ਥਾਣਾ ਖਲਚੀਆਂ ਪੁਲਿਸ ਵੱਲੋਂ 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ
- ਅਪਰਾਧ
- 21 Jun, 2026 05:03 PM (Asia/Kolkata)
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਖਲਚੀਆਂ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਖਲਚੀਆਂ ਦੇ ਐਸਐਚਓ ਮੁਖਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 20 ਜੂਨ 2026 ਨੂੰ ਮੁਕੱਦਮਾ ਨੰਬਰ 119 ਤਹਿਤ ਧਾਰਾ 21(c), 29, 61 ਅਤੇ 85 ਐਨ.ਡੀ.ਪੀ.ਐਸ. ਐਕਟ ਅਧੀਨ ਗੁਰਜੋਤ ਸਿੰਘ ਉਰਫ਼ ਵਿਨੈ ਪੁੱਤਰ ਬਲਜੀਤ ਸਿੰਘ ਵਾਸੀ ਜੋਤੀਸਰ ਕਲੋਨੀ, ਜੰਡਿਆਲਾ ਗੁਰੂ, ਰਾਹੁਲ ਪੁੱਤਰ ਮੰਗਲ ਸਿੰਘ ਵਾਸੀ ਮੁਹੱਲਾ ਬਾਗ ਵਾਲਾ ਖੂਹ, ਜੰਡਿਆਲਾ ਗੁਰੂ ਅਤੇ ਪੁਨੀਤ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮੁਹੱਲਾ ਠਠਿਆਰਾ, ਜੰਡਿਆਲਾ ਗੁਰੂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।
ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 1 ਕਿਲੋਗ੍ਰਾਮ ਹੈਰੋਇਨ, ਇੱਕ ਵਰਨਾ ਕਾਰ ਅਤੇ ਇੱਕ ਪਲਸਰ ਮੋਟਰਸਾਈਕਲ ਬਰਾਮਦ ਕੀਤਾ ਹੈ।ਥਾਣਾ ਖਲਚੀਆਂ ਦੇ ਮੁੱਖ ਅਫ਼ਸਰ ਮੁਖਤਿਆਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
Leave a Reply