ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਸ਼ਤਾਬਦੀ ਸਮਾਰੋਹ ਖ਼ਾਲਸਈ ਜਾਹੋ ਜਲਾਲ ਨਾਲ ਸੰਪੂਰਣ

ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਸ਼ਤਾਬਦੀ ਸਮਾਰੋਹ ਖ਼ਾਲਸਈ ਜਾਹੋ ਜਲਾਲ ਨਾਲ ਸੰਪੂਰਣ

ਕੀਰਤਪੁਰ ਸਾਹਿਬ ਦੀ ਸਥਾਪਨਾ ਨੇ ਸਿੱਖ ਪੰਥ ਦੇ ਭਵਿੱਖ ਨੂੰ ਨਿਆਰੀ ਕੌਮੀਅਤ ਅਤੇ ਸੱਭਿਆਚਾਰ ਵਜੋਂ ਸਥਾਪਤ ਕੀਤਾ-ਐਡਵੋਕੇਟ ਧਾਮੀ
 

ਅਜੋਕੀਆਂ ਕੌਮੀ ਚੁਣੌਤੀਆਂ ਨੂੰ ਸਮਝਣ ਅਤੇ ਇਨ੍ਹਾਂ ਦਾ ਮੁਕਾਬਲਾ ਕਰਨ ਲਈ ਤਿਆਰ ਹੋਵੇ ਸਿੱਖ ਕੌਮ-ਗਿਆਨੀ ਕੁਲਦੀਪ ਸਿੰਘ ਗੜਗੱਜ
 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਪ੍ਰਦਾਵਾਂ, ਕਾਰਸੇਵਾ ਵਾਲੇ ਮਹਾਂਪੁਰਖਾਂ ਤੇ ਸੰਗਤਾਂ ਦਾ ਸਹਿਯੋਗ ਲਈ ਕੀਤਾ ਧੰਨਵਾਦ
 

ਕੀਰਤਪੁਰ ਸਾਹਿਬ/ ਅਨੰਦਪੁਰ ਸਾਹਿਬ, 1 ਮਈ-
ਛੇ ਗੁਰੂ ਸਾਹਿਬਾਨ ਦੇ ਚਰਨਛੋਹ ਪ੍ਰਾਪਤ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਦੇਸ਼ ਅਨੁਸਾਰ ਬਾਬਾ ਗੁਰਦਿੱਤਾ ਜੀ ਵੱਲੋਂ ਮੋਹੜੀ ਗੱਡ ਕੇ ਵਸਾਈ ਸ੍ਰੀ ਕੀਰਤਪੁਰ ਸਾਹਿਬ ਨਗਰੀ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਦੇ ਸਮਾਗਮ ਅੱਜ ਗੁਰਦੁਆਰਾ ਸ੍ਰੀ ਸ਼ੀਸ਼ ਮਹਿਲ ਸਾਹਿਬ ਵਿਖੇ ਖ਼ਾਲਸਈ ਜਾਹੋ-ਜਲਾਲ ਨਾਲ ਸੰਪੂਰਨ ਹੋਏ। ਇਸ ਮੌਕੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਨੇ ਜਿਥੇ ਲਗਪਗ ਤਿੰਨ ਦਹਾਕੇ ਗੁਰਆਈ ਦਾ ਕੇਂਦਰ ਰਹਿ ਕੇ ਗੁਰੂ ਸਾਹਿਬਾਨ ਦੀਆਂ ਆਤਮਿਕ ਅਤੇ ਬੌਧਿਕ ਯਾਤਰਾਵਾਂ ਨੂੰ ਇਕ ਬੌਧਿਕ ਦਿਸ਼ਾ ਦਿੱਤੀ, ਉਥੇ ਹੀ ਕੀਰਤਪੁਰ ਸਾਹਿਬ ਦੀ ਇਤਿਹਾਸਕ ਸਥਾਪਨਾ ਭਗੌਲਿਕ ਰਣਨੀਤੀ, ਘਟਨਾਵਾਂ ਅਤੇ ਦਾਰਸ਼ਨਿਕ ਗਹਿਰਾਈ ਨੇ ਸਿੱਖ ਪੰਥ ਦੇ ਭਵਿੱਖ ਨੂੰ ਨਿਆਰੀ ਕੌਮੀਅਤ ਅਤੇ ਸੱਭਿਆਚਾਰ ਵਜੋਂ ਸਥਾਪਤ ਕੀਤਾ। 


ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕਈ ਨਗਰ ਵਸਾਏ ਅਤੇ ਉਨ੍ਹਾਂ ਨੇ ਆਪਣੇ ਜੀਵਨ ਦੇ ਕਈ ਸਾਲ ਇਸ ਪਾਵਨ ਨਗਰੀ ਵਿਚ ਬਤੀਤ ਕੀਤੇ। ਇਸੇ ਨਗਰੀ ’ਤੇ ਗੁਰੂ ਹਰਿਰਾਏ ਸਾਹਿਬ ਨੇ ਗੁਰਬਾਣੀ ਦੇ ਪ੍ਰਚਾਰ ਨਾਲ ਮਾਨਵਤਾ ਨੂੰ ਮਾਨਸਿਕ ਤੰਦਰੁਸਤੀ ਦੇਣ ਦੇ ਨਾਲ-ਨਾਲ ਦਵਾਖ਼ਾਨੇ ਰਾਹੀਂ ਰੋਗੀਆਂ ਦੇ ਰੋਗ ਵੀ ਦੂਰ ਕੀਤੇ। ਉਨ੍ਹਾਂ ਕਿਹਾ ਕਿ ਸਿੱਖ ਆਪਣੇ ਗੁਰੂ ਸਾਹਿਬਾਨ ਦੇ ਬਖ਼ਸ਼ਿਸ਼ ਕੀਤੇ ਸਿਧਾਂਤ ਅਨੁਸਾਰ ਹਮੇਸ਼ਾਂ ਸਰਬੱਤ ਦਾ ਭਲਾ ਮੰਗਦਾ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਹਮੇਸ਼ਾ ਵਿਤਕਰੇ ਭਰੇ ਨਜ਼ੱਰੀਏ ਨਾਲ ਦੇਖਿਆ ਜਾਂਦਾ ਹੈ। ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸਰਕਾਰ ਵੱਲੋਂ ਕੀਤੇ ਜਾ ਰਹੀ ਵਿਤਕਰੇਬਾਜ਼ੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਬਾਰ-ਬਾਰ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਫੈਸਲਾ ਲੈਣ ਲਈ ਸਰਕਾਰ ਨੂੰ ਕਹਿਣ ਬਾਅਦ ਵੀ ਸਰਕਾਰ ਵੱਲੋਂ ਕਾਰਵਾਈ ਨਾ ਕਰਨੀ ਵੱਡੇ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੋਈ ਭੀਖ ਨਹੀਂ ਮੰਗਦੇ ਪਰ ਸਰਕਾਰ ਨੂੰ ਆਪਣੀ ਮਨਸ਼ਾ ਅਤੇ ਫੈਸਲੇ ਨੂੰ ਸਪੱਸ਼ਟਤਾ ਦੇ ਨਾਲ ਸਾਹਮਣੇ ਰੱਖਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਕੌਮ ਨੂੰ ਵੀ ਅਪੀਲ ਕੀਤੀ ਕਿ ਸਿੱਖ ਮਾਮਲਿਆਂ ਦੇ ਹੱਲ ਤਾਂ ਹੀ ਸੰਭਵ ਹੋਣਗੇ ਜੇ ਕੌਮੀ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸਾਂਝੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਆ ਰਹੀ 650 ਸਾਲਾ ਜਨਮ ਸ਼ਤਾਬਦੀ ਵੀ ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਮਨਾਈ ਜਾਵੇਗੀ। ਉਨ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਸ਼ਤਾਬਦੀ ਸਮਾਗਮਾਂ ਵਿਚ ਸਹਿਯੋਗ ਕਰਨ ਵਾਲੀਆਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਪ੍ਰਦਾਵਾਂ, ਕਾਰਸੇਵਾ ਵਾਲੇ ਮਹਾਂਪੁਰਖਾਂ ਅਤ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ।


ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗੁਰੂ ਸਾਹਿਬਾਨ ਨੇ ਨਿਆਰੀ ਸਿੱਖ ਕੌਮ ਦੇ ਵੱਖਰੇ ਸੱਭਿਆਚਾਰ ਨੂੰ ਵਿਕਸਤ ਕਰਨ ਲਈ ਨਗਰ ਵਸਾਏ ਸਨ। ਉਨ੍ਹਾਂ ਕਿਹਾ ਕਿ ਅੱਜ ਸਿੱਖ ਸੱਭਿਆਚਾਰ ਅਤੇ ਪੰਜਾਬ ਦੀ ਵੱਸੋਂ ਦੇ ਅਨੁਪਾਤ ਨੂੰ ਇਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਇਕ ਬਸਤੀ ਵਾਂਗ ਵਿਗਾੜਿਆ ਜਾ ਰਿਹਾ ਹੈ। ਉਨ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੀ ਸ਼ਤਾਬਦੀ ਮਨਾਉਂਦਿਆਂ ਅਜੋਕੀਆਂ ਕੌਮੀ ਚੁਣੌਤੀਆਂ ਨੂੰ ਸਮਝਣ ਅਤੇ ਇਨ੍ਹਾਂ ਦਾ ਮੁਕਾਬਲਾ ਕਰਨ ਲਈ ਤਿਆਰ ਹੋਣ ਦਾ ਸੱਦਾ ਦਿੱਤਾ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀਆਂ ਸਬੰਧੀ ਨਵੇਂ ਬਣੇ ਕਾਨੂੰਨ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਦੀਆਂ ਕੁਝ ਮਦਾਂ ਸੰਗਤਾਂ ਅੰਦਰ ਭਰਮ ਪੈਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਸਿੱਖ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਾ ਮੁਦੱਈ ਹੈ, ਪਰੰਤੂ ਇਸ ਕਾਨੂੰਨ ਵਿਚ ਇੰਜ ਲਗਦਾ ਹੈ ਜਿਵੇਂ ਸੇਵਾ ਕਰ ਰਹੇ ਵਿਅਕਤੀਆਂ ਨੂੰ ਦੋਸ਼ੀ ਵਜੋਂ ਪੇਸ਼ ਕੀਤਾ ਜਾ ਰਿਹਾ ਹੋਵੇ। ਉਨ੍ਹਾਂ ਸਰਕਾਰ ਨੂੰ ਕਾਨੂੰਨ ਸਬੰਧੀ ਸਪੱਸ਼ਟ ਕਰਨ ਲਈ ਵੀ ਆਖਿਆ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਸਥਾਪਨਾ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਥਾਪਤ ਕੀਤੇੁ ਸ੍ਰੀ ਕਰਤਾਰਪੁਰ ਸਾਹਿਬ ਫਲਸਫੇ ਦਾ ਹੀ ਹਿੱਸਾ ਸੀ, ਜਿਸ ਦਾ ਉਦੇਸ਼ ਬਰਾਬਰੀ, ਸੱਚ, ਧਰਮ ਅਤੇ ਇਨਸਾਫ਼ ਵਾਲਾ ਆਦਰਸ਼ਕ ਸਮਾਜ ਸਿਰਜਣਾ ਸੀ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਜਸਵੰਤ ਸਿੰਘ ਪਰਵਾਨਾ ਨੇ ਗੁਰ-ਇਤਿਹਾਸ ਅਤੇ ਗੁਰਮਤਿ ਦੇ ਵਿਚਾਰਾਂ ਦੀ ਸਾਂਝ ਪਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਤੇ ਭਾਈ ਦਵਿੰਦਰ ਸਿੰਘ ਸੁਹਾਣਾ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। 
ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਲ ਬਾਬਾ ਬਿਧੀਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਜਗਜੀਤ ਸਿੰਘ ਖਰਖੋਵਾਲ, ਬਾਬਾ ਜੀਤ ਸਿੰਘ ਜੌਲਾਂ, ਬਾਬਾ ਤੇਜਾ ਸਿੰਘ ਖੁੱਡੇ ਕਰਾਲੇ ਵਾਲੇ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲੇ, ਬਾਬਾ ਮੇਜਰ ਸਿੰਘ ਸੋਢੀ ਨੇ ਵੀ ਸੰਬੋਧਨ ਕਰਦਿਆਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਸ਼ਤਾਬਦੀ ਦੀ ਵਧਾਈ ਦਿੱਤੀ। 

