ਮਸਜਿਦ ਚੌਂਕ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਮਸਜਿਦ ਚੌਂਕ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਿਰਕਤ, ਸ਼ਹਿਰ ਵਾਸੀਆਂ ਨੂੰ ਦਿੱਤੀਆਂ ਦੁਸਹਿਰੇ ਦੀਆਂ ਵਧਾਈਆਂ

ਕਪੂਰਥਲਾ, 20 ਅਕਤੂਬਰ ਗੌਰਵ ਮੜੀਆ

ਸ੍ਰੀ ਰਾਮਲੀਲਾ ਧਰਮ ਕਮੇਟੀ ਮਸਜਿਦ ਚੌਂਕ ਕਪੂਰਥਲਾ ਵੱਲੋਂ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਆਏ ਹੋਏ ਪਤਵੰਤਿਆਂ ਨੇ ਸ਼ਹਿਰ ਵਾਸੀਆਂ ਨੂੰ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਸਾਰਿਆਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।

ਇਸ ਮੌਕੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ, ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਬਾਬਾ ਜੱਗਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਇੰਡੀਅਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਪਰਵਿੰਦਰ ਸਿੰਘ ਢੋਟ,ਸੀਨੀਅਰ ਕੌਂਸਲਰ ਨਰਿੰਦਰ ਮੰਨਸੂ,ਕੌਂਸਲਰ ਗੌਰਵ ਕੰਡਾ,ਕਾਂਗਰਸ ਦੇ ਸ਼ਹਿਰੀ ਪ੍ਰਧਾਨ ਦੀਪਕ ਸਲਵਾਨ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਆਗੂਆਂ ਨੇ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਸੱਚਾਈ, ਨੇਕੀ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਇਹ ਤਿਉਹਾਰ ਬੁਰਾਈ ’ਤੇ ਚੰਗਿਆਈ ਅਤੇ ਝੂਠ ’ਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਅਜਿਹੇ ਤਿਉਹਾਰ ਸਮਾਜ ਵਿੱਚ ਆਪਸੀ ਭਾਈਚਾਰਾ, ਪਿਆਰ, ਸਦਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।

ਸਮਾਗਮ ਨੂੰ ਸਫਲ ਬਣਾਉਣ ਵਿੱਚ ਸ੍ਰੀ ਰਾਮਲੀਲਾ ਧਰਮ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਕਮੇਟੀ ਦੇ ਚੇਅਰਮੈਨ ਰਾਜਿੰਦਰ ਕੌੜਾ, ਓਮਕਾਰ ਕਾਲੀਆ, ਖਜ਼ਾਨਚੀ ਅਸ਼ੋਕ ਗੁਪਤਾ, ਮੀਤ ਪ੍ਰਧਾਨ ਨਰੇਸ਼ ਗੁਪਤਾ, ਸ਼ਾਮ ਲਾਲ, ਕਰਨ ਸਿੰਘ ਬੱਬੂ, ਡਾਇਰੈਕਟਰ ਪਵਨ ਜੋਸ਼ੀ, ਮੰਚ ਸੰਚਾਲਕ ਨਰੇਸ਼ ਭਾਰਤੀ, ਪਵਨਜੋਤ ਵਰਮਾ, ਸੰਨੀ ਜੁਲਕਾ, ਰਾਜਵੀਰ ਰਾਜੂ, ਬਲਵਿੰਦਰ ਸਿੰਘ, ਬੱਬੂ, ਹੀਰਾ ਲਾਲ, ਰਾਮਯਸ਼ ਯਾਦਵ, ਸ਼ੁਭਮ, ਪ੍ਰਤੀਕ, ਸੋਮਨਾਥ, ਰਾਜੇਸ਼ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਸਮਾਗਮ ਦੌਰਾਨ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਕਮੇਟੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਤਿਉਹਾਰ ਨੂੰ ਮਿਲਜੁਲ ਕੇ ਮਨਾਉਣ ਦਾ ਸੰਦੇਸ਼ ਦਿੱਤਾ ਗਿਆ।ਸ਼ਾਮ ਨੂੰ ਰਾਵਣ ਦੇਹਨ ਕੀਤਾ ਗਿਆ

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.