ਜੰਤਰ ਮੰਤਰ ਧਰਨੇ ਤੋਂ ਬਾਅਦ ਕੇਂਦਰੀ ਮੰਤਰੀ ਦਾ ਅਸਤੀਫਾ ਦੇਣਾ ਲੋਕਤੰਤਰ ਦੀ ਜਿੱਤ ਦੀ ਨਿਸ਼ਾਨੀ : ਬੀ.ਐਸ.ਸਾਹਿਲ
- ਰਾਜਨੀਤੀ
- 26 Jul, 2026 02:32 PM (Asia/Kolkata)
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,26 ਜੁਲਾਈ
ਐਂਟੀ ਕੁੱਰਪਸ਼ਨ ਸੁਸਾਇਟੀ (ਰਜਿ.) ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੰਤਰ ਮੰਤਰ ਵਿਖੇ ਆਪਣੇ ਹੱਕਾਂ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਤੋਂ ਬਾਅਦ ਕੇਂਦਰੀ ਮੰਤਰੀ ਵੱਲੋਂ ਅਸਤੀਫ਼ਾ ਦੇਣਾ ਇੱਕ ਮਹੱਤਵਪੂਰਨ ਘਟਨਾ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਅਤੇ ਸੰਵਿਧਾਨਕ ਢੰਗ ਨਾਲ ਆਪਣੀ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ।ਜੇਕਰ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਦੀ ਹੈ ਤਾਂ ਇਹ ਲੋਕਤੰਤਰ ਦੀ ਮਜ਼ਬੂਤੀ ਦੀ ਨਿਸ਼ਾਨੀ ਹੈ।
ਬਿਕਰਮਜੀਤ ਸਿੰਘ ਸਾਹਿਲ ਨੇ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕਰਨਾ ਚਾਹੀਦਾ ਹੈ,ਤਾਂ ਜੋ ਦੇਸ਼ ਦੇ ਨੌਜਵਾਨਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਐਂਟੀ ਕਰਪਸ਼ਨ ਸੋਸਾਇਟੀ ਹਮੇਸ਼ਾ ਲੋਕ ਹਿੱਤ ਦੇ ਮੁੱਦਿਆਂ, ਪਾਰਦਰਸ਼ਤਾ ਅਤੇ ਇਨਸਾਫ਼ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਨੂੰਨੀ ਸਲਾਹਕਾਰ ਐਡਵੋਕੇਟ ਆਦੇਸ਼ ਅਗਨੀਹੋਤਰੀ, ਜਨਰਲ ਸਕੱਤਰ ਪੰਜਾਬ ਸੁਖਬਾਜ ਸਿੰਘ ਸਿੱਧੂ,ਬੀਸੀ ਵਿੰਗ ਦੇ ਪ੍ਰਧਾਨ ਗੁਰਨਾਮ ਸਿੰਘ ਕੈਰੋਵਾਲ, ਪੰਜਾਬ ਵਾਈਸ ਪ੍ਰਧਾਨ ਕਰਨ ਅਰੋੜਾ,ਪੰਜਾਬ ਵਾਈਸ ਪ੍ਰਧਾਨ ਕਰਨ ਚਾਵਲਾ ਆਦਿ ਨਾਲ਼ ਮੌਜੂਦ ਸਨ।
Leave a Reply