ਡੀ.ਸੀ. ਦਫਤਰਾਂ ਦੇ ਕਰਮਚਾਰੀਆਂ ਵੱਲੋਂ 9 ਜੁਲਾਈ ਤੋਂ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦਾ ਐਲਾਨ

ਡੀ.ਸੀ. ਦਫਤਰਾਂ ਦੇ ਕਰਮਚਾਰੀਆਂ ਵੱਲੋਂ 9 ਜੁਲਾਈ ਤੋਂ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦਾ ਐਲਾਨ

ਡੀ.ਸੀ. ਦਫਤਰਾਂ ਦੇ ਕਰਮਚਾਰੀਆਂ ਵੱਲੋਂ 9 ਜੁਲਾਈ ਤੋਂ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦਾ ਐਲਾਨ

ਡੀ.ਸੀ. ਦਫਤਰਾਂ ਦੇ ਕਾਮੇ 9 ਜੁਲਾਈ ਤੋਂ ਕੰਮ ਬੰਦ ਕਰਕੇ ਕਰਨਗੇ ਸਰਕਾਰ ਦਾ ਪਿੱਟ ਸਿਆਪਾ

ਪੰਜਾਬ ਭਰ ਦੇ ਡੀ.ਸੀ. ਦਫਤਰਾਂ ਦੇ ਕਾਮਿਆਂ ਨੇ ਮੰਗਾਂ ਪੂਰੀਆਂ ਨਾਂ ਹੋਣ ਤੇ ਫੜਿਆ ਸੰਘਰਸ਼ ਦਾ ਰਸਤਾ 9 ਜੁਲਾਈ ਤੋਂ ਹੜਤਾਲ 'ਤੇ

