ਪਾਰਟੀ ਹਾਈਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਮਜਬੂਤੀ ਜਮੀਨੀ ਪੱਧਰ ਤੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ-ਪੱਡਾ
- ਰਾਜਨੀਤੀ
- 02 Jul, 2026 08:24 AM (Asia/Kolkata)
ਜਿੱਤਣ ਦੀ ਸਮਰੱਥਾ ਰੱਖਣ ਵਾਲੇ ਆਗੂ ਨੂੰ ਉਮੀਦਵਾਰ ਐਲਾਣੇ ਜਾਣ ਦੀ ਉੱਠੀ ਮੰਗ
ਨਗਰ ਨਿਗਮ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵੋਟ ਪ੍ਰਤੀਸ਼ਤ ਘੱਟਣ ਤੋਂ ਬਾਅਦ ਉੱਠੀ ਮਜਬੂਤ ਅਗਵਾਈ ਵਾਲੇ ਆਗੂ ਦੀ ਮੰਗ
ਕਪੂਰਥਲਾ 2 ਜੁਲਾਈ ਗੌਰਵ ਮੜੀਆ
ਬੀਤੇ ਸ਼ਮੇ ਹੋਇਆ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵੋਟ ਪ੍ਰਤੀਸ਼ਤ ਘੱਟਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਜਮੀਨੀ ਪੱਧਰ ਦੇ ਆਗੂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕੇ ਵਿੱਚ ਮਜਬੂਤ ਅਗਵਾਈ ਵਾਲੇ ਆਗੂ ਦੀ ਮੰਗ ਲਗਾਤਾਰ ਕਰ ਰਹੇ ਹਨ।ਇਸ ਮੁੱਦੇ ਨੂੰ ਲੈ ਕੇ ਕਪੂਰਥਲਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਲੀਡਰਾ ਅਤੇ ਵਰਕਰਾ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਲੜਨ ਵਾਲੇ ਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਦੇ ਦਫਤਰ ਪਹੁੰਚਕੇ ਉਨ੍ਹਾਂਦਾ ਸਵਾਗਤ ਕੀਤਾ ਅਤੇ ਬੀਤੇ ਸ਼ਮੇ ਹੋਇਆ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵੋਟ ਪ੍ਰਤੀਸ਼ਤ ਘੱਟਣ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹਲਕੇ ਅੰਦਰ ਪਾਰਟੀ ਦੀ ਮਜਬੂਤੀ ਲਈ ਇੱਕ ਅਜਿਹੀ ਮਜੂਬਤ ਲੀਡਰਸ਼ਿਪ ਦੀ ਜਰੂਰਤ ਹੈ ਜੋ ਪਾਰਟੀ ਦੇ ਹਰ ਵੱਡੇ ਤੋਂ ਛੋਟੇ ਵਰਕਰ ਨੂੰ ਨਾਲ ਲੈ ਕੇ ਪਾਰਟੀ ਦੀ ਚੜ੍ਹਦੀਕਲਾ ਲਈ ਪੂਰੇ ਜੋਸ਼ ਨਾਲ ਕੰਮ ਕਰੇ।ਆਪ ਦੇ ਆਗੂਆਂ ਨੇ ਕਿਹਾ ਕਿ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਚ ਕਪੂਰਥਲਾ ਸੀਟ ਤਾਂ ਹੀ ਜਿੱਤੀ ਜਾ ਸਕਦੀ ਹੈ ਜੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਆਗੂ ਨੂੰ ਉਮੀਦਵਾਰ ਐਲਾਨਿਆ ਜਾਂਦਾ ਹੈ।ਉਨਾ ਕਿਹਾ ਕਿ ਕਪੂਰਥਲਾ ਹਲਕਾ ਆਪਸੀ ਭਾਈਚਾਰਕ ਸਾਂਝ ਵਾਲਾ ਹਲਕਾ ਹੈ ਤੇ ਇਸ ਤੇ ਪਿਛਲੇ ਲੰਬੇ ਸਮੇ ਤਕ ਕਾਂਗਰਸ ਦਾ ਕਬਜਾ ਹੀ ਰਿਹਾ ਹੈ।ਜੇ ਹੁਣ ਮਜਬੂਤ ਉਮੀਦਵਾਰ ਮੈਦਾਨ ਵਿਚ ਉਤਾਰਿਆ ਜਾਦਾਂ ਹੈ ਤਾਂ ਕਪੂਰਥਲਾ ਹਲਕੇ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰ ਸਕਦੀ ਹੈ।ਇਸ ਮੌਕੇ ਪੱਡਾ ਨੇ ਕਿਹਾ ਕਿ ਇਹ ਗੱਲ ਪਾਰਟੀ ਹਾਈਕਮਾਂਡ ਦੇ ਧਿਆਨ ਵਿੱਚ ਹੈ ਤੇ ਪਾਰਟੀ ਹਾਈਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੇ ਵਲੋਂ ਪਾਰਟੀ ਦੀ ਮਜਬੂਤੀ ਲਈ ਲਗਾਤਾਰ ਜਮੀਨੀ ਪੱਧਰ ਤੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਤੇ ਉਨ੍ਹਾਂ ਦਿਆਂ ਸਮੱਸਿਆਵਾਂ ਨੂੰ ਸੁਣਿਆ ਜਾ ਹੈ।ਪੱਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਲਕੇ ਵਿੱਚ ਆਪਣੀਆਂ ਜੜ੍ਹਾਂ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਪਹੁੰਚ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।ਪਾਰਟੀ ਦੇ ਜਮੀਨੀ ਪੱਧਰ ਦੇ ਸੰਪਰਕ ਨੂੰ ਹੋਰ ਤਕੜਾ ਕਰਨ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ,ਕਾਰੋਬਾਰ ਅਤੇ ਸੱਭਿਆਚਾਰ ਨਾਲ ਜੋੜ ਕੇ ਨਵੀਂ ਲੀਡਰਸ਼ਿਪ ਤਿਆਰ ਕਰਨ ਲਈ ਪਿੰਡਾਂ ਵਿੱਚ ਯੂਥ ਕਲੱਬ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ।ਉਨ੍ਹਾਂਨੇ ਕਿਹਾ ਕਿ ਉਨ੍ਹਾਂਦੇ ਵਲੋਂ ਪਿੰਡਾਂ ਤੇ ਸ਼ਹਿਰ ਦੇ ਵਾਰਡਾਂ ਵਿੱਚ ਜਾ ਕੇ ਵਰਕਰਾਂ ਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਕਰ ਕੀਤਾ ਜਾ ਰਿਹਾ ਹੈ।
Leave a Reply