ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ...

ਸੀਨੀਅਰ 'ਆਪ' ਸ. ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਸਾਂਝੇ ਤੌਰ 'ਤੇ ਦਿੱਤੀ ਬੱਸਾਂ ਨੂੰ ਹਰੀ ਝੰਡੀ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਗਸਤ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਪੰਜਾਬ ਦੇ ਸੀਨੀਅਰ ਸਿਟੀਜ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਉਹਨਾਂ ਨੂੰ ਤੀਰਥ ਯਾਤਰਾ ਤੇ ਭੇਜੇ ਜਾਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ ਰੇਖ ਹੇਠ 99,100 ਅਤੇ 101ਵੀਂ ਬਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ। ਇਹਨਾਂ ਤਿੰਨੇ ਬੱਸਾਂ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਫੂਲਰਾਜ ਸਿੰਘ ਹੋਰਾਂ ਦੇ ਵੱਲੋਂ ਸਾਂਝੇ ਤੌਰ ਤੇ ਹਰੀ ਚੰਡੀ ਦੇ ਕੇ ਪਿੰਡ ਝਿਊਰਹੇੜੀ ਦੇ ਸ਼ਰਧਾਲੂਆਂ ਦੀ ਇੱਕ ਬਸ ਜਦਕਿ ਪਿੰਡ ਬਾਕਰਪੁਰ ਤੋਂ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਵਿਧਾਨ ਸਭਾ ਹਲਕਾ ਮੋਹਾਲੀ ਦੇ ਸ਼ਰਧਾਲੂਆਂ ਵੱਲੋਂ ਮਿਲ ਰਹੇ ਭਰਮੇ ਹੁੰਗਾਰੇ ਸਬੰਧੀ ਗੱਲ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਅਤੇ ਫੂਡਰਾਜ ਸਿੰਘ ਹਲਕਾ ਕੋਆਰਡੀਨੇਟਰ ਨੇ ਦੱਸਿਆ ਕਿ ਦਿਨ ਪ੍ਰਤੀ ਦਿਨ ਇਸ ਯੋਜਨਾ ਨੂੰ ਲੈ ਕੇ ਸ਼ਰਧਾਲੂਆਂ ਦੇ ਵਿੱਚ ਆਪ ਮੁਹਾਰੇ ਰਜਿਸਟਰੇਸ਼ਨ ਕਰਵਾਉਣ ਦਾ ਰੁਝਾਨ ਵੱਧਦਾ ਜਾ ਰਿਹਾ ਹੈ। ਕੁਝ ਦਿਨਾਂ ਵਿੱਚ ਹੀ ਰੋਜ਼ਾਨਾ ਤਿੰਨ ਦੀ ਬਜਾਏ ਛੇ ਬੱਸਾਂ ਤੀਰਥ ਸਥਾਨਾਂ ਦੀ ਯਾਤਰਾ ਦੇ ਲਈ ਰਵਾਨਾ ਹੋਇਆ ਕਰਨਗੀਆਂ। ਇਸ ਸਬੰਧੀ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਰੋਜ਼ਾਨਾ ਸਾਡੇ ਕੋਲੋਂ ਰਿਪੋਰਟ ਮੰਗੀ ਜਾਂਦੀ ਹੈ ਅਤੇ ਜਰੂਰੀ ਸਲਾਹ ਮਸ਼ਵਰੇ ਵੀ ਕੀਤੇ ਜਾਂਦੇ ਹਨ, ਤਾਂ ਕਿ ਇਸ ਯੋਜਨਾ ਦੇ ਤਹਿਤ ਯਾਤਰਾ ਤੇ ਜਾਣ ਵਾਲੇ ਸੀਨੀਅਰ ਸਿਟੀਜਨ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ-ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਤੀਰਥ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਸੁਵਿਧਾ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ, ਇਸ ਮੌਕੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਕੋਆਰਡੀਨੇਟਰ ਫੂਲਰਾਜ ਸਿੰਘ, ਤੋ ਇਲਾਵਾ ਜਸਪਾਲ ਸਿੰਘ ਮਟੋਰ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਸੁੱਖਾ ਸਰਪੰਚ ਬਾਕਰਪੁਰ, ਰਾਜਵੀਰ ਕੌਰ ਬਾਕਰਪੁਰ, ਸੁਰਜੀਤ ਸਿੰਘ ਬਾਕਰਪੁਰ, ਮਨਪ੍ਰੀਤ ਸਿੰਘ ਬਾਕਰਪੁਰ, ਸਲੋਚਨਾ ਸ਼ਰਮਾ ਪਤਨੀ ਕਰਮਜੀਤ ਕੁਮਾਰ ਬਿੱਟੂ ਸਰਪੰਚ ਝਿਉਰਹੇੜੀ  ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਰਹੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.