ਇਸੇ ਦੌਰਾਨ ਨਿਹੰਗ ਸਿੰਘ ਦਲਾਂ ਵੱਲੋਂ ਬਾਬਾ ਬਿਧੀਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਦੀ ਅਗਵਾਈ ’ਚ ਰਵਾਇਤੀ ਮਹੱਲਾ ਵੀ ਕੱਢਿਆ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਚਿੱਤਰ ਪ੍ਰਦਰਸ਼ਨੀ ਅਤੇ ਪੁਸਤਕ ਪ੍ਰਦਰਸ਼ਨੀ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਜਰਨੈਲ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਨਿਹਾਲ ਸਿੰਘ ਦਲ ਬਾਬਾ ਬਿਧੀਚੰਦ, ਬਾਬਾ ਜਰਨੈਲ ਸਿੰਘ, ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ, ਅੰਤ੍ਰਿੰਗ ਕਮੇਟੀ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਜੰਗ ਬਹਾਦਰ ਸਿੰਘ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਗੁਰਮੀਤ ਸਿੰਘ ਬੂਹ, ਸ. ਪਰਮਜੀਤ ਸਿੰਘ ਲੱਖੇਵਾਲ, ਭਾਈ ਗੁਰਬਖਸ਼ ਸਿੰਘ ਖਾਲਸਾ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਸ. ਹਰਪਾਲ ਸਿੰਘ ਜੱਲਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਲ ਸਿੰਘ ਲਾਛੜੂ, ਸ. ਸੁਖਵਰਸ ਸਿੰਘ ਪੰਨੂ, ਸ. ਰਾਮ ਸਿੰਘ ਮੁੰਬਈ, ਜਥੇਦਾਰ ਮੋਹਨ ਸਿੰਘ ਢਾਏ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਸੁਖਬੀਰ ਸਿੰਘ, ਸ. ਸਤਨਾਮ ਸਿੰਘ ਰਿਆੜ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਬਲਦੇਵ ਸਿੰਘ ਮਸਤਾਪੁਰ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਜਸਪਾਲ ਸਿੰਘ ਮੁਕਤਸਰ ਸਾਹਿਬ, ਸੁਆਮੀ ਸਤਪ੍ਰੀਤ ਹਰੀ, ਬਾਬਾ ਗੁਰਪ੍ਰੀਤ ਸਿੰਘ ਮਿਸਲ ਸ਼ਹੀਦਾਂ, ਸਵਾਮੀ ਜੀ ਹੁਸਿਆਰਪੁਰ ਵਾਲੇ, ਬਾਬਾ ਹਰਜਿੰਦਰ ਸਿੰਘ ਚਾਹਵਾਲੇ, ਸ. ਦਰਬਾਰਾ ਸਿੰਘ ਬਾਲਾ ਜਿਲ੍ਹਾ ਪ੍ਰਧਾਨ, ਬਾਬਾ ਦਿਲਬਾਗ ਸਿੰਘ, ਬਾਬਾ ਸਰੂਪ ਸਿੰਘ ਡੂਮੇਵਾਲ, ਬਾਬਾ ਅਨਹਦਰਾਜ ਸਿੰਘ, ਬਾਬਾ ਤੀਰਥ ਸਿੰਘ, ਭਾਈ ਕੁਲਵਿੰਦਰ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਸਤਪਾਲ ਸਿੰਘ ਮੁਲਤਾਨੀ, ਬਾਬਾ ਅਵਤਾਰ ਸਿੰਘ ਟਿੱਬੀ ਵਾਲੇ, ਬਾਬਾ ਮਹਾਂਬੀਰ ਸਿੰਘ ਰਾਜੇਵਾਲ, ਬਾਬਾ ਕਰਮਬੀਰ ਸਿੰਘ ਬਾਬਾ ਬਲਬੀਰ ਸਿੰਘ ਟਿੱਬਾ ਸਾਹਿਬ, ਬਾਬਾ ਪ੍ਰੀਤਮ ਸਿੰਘ ਡੂਮੇਲੀ ਵਾਲੇ, ਬਾਬਾ ਜਗਜੀਤ ਸਿੰਘ ਮੜੀਆਂਵਾਲਾ ਦਲ ਵਲੋਂ ਬਾਬਾ ਸਾਬ ਸਿੰਘ, ਬਾਬਾ ਹਰਭਜਨ ਸਿੰਘ ਬਾਬਾ ਸਰਵਨ ਸਿੰਘ, ਬਾਬਾ ਹਰਮਨ ਸਿੰਘ, ਬਾਬਾ ਸੁਖਦੇਵ ਸਿੰਘ ਜੱਬੜ ਵਾਲੇ, ਬਾਬਾ ਸੁਖਜੀਤ ਸਿੰਘ ਘਨੱਈਆ, ਪ੍ਰੋ. ਨਿਰਮਲ ਸਿੰਘ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਪ੍ਰਿੰਸੀਪਲ ਜਸਬੀਰ ਸਿੰਘ, ਇੰਚਾਰਜ ਸ. ਕਾਰਜ ਸਿੰਘ, ਸ. ਰਾਜਵਿੰਦਰ ਸਿੰਘ ਜੋਗਾ, ਚੀਫ ਸ. ਜਗਦੀਸ਼ ਸਿੰਘ ਬੁੱਟਰ, ਸ. ਭਗਵਾਨ ਸਿੰਘ ਜੌਹਲ, ਬਾਬਾ ਸਿੰਗਾਰਾ ਸਿੰਘ ਬਿਲੂਪੁਰ, ਬਲਦੇਵ ਸਿੰਘ ਮੱਤਾਪੁਰ, ਸ. ਹਰਭਜਨ ਸਿੰਘ ਪਾਉਂਟਾ ਸਾਹਿਬ, ਬਾਬਾ ਹਰਚਰਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਹਰਦੇਵ ਸਿੰਘ, ਸਿੱਖ ਚਿੰਤਕ ਸ. ਤਲਵਿੰਦਰ ਸਿੰਘ ਬੁੱਟਰ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਪਰਮਜੀਤ ਸਿੰਘ ਪ੍ਰਧਾਨ, ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਵੱਲੋਂ ਸਿੰਘ ਅਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.