ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪਿਛਲੇ 36 ਘੰਟਿਆਂ ਤੋਂ ਗਮਾਡਾ ਦਫਤਰ 'ਚ ਰੇਡ ਜਾਰੀ

ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪਿਛਲੇ 36 ਘੰਟਿਆਂ ਤੋਂ ਗਮਾਡਾ ਦਫਤਰ 'ਚ ਰੇਡ ਜਾਰੀ

ਰਾਤ ਨੂੰ ਕਾਰਵਾਈ ਜਾਰੀ ਰੱਖਣ ਲਈ ਗੱਦੇ ਅਤੇ ਹੋਰ ਮੰਗਾਇਆ ਜ਼ਰੂਰੀ ਸਮਾਨ ... 

ਭਾਜਪਾ ਵੱਲੋਂ ਪੰਜਾਬ 'ਚ ਚੋਣਾਂ ਤੋਂ ਪਹਿਲਾਂ ਡਰਦਾ ਮਾਹੌਲ ਬਣਾਉਣ ਲਈ ਲਿਆ ਜਾ ਰਿਹਾ ਕੇਂਦਰੀ ਏਜੰਸੀਆਂ ਦਾ ਸਹਾਰਾ : 'ਆਪ' ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਸਤੰਬਰ (ਮੰਗਤ ਸਿੰਘ ਸੈਦਪੁਰ) : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵੱਲੋਂ ਸ਼ੁਰੂ ਕੀਤੀ ਗਈ ਛਾਪੇਮਾਰੀ ਲਗਾਤਾਰ ਜਾਰੀ ਹੈ। ਈਡੀ ਦੀ ਕਾਰਵਾਈ ਪਿਛਲੇ 36 ਘੰਟਿਆਂ ਤੋਂ ਵੱਧ ਸਮੇਂ ਤੋਂ ਨਿਰੰਤਰ ਚੱਲ ਰਹੀ ਹੈ, ਜਿਸ ਨਾਲ ਸਰਕਾਰੀ ਗਲਿਆਰਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਭਾਰੀ ਹੜਕੰਪ ਮਚਿਆ ਹੋਇਆ ਹੈ। ਗਰੈਟਰ ਮੁਹਾਲੀ ਦੇ ਦਫਤਰ ਚ ਲਗਭਗ ਬੀਤੇ ਦਿਨ ਸਵੇਰੇ ਲਗਭਗ 11:30 ਵਜੇ ਈਡੀ ਦੀਆਂ ਟੀਮਾਂ ਨੇ ਇੱਕੋ ਸਮੇਂ ਗਮਾਡਾ ਦਫ਼ਤਰ ਵਿੱਚ ਛਾਪਾ ਮਾਰਿਆ ਸੀ। ਦਫ਼ਤਰ ਵਿੱਚ ਦਾਖ਼ਲ ਹੁੰਦਿਆਂ ਹੀ ਕੇਂਦਰੀ ਏਜੰਸੀ ਦੇ ਅਧਿਕਾਰੀਆਂ ਨੇ ਪੂਰੇ ਦਫ਼ਤਰ ਨੂੰ ਆਪਣੇ ਘੇਰੇ ਵਿੱਚ ਲੈ ਲਿਆ ਅਤੇ ਸਾਰੇ ਰਿਕਾਰਡ, ਦਸਤਾਵੇਜ਼ ਅਤੇ ਕੰਪਿਊਟਰ ਪ੍ਰਣਾਲੀਆਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਵੱਲੋਂ ਦਫ਼ਤਰ ਦੇ ਅੰਦਰ ਮੌਜੂਦ ਸਟਾਫ਼ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਤਾਜ਼ਾ ਸੂਚਨਾ ਅਨੁਸਾਰ ਈਡੀ ਦੀ ਟੀਮ ਵੱਲੋਂ ਗਮਾਡਾ ਦਫ਼ਤਰ ਦੇ ਅੰਦਰ ਹੀ ਗੱਦੇ ਅਤੇ ਹੋਰ ਜ਼ਰੂਰੀ ਸਾਮਾਨ ਮੰਗਵਾਇਆ ਗਿਆ ਹੈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਜਾਂਚ ਦੀ ਪ੍ਰਕਿਰਿਆ ਅਜੇ ਖ਼ਤਮ ਨਹੀਂ ਹੋਈ ਹੈ ਅਤੇ ਈਡੀ ਦੇ ਅਧਿਕਾਰੀ ਅੱਜ ਰਾਤ ਵੀ ਗਮਾਡਾ ਦਫ਼ਤਰ ਵਿੱਚ ਹੀ ਠਹਿਰ ਕੇ ਆਪਣੀ ਕਾਰਵਾਈ ਜਾਰੀ ਰੱਖਣਗੇ। ਲਗਾਤਾਰ ਦੂਜੀ ਰਾਤ ਵੀ ਛਾਪੇਮਾਰੀ ਜਾਰੀ ਰਹਿਣ ਦੀ ਸੰਭਾਵਨਾ ਨੇ ਮਾਮਲੇ ਦੀ ਗੰਭੀਰਤਾ ਨੂੰ ਹੋਰ ਵਧਾ। ਗਮਾਡਾ ਦਫ਼ਤਰ 'ਚ ਚੱਲ ਰਹੀ ਕਾਰਵਾਈ ਦੇ ਨਾਲ-ਨਾਲ ਈਡੀ ਵੱਲੋਂ ਆਪਣਾ ਘੇਰਾ ਹੋਰ ਵਿਸ਼ਾਲ ਕੀਤਾ ਗਿਆ ਹੈ। ਅੱਜ ਈਡੀ ਦੀਆਂ ਟੀਮਾਂ ਨੇ ਚੰਡੀਗੜ੍ਹ ਦੇ ਹਾਈ-ਪ੍ਰੋਫ਼ਾਈਲ ਖੇਤਰ ਸੈਕਟਰ 19 ਸਥਿਤ ਪੰਜਾਬ ਦੇ ਇੱਕ ਸੀਨੀਅਰ ਆਈ.ਏ.ਐੱਸ. (IAS) ਅਫ਼ਸਰ ਦੀ ਰਿਹਾਇਸ਼ ਉੱਤੇ ਵੀ ਦਸਤਕ ਦਿੱਤੀ। ਸੂਤਰਾਂ ਅਨੁਸਾਰ, ਈਡੀ ਵੱਲੋਂ ਉਕਤ ਅਧਿਕਾਰੀ ਦੇ ਘਰ ਵੀ ਦਸਤਾਵੇਜ਼ਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਗਮਾਡਾ ਨਾਲ ਜੁੜੇ ਕੰਮਕਾਜ ਅਤੇ ਵਿੱਤੀ ਲੈਣ-ਦੇਣ ਦੇ ਸਬੰਧ ਵਿੱਚ ਇਸ ਕਾਰਵਾਈ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਈਡੀ ਦੀ ਇਸ ਕਾਰਵਾਈ ਦੀ ਲਪੇਟ ਵਿੱਚ ਪੰਜਾਬ ਦੇ ਸਿਆਸੀ ਆਗੂ ਵੀ ਆਉਂਦੇ ਵਿਖਾਈ ਦੇ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਈਡੀ ਵੱਲੋਂ ਪੰਜਾਬ ਦੇ ਇੱਕ ਵਜ਼ੀਰ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਵੀ ਛਾਪੇਮਾਰੀ ਕੀਤੀ ਗਈ ਹੈ। ਹਾਲਾਂਕਿ, ਅਜੇ ਤੱਕ ਇਹ ਪੂਰੀ ਤਰ੍ਹਾਂ ਨਾਲ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਮੰਤਰੀ ਦੇ ਰਿਸ਼ਤੇਦਾਰ ਦੇ ਘਰ ਇਹ ਰੇਡ ਕਿਸ ਖਾਸ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਇਸ ਕਾਰਵਾਈ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਵੀ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ ਦੇ ਸਬੰਧ ਵਿੱਚ ਕੀਤੀ ਗਈ ਹੈ। ਇਸ ਕਾਰਵਾਈ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਵੀ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ। ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) 'ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ (AAP) ਨੇ ਬੁੱਧਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਡਰ ਅਤੇ ਦਬਾਅ ਦਾ ਮਾਹੌਲ ਬਣਾਉਣ ਲਈ ਇੱਕ ਵਾਰ ਫਿਰ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ। 'ਆਪ' ਨੇ ਕਿਹਾ ਕਿ ਅਜਿਹੀ ਕਾਰਵਾਈ ਦਾ ਸਮਾਂ ਅਤੇ ਤਰੀਕਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ, ਖਾਸ ਕਰਕੇ ਜਦੋਂ ਭਗਵੰਤ ਮਾਨ ਸਰਕਾਰ ਪੂਰੇ ਸੂਬੇ ਵਿੱਚ ਜਨ-ਕਲਿਆਣਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦਾ ਵਿਸਥਾਰ ਕਰ ਰਹੀ ਹੈ। ਇੱਕ ਬਿਆਨ ਵਿੱਚ 'ਆਪ' ਨੇ ਕਿਹਾ, "ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੇਂਦਰੀ ਏਜੰਸੀਆਂ ਰਾਹੀਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਿੱਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਉਹ ਰਾਜਨੀਤਿਕ ਤੌਰ 'ਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਰੋਕ ਨਹੀਂ ਸਕਦੀ। ਦਿੱਲੀ ਚੋਣਾਂ ਤੋਂ ਪਹਿਲਾਂ ਵੀ ਛਾਪੇਮਾਰੀ, ਏਜੰਸੀਆਂ ਦੀ ਵਰਤੋਂ ਅਤੇ ਦਬਾਅ ਦੀ ਇਹੋ ਜਿਹੀ ਰਾਜਨੀਤੀ ਦੇਖੀ ਗਈ ਸੀ। ਹੁਣ ਪੰਜਾਬ ਵਿੱਚ ਵੀ ਉਹੀ ਫਾਰਮੂਲਾ ਅਪਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੰਜਾਬ ਕਿਸੇ ਤੋਂ ਡਰਨ ਵਾਲਾ ਨਹੀਂ ਹੈ।" 'ਆਪ' ਨੇ ਕਿਹਾ, "ਗਮਾਡਾ ਮੋਹਾਲੀ ਦੇ ਯੋਜਨਾਬੱਧ ਵਿਕਾਸ ਅਤੇ ਸੰਸਾਧਨ ਜੁਟਾਉਣ ਵਾਲੀ ਇੱਕ ਮਹੱਤਵਪੂਰਨ ਸੰਸਥਾ ਹੈ। ਇਸ ਦੇ ਅਧਿਕਾਰੀਆਂ ਵਿੱਚ ਡਰ ਦਾ ਮਾਹੌਲ ਬਣਾਉਣ ਨਾਲ ਵਿਕਾਸ ਕਾਰਜਾਂ ਦੀ ਰਫ਼ਤਾਰ 'ਤੇ ਸਿੱਧਾ ਅਸਰ ਪੈ ਸਕਦਾ ਹੈ। ਕੇਂਦਰ ਸਰਕਾਰ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਉਸ ਦੀਆਂ ਏਜੰਸੀਆਂ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਅਥਾਰਟੀ ਨੂੰ ਨਿਸ਼ਾਨਾ ਕਿਉਂ ਬਣਾ ਰਹੀਆਂ ਹਨ.?

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.