ਪਿੰਡ ਕੁਰੜੀ 'ਚ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਸਥਾਪਨਾ ਸਮਾਗਮ 'ਚ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ : ਪ੍ਰਧਾਨ ਸਤਨਾਮ ਸਿੰਘ
- ਧਾਰਮਿਕ/ਰਾਜਨੀਤੀ
- 16 Aug, 2026 12:01 PM (Asia/Kolkata)
ਮੰਦਰ ਕਮੇਟੀ ਨੇ ਸੀਨੀ. ਕਾਂਗਰਸੀ ਆਗੂ ਪਹਿਲਵਾਨ ਅਮਰਜੀਤ ਸਿੰਘ ਗਿੱਲ ਦਾ ਕੀਤਾ ਵਿਸ਼ੇਸ਼ ਤੌਰ 'ਤੇ ਸਨਮਾਨ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਅਗਸਤ (ਮੰਗਤ ਸਿੰਘ ਸੈਦਪੁਰ) : ਬਨੂੜ ਨੇੜ ਦੇ ਪਿੰਡ ਕੁਰੜੀ ਵਿੱਚ ਸਥਾਪਿਤ ਭਗਵਾਨ ਵਾਲਮੀਕੀ ਮੰਦਰ ਵਿੱਚ ਸੰਗ ਮਰ ਮਰ ਦੀ ਭਗਵਾਨ ਵਾਲਮੀਕੀ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ। ਇਸ ਮੂਰਤੀ ਦੀ ਸਥਾਪਨਾ ਮੌਕੇ ਵਾਲਮੀਕੀ ਮੰਦਰ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਦੀ ਅਤੇ ਸਮੂਹ ਮੈਂਬਰਾਂ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਪਹਿਲਾ ਰਮਾਇਣ ਦੇ ਪਾਠ ਕੀਤੇ ਗਏ ਹਵਨ ਕਰਾਇਆ ਗਿਆ ਉਪਰੰਤ ਮੰਦਰ ਵਿੱਚ ਸੰਗ ਮਰ ਮਰ ਦੀ ਭਗਵਾਨ ਵਾਲਮੀਕੀ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਸ਼ਿਰਕਤ ਕੀਤੀ। ਇਸ ਮੂਰਤੀ ਸਥਾਪਨਾ ਮੌਕੇ ਉਹਨਾਂ ਭਾਈਚਾਰੇ ਨੂੰ ਇਸ ਮੂਰਤੀ ਦੀ ਸਥਾਪਨਾ ਦੀ ਵਧਾਈ ਦਿੰਦਿਆਂ ਵਾਲਮੀਕੀ ਜੀ ਦੀਆ ਸੰਖਿਆਵਾਂ ਤੇ ਚਲਣ ਤੇ ਜ਼ੋਰ ਦਿੱਤਾ ਤਾਂ ਜੋ ਸਮਾਜ ਵਿੱਚ ਲੋਕ ਭਲਾਈ ਦੇ ਕਾਰਜ ਕੀਤੇ ਜਾ ਸਕਣ। ਇਸ ਸਮਾਗਮ ਵਿੱਚ ਪਹੁੰਚੇ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੂੰ ਮੰਦਰ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ, ਬਲਜਿੰਦਰ ਸਿੰਘ, ਲਾਲ ਸਿੰਘ, ਮੋਹਨ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ ਨੇ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਸਮਾਗਮ ਵਿੱਚ ਲਖਵਿੰਦਰ ਸਿੰਘ, ਕੁਲਦੀਪ ਸਿੰਘ, ਪਰਮਜੀਤ ਕੌਰ ਤੇ ਹੋਰ ਇਲਾਕੇ ਦੇ ਬਹੁਤ ਸਾਰੇ ਨਾਮਵਰ ਵਿਅਕਤੀ ਅਤੇ ਸਮੂਹ ਨਗਰ ਨਿਵਾਸੀ ਅਤੇ ਕਮੇਟੀ ਦੇ ਅਹੁਦੇਦਾਰ ਹਾਜਰ ਸਨ। ਸਮਾਗਮ ਉਪਰੰਤ ਭੰਡਾਰਾ ਅਤੁੱਟ ਵਰਤਾਇਆ ਗਿਆ।
Leave a Reply