ਆਪ ਸਰਕਾਰ ਕਰਮਚਾਰੀਆਂ,ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਲੁਬਾਣਾ
- ਰਾਜਨੀਤੀ
- 29 Jul, 2026 11:33 AM (Asia/Kolkata)
ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ 20,500 ਰੁਪਏ ਵਾਧਾ ਸ਼ਲਾਂਘਾਯੋਗ
ਕਿਹਾ-ਪੰਜਾਬ ਦੇ ਲੋਕਾਂ ਨੇ 2027 ਚ ਮੁੜ ਆਪ ਸਰਕਾਰ ਲਿਆਉਣ ਦਾ ਮਨ ਬਣਾ ਲਿਆ
ਕਪੂਰਥਲਾ ਤੋਂ 29 ਜੁਲਾਈ ਗੌਰਵ ਮੜੀਆ
ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਠੇਕੇ ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡਾ ਵਾਧਾ ਕਰਦਿਆਂ 20,500 ਰੁਪਏ ਕੀਤੇ ਜਾਣ ਦੇ ਫੈਂਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਇਹ ਫੈਸਲਾ ਇਹ ਯਕੀਨੀ ਬਣਾਉਂਦਾ ਹੈ ਕਿ ਠੇਕੇ ਤੇ ਰੱਖੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਹੁਣ ਰੈਗੂਲਰ ਸਫ਼ਾਈ ਸੇਵਕ/ਸੀਵਰਮੈਨ ਨੂੰ ਪਰਖ ਕਾਲ ਦੌਰਾਨ ਦਿੱਤੇ ਜਾਣ ਵਾਲੇ ਕੁੱਲ ਮਾਸਿਕ ਮਿਹਨਤਾਨੇ ਦੇ ਬਰਾਬਰ ਮਿਹਨਤਾਨਾ ਮਿਲੇਗਾ।ਚੇਅਰਮੈਨ ਲੁਬਾਣਾ ਨੇ ਕਿਹਾ ਕਿ ਆਪ ਸਰਕਾਰ ਕਰਮਚਾਰੀਆਂ,ਔਰਤਾਂ,ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਸਫਾਈ ਸੇਵਕਾਂ ਨੂੰ ਲਾਭ ਹੋਵੇਗਾ।ਚੇਅਰਮੈਨ ਲੁਬਾਣਾ ਨੇ ਕਿਹਾ ਕਿ ਮਾਨ ਸਰਕਾਰ ਨੇ ਹਮੇਸ਼ਾ ਕਰਮਚਾਰੀਆਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਸਿੱਧੇ ਤੌਰ ਤੇ ਹੱਲ ਕਰਨ ਵਾਲੀਆਂ ਨੀਤੀਆਂ ਤਿਆਰ ਕੀਤੀਆਂ ਹਨ।ਉਨ੍ਹਾਂਨੇ ਕਿਹਾ ਕਿ ਕਰਮਚਾਰੀਆਂ ਦੀ ਭਲਾਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਉਨ੍ਹਾਂ ਦੀ ਸਹਾਇਤਾ ਅਤੇ ਵਿੱਤੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵਾਲੇ ਉਪਰਾਲਿਆਂ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਯਤਨਸ਼ੀਲ ਰਹਾਂਗੇ।ਚੇਅਰਮੈਨ ਲੁਬਾਣਾ ਨੇ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਲਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਜਿੱਤੇ ਭਰੋਸੇ ਨੂੰ ਦਰਸਾਉਂਦਾ ਹੈ।