੇ ਸਰਕਲ ਕੋਡੀਨੇਟਰ ਜਸਵੰਤ ਸਿੰਘ ਨੰਦਾ,ਬਲਾਕ ਪ੍ਰਧਾਨ ਗੁਰਸ਼ਰਨ ਸਿੰਘ,ਬਲਾਕ ਪ੍ਰਧਾਨ ਉਪਕਾਰ ਸਿੰਘ,ਬਲਾਕ ਪ੍ਰਧਾਨ ਸੁਰਜੀਤ ਸਿੰਘ ਸੰਧੂ,ਬਲਾਕ ਪ੍ਰਧਾਨ ਸੁਰਿੰਦਰ ਸਿੰਘ,ਬਲਾਕ ਪ੍ਰਧਾਨ ਕਵਰਜੀਤ ਸਿੰਘ ਬਾਵਾ,ਬਲਾਕ ਪ੍ਰਧਾਨ ਕੁਲਜਿੰਦਰ ਸਿੰਘ ਭੰਡਾਲ,, ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਸਿੱਧਵਾਂ ਅਤੇ ਉਹਨਾਂ ਦੇ ਨਾਲ ਪਿੰਡ ਖਾਨੋਵਾਲ ਦੇ ਮੋਹਤਵਾਰ ਲੋਕ ਸਾਬਕਾ ਸਰਪੰਚ ਹਰਜਿੰਦਰ ਸਿੰਘ ਕਬੱਡੀ ਪਲੇਅਰ,ਚੇਤ ਸਿੰਘ,ਪਿਆਰਾ ਸਿੰਘ ਗੁਰਦੀਪ ਸਿੰਘ ਦੀਪਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.