ਪੰਜਾਬ ਵਿੱਚ ਹੁਣ 9 ਜੁਲਾਈ ਤੋਂ ਲੱਗਣਗੇ ਡੀ.ਸੀ. ਦਫਤਰਾਂ ਨੂੰ ਤਾਲੇ, ਕਾਮੇ ਪਏ ਸੰਘਰਸ਼ ਦੇ ਰਾਹ

ਕਪੂਰਥਲਾ 4 ਜੁਲਾਈ ਗੌਰਵ ਮੜੀਆ  

ਨਰਿੰਦਰ ਸਿੰਘ ਚੀਮਾ,ਸੂਬਾ ਜਨਰਲ ਸਕੱਤਰ,ਡੀ ਸੀ ਦਫਤਰ ਕਰਮਚਾਰੀਯੂਨੀਅਨ,ਪੰਜਾਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਦੀ ਇੱਕ ਸੂਬਾ ਪੱਧਰੀ ਮੀਟਿੰਗ ਅੱਜ ਮੋਗਾ ਵਿਖੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਸੂਬਾ ਸਕੱਤਰ ਨਰਿੰਦਰ ਸਿੰਘ ਚੀਮਾ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਭਰ ਦੇ ਸੂਬਾ ਆਗੂਆਂ ਦੇ ਨਾਲ-ਨਾਲ ਜਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨੇ ਭਾਗ ਲਿਆ। ਇਸ ਮੌਕੇ ਸੂਬਾ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਦੱਸਿਆ ਕਿ ਡੀ.ਸੀ. ਦਫਤਰਾਂ ਵਿੱਚ
 ਸੀਨੀਅਰ ਸਹਾਇਕ ਦਾ ਪ੍ਰਮੋਸ਼ਨ ਕੋਟਾ 100% ਕਰਨਾ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਪ੍ਰਮੋਸ਼ਨ ਰਾਹੀਂ ਭਰਨਾ, ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਤਜਰਬਾ ਘਟਾ ਕੇ 2 ਸਾਲ ਕਰਨਾ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਪ੍ਰਮੋਸ਼ਨ ਲਈ ਕੋਟਾ ਵਧਾ ਕੇ 25 ਪ੍ਰਤੀਸ਼ਤ ਕਰਨਾ, ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਪਹੁੰਚੇ ਪੈਨਲ ਅਨੁਸਾਰ ਤਰੱਕੀਆਂ ਕਰਨਾ, ਤਹਿਸੀਲਾਂ ਵਿੱਚ ਸੁਪਰਡੈਂਟ (ਮਾਲ ਤੇ ਰਿਕਾਰਡ) ਅਸਾਮੀ ਦੀ ਰਚਨਾ ਕਰਨਾ, ਜਿਲ੍ਹਾ ਮਾਲ ਅਫਸਰਾਂ ਦੀਆਂ ਅਦਾਲਤਾਂ ਵਿੱਚ ਰੀਡਰ ਦੀ ਪੋਸਟ ਸੀਨੀਅਰ ਸਹਾਇਕ ਦੀ ਕਰਨਾ ਅਤੇ ਨਾਲ ਇੱਕ ਅਹਿਲਮਦ (ਕਲਰਕ) ਦੀ ਅਸਾਮੀ ਦੀ ਰਚਨਾ ਕਰਨਾ, ਡੀ.ਸੀ. ਦਫਤਰਾਂ ਦੇ ਸੁਪਰਡੈਂਟ ਗ੍ਰੇਡ-1 ਦੀ ਅਗਲੀ ਪ੍ਰਮੋਸ਼ਨ ਡਵੀਜ਼ਨ ਪੱਧਰ ਤੇ ਅਧੀਨ ਸਕੱਤਰ ਵਜੋਂ ਕਰਨਾ, ਨਾਰਮਜ ਅਨੁਸਾਰ ਡੀ.ਸੀ. ਦਫਤਰਾਂ, ਐਸ.ਡੀ.ਐਮ., ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਵਿੱਚ ਅਸਾਮੀਆਂ ਦੀ ਰਚਨਾ ਕਰਨਾ, ਸਟੈਨੋ ਕਾਡਰ ਦੀ ਪਰਮੋਸ਼ਨ ਦੇ ਮੌਕੇ ਵਧਾਉਣਾ, ਅੰਤਰ ਜਿਲ੍ਹਾ ਬਦਲੀਆਂ ਸਬੰਧੀ ਦੋਨਾਂ ਜਿਲਿਆਂ ਪਾਸੋਂ ਇਤਰਾਜਹੀਣਤਾ ਸਰਟੀਫਿਕੇਟ ਜਾਰੀ ਹੋਣ ਵਾਲੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹੁਕਮ ਜਾਰੀ ਕਰਨ, ਰਜਿਸਟਰੀ ਕਲਰਕ ਦੇ ਪੇਪਰ ਪਾਸ ਸਮੂਹ ਕਰਮਚਾਰੀਆਂ ਨੂੰ ਹੀ ਰਜਿਸਟਰੀ ਕਲਰਕ ਤਾਇਨਾਤ ਕਰਨ, ਡੀ.ਸੀ. ਦਫਤਰਾਂ, ਐਸ.ਡੀ.ਐਮ., ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਦੇ ਕਰਮਚਾਰੀਆਂ ਨੂੰ 5% ਪ੍ਰਸ਼ਾਸ਼ਕੀ ਭੱਤਾ ਦੇਣ ਬਾਰੇ, ਸੁਪਰਡੈਂਟ ਗ੍ਰੇਡ-1 ਦੀਆਂ ਖਾਲੀ ਪਈਆਂ ਅਸਾਮੀਆਂ ਤੇ ਪ੍ਰਮੋਸ਼ਨਾ ਕਰਨਾ, ਆਊਟਸੋਰਸ ਅਤੇ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ ਕਰਨ ਅਤੇ ਪੱਕੇ ਕਰਨਾ, ਮਿਤੀ 17-07-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪਹਿਲੇ ਕਰਮਚਾਰੀਆਂ ਦੀ ਤਰ੍ਹਾਂ ਬਣਦੀ ਮੁੱਢਲੀ ਤਨਖਾਹ ਦੇਣਾ, ਪੁਰਾਣੀ ਪੈਨਸ਼ਨ, ਏ.ਸੀ.ਪੀ. ਸਕੀਮ ਬਹਾਲ ਕਰਨ ਅਤੇ 18% ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨਾ, ਜੱਥੇਬੰਦੀ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਤੇ ਥਾਣਾ ਜੰਡਿਆਲਾ ਗੁਰੂ, ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਅਣਮਨੁੱਖੀ ਵਤੀਰਾ ਕਰਕੇ ਤਸ਼ੱਦਦ ਕਰਨ ਵਾਲੇ ਸਬੰਧਤ ਪੁਲਿਸ ਕਰਮੀਆਂ ਤੇ ਕਾਰਵਾਈ ਕਰਨਾ ਆਦਿਕ ਮੰਗਾਂ ਸਰਕਾਰ ਵੱਲ ਲੰਬੇ ਸਮੇਂ ਤੋਂ ਲੰਬਿਤ ਪਈਆਂ ਹਨ। ਵਿੱਤੀ ਕਮਿਸ਼ਨਰ (ਮਾਲ) ਨਾਲ ਮਿਤੀ 07-05-2026 ਅਤੇ ਫਿਰ ਮਾਲ ਮੰਤਰੀ ਪੰਜਾਬ ਨਾਲ ਮਿਤੀ 30-06-2026 ਨੂੰ ਹੋਈਆਂ ਮੀਟਿੰਗਾਂ ਵਿੱਚ ਕਿਸੇ ਮੰਗ ਦੀ ਪੂਰਤੀ ਨਹੀਂ ਹੋਈ ਜਿਸ ਦੇ ਰੋਸ ਵਜੋਂ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਵਿੱਚ ਸਾਰੇ ਆਗੂਆਂ ਦੇ ਆਏ ਵਿਚਾਰਾਂ ਦੇ ਮੱਦੇਨਜ਼ਰ ਫੈਸਲਾ ਲੈਂਦੇ ਹੋਏ ਸਰਕਾਰ ਨੂੰ ਨੋਟਿਸ ਭੇਜਦੇ ਹੋਏ ਮਿਤੀ 09-07-2026 ਤੋਂ 12-07-2026 ਤੱਕ ਕਲਮਛੋੜ/ਕੰਪਿਊਟਰ ਬੰਦ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਗਿਆ ਅਤੇ ਸਰਕਾਰ ਨੂੰ ਚਿਤਵਾਨੀ ਦਿੱਤੀ ਗਈ ਕਿ ਜੇਕਰ ਇਸ ਦੌਰਾਨ ਵੀ ਉਨਾਂ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਮਿਤੀ 12-07-2026 ਨੂੰ ਆਨਲਾਈਨ ਮੀਟਿੰਗ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਖਤ ਫੈਸਲੇ ਲਏ ਜਾਣਗੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.