ਉਨ੍ਹਾਂਨੇ ਕਿਹਾ ਕਿ 90 ਫੀਸਦੀ ਘਰਾਂ ਲਈ ਮੁਫ਼ਤ ਬਿਜਲੀ,10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ',ਔਰਤਾਂ ਲਈ ਵਿੱਤੀ ਸਹਾਇਤਾ,ਨਹਿਰੀ ਸਿੰਚਾਈ ਦਾ ਰਿਕਾਰਡ ਵਿਸਥਾਰ, ਮੈਰਿਟ ਤੇ ਪਾਰਦਰਸ਼ੀ ਸਰਕਾਰੀ ਭਰਤੀ ਅਤੇ ਸਰਕਾਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਵਰਗੇ ਇਨਕਲਾਬੀ ਕਦਮਾਂ ਨੇ ਜ਼ਮੀਨੀ ਪੱਧਰ ਤੇ ਵੱਡਾ ਬਦਲਾਅ ਲਿਆਂਦਾ ਹੈ,ਜਿਸ ਨਾਲ ਰਾਜ ਵਿੱਚ ਵਿਰੋਧੀ ਧਿਰਾਂ ਦਾ ਰਾਜਨੀਤਿਕ ਵਜੂਦ ਖ਼ਤਮ ਹੋ ਗਿਆ ਹੈ।ਉਨ੍ਹਾਂਨੇ ਕਿਹਾ ਕਿ ਖੇਤਾਂ ਤੱਕ 88 ਫੀਸਦੀ ਨਹਿਰੀ ਪਾਣੀ ਪਹੁੰਚਾਉਣਾ,90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਦੇਣਾ ਅਤੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਦੇਣਾ ਸਾਡੀਆਂ ਮੁੱਖ ਤਰਜੀਹਾਂ ਹਨ। ਅਸੀਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।ਉਨ੍ਹਾਂਨੇ ਕਿਹਾ ਇਹ ਵਿਰੋਧੀ ਪਾਰਟੀਆਂ ਲਾੜੇ ਤੋਂ ਬਿਨਾਂ ਜੰਝ ਵਾਂਗ ਹਨ। ਹਾਲਾਂਕਿ ਇਹ ਸੱਤਾ ਲਈ ਲੜ ਰਹੇ ਹਨ,ਪਰ ਇਹਨਾਂ ਕੋਲ ਕੋਈ ਇੱਕ ਵੀ ਆਗੂ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਤਿੰਨ-ਚਾਰ ਧੜਿਆਂ ਵਿੱਚ ਵੰਡਿਆ ਜਾ ਚੁੱਕਾ ਹੈ,ਜਦਕਿ ਕਾਂਗਰਸੀ ਆਗੂ ਇੱਕ ਦੂਜੇ ਦੀ ਸ਼ਕਲ ਦੇਖਣਾ ਪਸੰਦ ਨਹੀਂ ਕਰਦੇ।ਇਹ ਸੱਤਾ ਦੇ ਭੁੱਖੇ ਨੇਤਾ ਸਿਰਫ ਸੂਬੇ ਦੀ ਦੌਲਤ ਲੁੱਟਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ,ਪਰ ਪੰਜਾਬ ਦੇ ਸੂਝਵਾਨ ਲੋਕ ਅਜਿਹਾ ਕਦੇ ਨਹੀਂ ਹੋਣ ਦੇਣਗੇ।ਉਨ੍ਹਾਂਨੇ ਕਿਹਾ ਕਿ ਅਕਾਲੀਆਂ ਨੇ ਨਸ਼ੇ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਦੀਆਂ ਪੀੜ੍ਹੀਆਂ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਕੀਤਾ ਹੈ।ਉਨ੍ਹਾਂ ਕਿਹਾ ਇਨ੍ਹਾਂ ਨੇਤਾਵਾਂ ਨੇ ਨਾ ਸਿਰਫ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕੀਤੀ,ਸਗੋਂ ਰਿਪੋਰਟਾਂ ਅਨੁਸਾਰ ਨਸ਼ਾ ਵੇਚਣ ਜਾਂ ਵੰਡਣ ਲਈ ਸਰਕਾਰੀ ਗੱਡੀਆਂ ਦੀ ਵਰਤੋਂ ਵੀ ਕੀਤੀ।ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਦੀ ਵਰਤੋਂ ਕਰਕੇ ਹਰ ਆਮ ਆਦਮੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ,ਜੋ ਕਿ ਨਾ-ਬਖਸ਼ਣਯੋਗ ਗੁਨਾਹ ਹੈ।ਉਨ੍ਹਾਂਨੇ ਕਿਹਾ ਇਹ ਉਨ੍ਹਾਂ ਤਾਕਤਾਂ ਨਾਲ ਮਿਲੇ ਹੋਏ ਹਨ ਜੋ ਸਿੱਖ ਪੰਥ ਤੇ ਪੰਜਾਬ ਦੀਆਂ ਵਿਰੋਧੀ ਹਨ।
Leave a Reply