ਹਾਈਕਮਾਂਡ ਦੇ ਯਤਨ ਅਤੇ ਵਰਕਰਾਂ ਦੀ ਏਕਤਾ 2027 ਵਿੱਚ ਕਾਂਗਰਸ ਨੂੰ ਸਫਲਤਾ ਦਿਵਾਏਗੀ- ਨਰੇਸ਼ ਭਾਰਦਵਾਜ
- ਰਾਜਨੀਤੀ
- 25 Jun, 2026 09:09 AM (Asia/Kolkata)
ਫਗਵਾੜਾ 25 ਜੂਨ ਗੌਰਵ ਮੜੀਆ
ਪੰਜਾਬ ਦੇ ਲੋਕਾਂ ਦਾ ਕਾਂਗਰਸ ਪਾਰਟੀ ਵੱਲ ਝੁਕਾਅ ਲਗਾਤਾਰ ਵਧ ਰਿਹਾ ਹੈ ਅਤੇ ਇਸਦਾ ਸਿੱਧਾ ਫਾਇਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਹੋਵੇਗਾ।ਇਹ ਗੱਲ ਬਲਾਕ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਇੱਕ ਪ੍ਰੈਸ ਬਿਆਨ ਵਿੱਚ ਕਹੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ ਨੂੰ ਬਹੁਤ ਗੰਭੀਰਤਾ ਨਾਲ ਦੇਖ ਰਹੇ ਹਨ ਅਤੇ ਇੱਕ ਅਜਿਹੀ ਲੀਡਰਸ਼ਿਪ ਦੀ ਉਡੀਕ ਕਰ ਰਹੇ ਹਨ ਜੋ ਉਨ੍ਹਾਂ ਦੀਆਂ ਉਮੀਦਾਂ ਤੇ ਖਰਾ ਉਤਰ ਸਕੇ।ਨਰੇਸ਼ ਭਾਰਦਵਾਜ ਨੇ ਕਿਹਾ ਕਿ ਦਿੱਲੀ ਵਿੱਚ ਕਾਂਗਰਸ ਹਾਈ ਕਮਾਂਡ ਪੰਜਾਬ ਲੀਡਰਸ਼ਿਪ ਨਾਲ ਲਗਾਤਾਰ ਮੀਟਿੰਗਾਂ ਅਤੇ ਸਲਾਹ-ਮਸ਼ਵਰੇ ਕਰ ਰਹੀ ਹੈ।ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਸੂਬੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨਾ ਹੈ।ਨਰੇਸ਼ ਭਾਰਦਵਾਜ ਨੇ ਕਿਹਾ ਕਿ ਹਾਈ ਕਮਾਂਡ ਪੰਜਾਬ ਦੀ ਰਾਜਨੀਤਿਕ ਨਬਜ਼ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਪਾਰਟੀ ਨੂੰ ਮਜ਼ਬੂਤ ਸਥਿਤੀ ਵਿੱਚ ਬਹਾਲ ਕਰਨ ਲਈ ਗੰਭੀਰ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਰਹੀ ਹੈ ਅਤੇ ਸੂਬੇ ਦੇ ਹਰ ਵਰਗ ਦੇ ਹੱਕਾਂ ਲਈ ਲੜਦੀ ਰਹੀ ਹੈ।ਅੱਜ ਵੀ ਲੋਕਾਂ ਨੂੰ ਕਾਂਗਰਸ ਵਿੱਚ ਵਿਸ਼ਵਾਸ ਹੈ।ਨਰੇਸ਼ ਭਾਰਦਵਾਜ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਆਪਣੇ ਮਤਭੇਦਾਂ ਤੋਂ ਉੱਪਰ ਉੱਠ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕੱਠੇ ਕੰਮ ਕਰਨ ਦੀ ਲੋੜ ਹੈ।ਨਰੇਸ਼ ਭਾਰਦਵਾਜ ਨੇ ਕਿਹਾ ਕਿ ਜੇਕਰ ਸਾਰੇ ਆਗੂ ਅਤੇ ਵਰਕਰ ਇੱਕ ਪਲੇਟਫਾਰਮ ਤੇ ਇਕੱਠੇ ਕੰਮ ਕਰਨ ਤਾਂ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਕਾਂਗਰਸ ਪ੍ਰਤੀ ਵਧਦਾ ਵਿਸ਼ਵਾਸ ਅਤੇ ਹਾਈਕਮਾਨ ਵੱਲੋਂ ਕੀਤੇ ਜਾ ਰਹੇ ਸੰਗਠਨਾਤਮਕ ਯਤਨ ਪਾਰਟੀ ਲਈ ਚੰਗੇ ਸੰਕੇਤ ਹਨ।ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਵਿੱਚ ਜਾਵੇਗੀ ਅਤੇ ਪੰਜਾਬ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਏਗੀ।
Leave a Reply